12.97C Vancouver
ADS

Nov 10, 2021 11:27 PM - Connect News

ਡੈਲਟਾ 'ਚ ਜੰਗਲੀ ਇਲਾਕੇ 'ਚ ਮਿਲਿਆ ਲਾਪਤਾ ਅਨਮੋਲ ਜਗਤ ਦਾ ਬੈਕਪੈਕ

Share On
backpack-belonging-to-missing-man-located-delta-police
Delta Police confirm that a backpack belonging to missing person Anmol JAGAT was located on Nov. 7, 2021, and turned over to police that evening. Mr. JAGAT was last seen on October 24, 2021. (Photo - Delta police/Twitter)

ਡੈਲਟਾ 'ਚ ਪੁਲਿਸ ਦਾ ਕਹਿਣਾ ਹੈ ਕਿ ਇੱਕ ਲਾਪਤਾ ਯੁਵਕ ਦਾ ਬੈਕਪੈਕ ਮਿਲਿਆ ਹੈ। ਇੱਕ ਜੰਗਲੀ ਇਲਾਕੇ 'ਚ ਜਾਂਦੇ ਕਿਸੇ ਸਾਵਧਾਨ ਵਿਅਕਤੀ ਨੂੰ ਇਹ ਬੈਕਪੈਕ ਮਿਲਣ ਦੀ ਜਾਣਕਾਰੀ ਦਿੱਤੀ ਗਈ ਹੈ।

ਵਿਅਕਤੀ ਨੇ ਬੈਕਪੈਕ ਮਿਲਣ 'ਤੇ ਪੁਲਿਸ ਨੂੰ ਸੰਪਰਕ ਕੀਤਾ।

ਮਾਮਲਾ ਡੈਲਟਾ ਦੇ ਯੁਵਕ ਅਨਮੋਲ ਜਗਤ ਨਾਲ ਸੰਬੰਧਤ ਹੈ।

ਇਹ ਬੈਕਪੈਕ ਐਤਵਾਰ ਨੂੰ ਮਿਲਿਆ ਸੀ।

ਉਸ ਦਿਨ ਅਨਮੋਲ ਜਗਤ ਨੂੰ ਲਾਪਤਾ ਹੋਏ ਪੂਰੇ 2 ਹਫ਼ਤੇ ਹੋ ਚੁੱਕੇ ਸਨ।

ਇਸ ਤੋਂ ਬਾਅਦ ਪੁਲਿਸ ਨੇ ਯੁਵਕ ਦੀ ਇਲਾਕੇ 'ਚ ਭਾਲ ਦੀਆਂ ਕੋਸ਼ਿਸ਼ਾਂ ਜਾਰੀ ਰੱਖੀਆਂ ਪਰ ਜਲਦੀ ਹੀ ਹਨੇਰਾ ਹੋ ਗਿਆ।

ਸੋਮਵਾਰ ਅਤੇ ਮੰਗਲਵਾਰ ਨੂੰ ਵੀ ਇਲਾਕੇ 'ਚ ਭਾਲ ਜਾਰੀ ਰੱਖੀ ਗਈ।

ਮੰਗਲਵਾਰ ਨੂੰ ਯੁਵਕ ਦੀ ਭਾਲ ਲਈ ਪੁਲਿਸ ਡੌਗ ਦੀ ਵਰਤੋਂ ਵੀ ਕੀਤੀ ਗਈ।

ਪੁਲਿਸ ਨੇ ਦੱਸਿਆ ਕਿ ਇਸ ਹਫ਼ਤੇ ਸਾਊਥ ਫਰੇਜ਼ਰ ਸਰਚ ਐਂਡ ਰੈਸਕਿਊ ਦੀਆਂ ਟੀਮਾਂ ਵੀ ਡਿਪਲਾਏ ਕੀਤੀਆਂ ਜਾ ਰਹੀਆਂ ਹਨ।

ਯਾਦ ਰਹੇ ਲਾਪਤਾ ਯੁਵਕ ਦਾ ਨਾਮ ਅਨਮੋਲ ਜਗਤ ਹੈ ਅਤੇ ਉਸ ਦੀ ਉਮਰ 21 ਸਾਲ ਦੱਸੀ ਗਈ ਹੈ।

ਯੁਵਕ ਡੈਲਟਾ ਤੋਂ ਵਾਸਤਾ ਰੱਖਦਾ ਹੈ।

ਪੁਲਿਸ ਨੇ ਜਗਤ ਨਾਲ ਸੰਬੰਧਤ ਇੱਕ ਵੀਡੀਓ ਵੀ ਜਾਰੀ ਕੀਤੀ ਸੀ।

ਅਨਮੋਲ ਜਗਤ ਨੂੰ ਆਖਰੀ ਵਾਰ 24 ਅਕਤੂਬਰ ਨੂੰ ਤੜਕੇ ਕਰੀਬ 1 ਵਜੇ ਵੇਖਿਆ ਗਿਆ ਸੀ।

Latest news

carney-to-visit-saudi-arabia-next-week-as-rights-concerns-draw-renewed-attention
Punjabi

ਪ੍ਰਧਾਨ ਮੰਤਰੀ ਕਾਰਨੀ ਅਗਲੇ ਹਫ਼ਤੇ ਸਾਊਦੀ ਅਰਬ ਦੌਰੇ 'ਤੇ, ਮਨੁੱਖੀ ਅਧਿਕਾਰਾਂ ਦੇ ਮੁੱਦੇ 'ਤੇ ਵਧਿਆ ਧਿਆਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਸਾਊਦੀ ਅਰਬ ਦੇ ਸ਼ਾਸਕ ਕਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਇੱਕ ਅਹਿਮ ਮੁਲਾਕਾਤ ਕਰਨ ਜਾ ਰਹੇ ਹਨ, ਜਿਸ ਨੂੰ ਲੈ ਕੇ ਮਨੁੱਖੀ ਅਧਿਕਾਰਾਂ ਦੇ ਮੁੱਦੇ 'ਤੇ ਇੱਕ ਨਵਾਂ ਸਿਆਸੀ ਦਬਾਅ ਵੀ ਸ਼ੁਰੂ ਹੋ ਗਿਆ ਹੈ। ਪਿਛਲੇ 26 ਸਾਲਾਂ ਵਿਚ ਕਿਸੇ ਕੈਨੇਡੀਅਨ ਪ੍ਰਧਾਨ ਮੰਤਰੀ ਦੀ ਇਹ ਪਹਿਲੀ ਸਾਊਦੀ ਫੇਰੀ ਹੋਣ ਵਾਲੀ ਹੈ,ਜਿਸ ਦਾ ਮਕਸਦ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਮਜ਼ਬੂਤ ਕਰਨਾ ਹੈ।
b-c-nurses-begin-targeted-job-action-refuse-non-nursing-duties-and-non-essential-overtime
Punjabi

ਬੀ.ਸੀ. ਨਰਸਾਂ ਨੇ ਹੜਤਾਲ ਵਜੋਂ ਗੈਰ-ਨਰਸਿੰਗ ਕੰਮਾਂ ਅਤੇ ਓਵਰਟਾਈਮ ਕੀਤਾ ਬੰਦ

ਬੀ.ਸੀ. ਨਰਸਾਂ ਵੱਲੋਂ ਵੀਰਵਾਰ ਤੋਂ ਗੈਰ-ਨਰਸਿੰਗ ਕੰਮਾਂ ਅਤੇ ਗੈਰ-ਜ਼ਰੂਰੀ ਓਵਰਟਾਈਮ 'ਤੇ ਮੁਕੰਮਲ ਪਾਬੰਦੀ ਲਗਾ ਕੇ ਟਾਰਗੇਟਿਡ ਜੌਬ ਐਕਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਕਾਰਨ ਸੂਬਾ ਸਰਕਾਰ ਅਤੇ ਹੈਲਥ ਕੇਅਰ ਸੈਕਟਰ ਵਿਚਕਾਰ ਵਿਵਾਦ ਸ਼ੁਰੂ ਹੋ ਗਿਆ ਹੈ। ਯੂਨੀਅਨ ਨੇ ਸਾਫ਼ ਕੀਤਾ ਹੈ ਕਿ ਇਹ ਕਦਮ ਸਰਕਾਰ ਨੂੰ ਇੱਕ ਸਾਰਥਕ ਅਤੇ ਠੋਸ ਸਮਝੌਤੇ ਦੀ ਪੇਸ਼ਕਸ਼ ਦੇ ਨਾਲ ਗੱਲਬਾਤ ਦੀ ਮੇਜ਼ 'ਤੇ ਵਾਪਸ ਲਿਆਉਣ ਲਈ ਚੁੱਕਿਆ ਗਿਆ ਹੈ ਤਾਂ ਜੋ ਨਰਸਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਸਕੇ।
langley-rcmp-investigating-suspected-assault-that-left-75-year-old-man-critically-injured
Punjabi

ਲੈਂਗਲੀ 'ਚ 75 ਸਾਲਾ ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋਣ ਦੇ ਮਾਮਲੇ ਦੀ RCMP ਵੱਲੋਂ ਕੀਤੀ ਜਾ ਰਹੀ ਜਾਂਚ

ਲੈਂਗਲੀ ਦੇ ਡਾਊਨਟਾਊਨ ਇਲਾਕੇ ਵਿਚ ਕੈਨੇਡਾ ਡੇਅ ਦੀ ਰਾਤ ਨੂੰ 75 ਸਾਲਾ ਬਜ਼ੁਰਗ 'ਤੇ ਜਾਨਲੇਵਾ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜੋ ਗੰਭੀਰ ਹਾਲਤ ਵਿਚ ਹਸਪਤਾਲ ਵਿਚ ਜ਼ੇਰੇ ਇਲਾਜ ਹਨ।
bus-crash-in-southwestern-pakistan-kills-40-officials-say
Punjabi

ਪਾਕਿਸਤਾਨ ਦੇ ਦੱਖਣ-ਪੱਛਮੀ ਖੇਤਰ ਵਿੱਚ ਬੱਸ ਖੱਡ ਵਿੱਚ ਡਿੱਗੀ, 40 ਲੋਕਾਂ ਦੀ ਮੌਤ

ਪਾਕਿਸਤਾਨ ਦੇ ਦੱਖਣ-ਪੱਛਮੀ ਬਲੋਚਿਸਤਾਨ ਸੂਬੇ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਘੱਟੋ-ਘੱਟ 40 ਲੋਕਾਂ ਦੀ ਮੌਤ ਹੋ ਗਈ। ਕਵੇਟਾ ਤੋਂ ਪੇਸ਼ਾਵਰ ਜਾ ਰਹੀ ਇੱਕ ਯਾਤਰੀ ਬੱਸ ਬਲੋਚਿਸਤਾਨ ਅਤੇ ਖੈਬਰ ਪਖਤੂਨਖਵਾ ਦੀ ਸਰਹੱਦ ਦੇ ਨੇੜੇ ਦਾਨਾ ਸਰ ਖੇਤਰ ਵਿੱਚ ਕੰਟਰੋਲ ਗੁਆ ਬੈਠੀ ਅਤੇ ਇੱਕ ਡੂੰਘੀ, ਪਥਰੀਲੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ 8 ਹੋਰ ਜ਼ਖਮੀ ਹੋ ਗਏ।
rescue-efforts-continue-in-kyiv-after-deadly-russian-missile-and-drone-attack
Punjabi

ਕੀਵ 'ਤੇ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ ਮਗਰੋਂ ਬਚਾਅ ਕਾਰਜ ਜਾਰੀ

ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਰੂਸ ਵੱਲੋਂ ਕੀਤੇ ਗਏ ਮਿਜ਼ਾਈਲ ਅਤੇ ਡਰੋਨ ਹਮਲੇ ਤੋਂ ਇੱਕ ਦਿਨ ਬਾਅਦ ਬਚਾਅ ਟੀਮਾਂ ਮਲਬੇ ਹੇਠਾਂ ਬਚੇ ਲੋਕਾਂ ਦੀ ਭਾਲ ਵਿੱਚ ਲੱਗੀਆਂ ਹੋਈਆਂ ਹਨ। ਹਮਲੇ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਸ਼ੁੱਕਰਵਾਰ ਨੂੰ ਸ਼ਹਿਰ ਵਿੱਚ ਸੋਗ ਦਿਵਸ ਮਨਾਇਆ ਗਿਆ ਅਤੇ ਸਰਕਾਰੀ ਇਮਾਰਤਾਂ 'ਤੇ ਝੰਡੇ ਅੱਧੇ ਝੁਕਾਏ ਗਏ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link