14.2C Vancouver
ADS

Jun 8, 2020 9:31 PM -

ਅਮਰੀਕਾ-ਕੈਨੇਡਾ ਵਿਚਾਲੇ ਗੈਰ-ਜ਼ਰੂਰੀ ਯਾਤਰਾ ਦੀਆਂ ਪਬੰਦੀਆਂ 'ਚ ਕੁਝ ਢਿੱਲ, ਪਰ ਨਿਯਮਾਂ ਦੀ ਪਾਲਣਾ ਕਰਨਾ ਜ਼ਰੂਰੀ: ਪ੍ਰਧਾਨ ਮੰਤਰੀ ਟਰੂਡੋ

Share On
ban-on-non-essential-crossings-at-us-canada-border-being-loosened-but-rules-need-to-be-followed-pm-trudeau
Prime Minister Justin Trudeau responds to a question from the media during a new conference outside Rideau Cottage in Ottawa, Monday June 8, 2020. Trudeau says he'll propose equipping police with body-worn cameras to the country's premiers this week, hoping for rapid movement. THE CANADIAN PRESS/Adrian Wyld

ਕੈਨੇਡਾ ਅਤੇ ਅਮਰੀਕਾ ਵਿਚਾਲੇ, ਗੈਰ-ਜ਼ਰੂਰੀ ਯਾਤਰਾ 'ਤੇ ਲੱਗੀ ਪਬੰਦੀ 'ਚ ਕੁਝ ਢਿੱਲ ਦਿੱਤੀ ਜਾ ਰਹੀ ਹੈ।

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅੱਜ ਇਸ ਮਾਮਲੇ ਸੰਬੰਧੀ ਗੱਲਬਾਤ ਕੀਤੀ ਹੈ।

ਉਨ੍ਹਾਂ ਕਿਹਾ ਕਿ ਇਸ ਦੇ ਨਾਲ ਵਿੱਛੜੇ ਹੋਏ ਪਰਿਵਾਰਾਂ ਨੂੰ ਮਿਲਣ 'ਚ ਕੁਝ ਆਸਾਨੀ ਹੋ ਸਕੇਗੀ।

ਹਾਲਾਂਕਿ ਨਿਯਮਾਂ 'ਚ ਬਦਲਾਅ ਨਹੀਂ ਕੀਤੇ ਗਏ ਹਨ ਅਤੇ ਦੇਸ਼ ਵਿੱਚ ਦਾਖਿਲ ਹੋਣ ਵਾਲੇ ਕਿਸੇ ਵੀ ਵਿਅਕਤੀ ਲਈ ਜ਼ਰੂਰੀ ਹੋਵੇਗਾ ਕਿ ਖ਼ੁਦ ਨੂੰ 2 ਹਫ਼ਤੇ ਲਈ ਇਕੱਲੇ 'ਚ ਰੱਖਿਆ ਜਾਵੇ।

ਟਰੂਡੋ ਨੇ ਕਿਹਾ ਕਿ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਨੂੰ ਗੰਭੀਰ ਪੈਨਲਟੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਯਾਦ ਰਹੇ ਅਮਰੀਕਾ ਦੇ ਲਈ ਕਿਸੇ ਵੀ ਗੈਰ ਜ਼ਰੂਰੀ ਯਾਤਰਾ ਲਈ ਮਾਰਚ ਦੇ ਮਹੀਨੇ ਤੋਂ ਹੀ ਪਬੰਦੀਆਂ ਲਗਾਈਆਂ ਗਈਆਂ ਹਨ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link