17.55C Vancouver
ADS

Feb 13, 2026 3:14 PM - Connect Newsroom - Jasmine Singh

ਬੰਗਲਾਦੇਸ਼ ਚੋਣਾਂ 'ਚ ਬੀ.ਐੱਨ.ਪੀ. ਦੀ ਇਤਿਹਾਸਕ ਜਿੱਤ, ਪੀ.ਐਮ.ਮੋਦੀ ਨੇ ਤਾਰਿਕ ਰਹਿਮਾਨ ਨੂੰ ਦਿੱਤੀ ਵਧਾਈ

Share On
bangladesh-nationalist-party-secures-majority-in-general-election-regional-leaders-extend-congratulations
Supporters of the Bangladesh Nationalist Party celebrate following the announcement of general election results in Dhaka. (Photo: The Canadian Press)

ਬੰਗਲਾਦੇਸ਼ ਵਿੱਚ ਹੋਈਆਂ ਆਮ ਚੋਣਾਂ ਵਿੱਚ ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ ਨੇ ਵੱਡੀ ਜਿੱਤ ਦਰਜ ਕੀਤੀ ਹੈ। ਜਾਣਕਾਰੀ ਅਨੁਸਾਰ ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ ਦੇ ਗਠਜੋੜ ਨੇ 299 ਸੀਟਾਂ ਵਿੱਚੋਂ 212 ਸੀਟਾਂ ਪ੍ਰਾਪਤ ਕੀਤੀਆਂ ਹਨ।

ਜਮਾਤ-ਏ-ਇਸਲਾਮੀ ਦੀ ਅਗਵਾਈ ਵਾਲੇ 11 ਪਾਰਟੀਆਂ ਦੇ ਗਠਜੋੜ ਨੇ 77 ਸੀਟਾਂ ਪ੍ਰਾਪਤ ਕੀਤੀਆਂ ਹਨ। ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ ਲਗਭਗ 20 ਸਾਲਾਂ ਬਾਅਦ ਦੇਸ਼ ਵਿੱਚ ਸਰਕਾਰ ਬਣਾਏਗੀ। ਸ਼ੇਖ ਹਸੀਨਾ ਦੀ ਅਵਾਮੀ ਲੀਗ 2008 ਤੋਂ 2024 ਤੱਕ ਸੱਤਾ ਵਿੱਚ ਰਹੀ। ਇਸ ਜਿੱਤ ਨਾਲ ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ ਪ੍ਰਧਾਨ ਤਾਰਿਕ ਰਹਿਮਾਨ ਦਾ ਪ੍ਰਧਾਨ ਮੰਤਰੀ ਬਣਨਾ ਤੈਅ ਮੰਨਿਆ ਜਾ ਰਿਹਾ ਹੈ।

ਤਾਰਿਕ ਨੇ ਦੋ ਸੀਟਾਂ ਤੋਂ ਚੋਣ ਲੜੀ ਅਤੇ ਦੋਵਾਂ ‘ਤੇ ਹੀ ਜਿੱਤ ਪ੍ਰਾਪਤ ਕੀਤੀ। ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ ਦੀ ਜਿੱਤ ’ਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਤਾਰਿਕ ਰਹਿਮਾਨ ਨੂੰ ਵਧਾਈ ਦਿੱਤੀ ਹੈ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link