13.65C Vancouver
ADS

Jul 24, 2024 3:46 PM - The Canadian Press

ਬੈਂਕ ਆਫ ਕੈਨੇਡਾ ਵੱਲੋਂ ਅੱਜ ਲਗਾਤਾਰ ਦੂਜੀ ਵਾਰ ਦਰਾਂ ਵਿੱਚ ਕੀਤੀ ਗਈ ਕਟੌਤੀ

Share On
bank-of-canada-expected-to-deliver-second-consecutive-rate-cut-today
Governor Tiff Macklem signalled at the time that if inflation continues to ease, it would be reasonable to expect more rate cuts.(Photo: The Canadian Press)

ਕੈਨੇਡੀਅਨ ਲਈ ਖੁਸ਼ਖ਼ਬਰੀ ਹੈ, ਬੈਂਕ ਆਫ਼ ਕੈਨੇਡਾ ਨੇ ਵਿਆਜ਼ ਦਰਾਂ ਵਿਚ ਇੱਕ ਹੋਰ ਕਟੌਤੀ ਕਰ ਦਿੱਤੀ ਹੈ, ਜਿਸ ਨਾਲ ਪਰਿਵਰਤਨਸ਼ੀਲ-ਦਰ ਮੌਰਗੇਜ ਵਾਲੇ ਘਰ ਦੇ ਮਾਲਕਾਂ ਨੂੰ ਤੁਰੰਤ ਰਾਹਤ ਮਿਲ ਗਈ ਹੈ। ਬੁੱਧਵਾਰ ਜਾਰੀ ਫੈਸਲੇ ਵਿਚ ਸੈਂਟਰਲ ਬੈਂਕ ਨੇ ਆਪਣੀ ਪ੍ਰਮੁੱਖ ਦਰ 0.25 ਫੀਸਦੀ ਘਟਾ ਕੇ 4.50 ਫੀਸਦੀ ਕਰ ਦਿੱਤੀ।

ਪਿਛਲੇ ਮਹੀਨੇ ਵੀ ਬੈਂਕ ਨੇ ਮਹਿੰਗਾਈ ਦਰ ਵਿਚ ਜਾਰੀ ਨਰਮੀ ਦੇ ਚੱਲਦੇ ਆਪਣੀ ਪ੍ਰਮੁੱਖ ਦਰ ਵਿਚ ਇੰਨੀ ਹੀ ਕਟੌਤੀ ਕੀਤੀ ਸੀ ਅਤੇ ਇਹ 4 ਸਾਲਾਂ ਵਿਚ ਪਹਿਲਾਂ ਰੇਟ ਕੱਟ ਸੀ। 7ਗਵਰਨਰ ਟਿਫ ਮੈਕਲੇਮ ਨੇ ਕਿਹਾ ਕਿ ਮਹਿੰਗਾਈ ਦਾ ਦਬਾਅ ਘੱਟ ਹੋ ਰਿਹਾ ਹੈ ਪਰ ਅਗਲੇ ਸਾਲ ਤੱਕ ਇਹ ਦੋ ਫੀਸਦੀ ਦੇ ਆਸਾਪਸ ਸਥਿਰ ਹੋਣ ਤੋਂ ਪਹਿਲਾਂ ਫਿਰ ਤੋਂ ਵੱਧ ਸਕਦੀ ਹੈ।

ਉਹਨਾਂ ਕਿਹਾ ਕਿ ਮਹਿੰਗਾਈ ਦੇ ਦੋ ਫੀਸਦੀ ਦੇ ਨੇੜੇ ਜਾਣ ਦੀ ਉਮੀਦ ਦੇ ਨਾਲ ਹੀ ਗਵਰਨਿੰਗ ਕੌਂਸਲ ਨੇ ਨੀਤੀ ਵਿਆਜ਼ ਦਰ ਵਿਚ 0.25 ਫੀਸਦੀ ਦੀ ਹੋਰ ਕਟੌਤੀ ਕਰਨ ਦਾ ਫੈਸਲਾ ਕੀਤਾ ਅਤੇ ਜੇ ਮਹਿੰਗਾਈ ਸੈਂਟਰਲ ਬੈਂਕ ਦੇ ਅਨੁਮਾਨ ਦਾਇਰੇ ਵਿਚ ਰਹੀ ਤਾਂ ਵਿਆਜ ਦਰਾਂ ਵਿਚ ਅੱਗੇ ਹੋਰ ਕਟੌਤੀ ਦੀ ਉਮੀਦ ਕੀਤੀ ਜਾ ਸਕਦੀ ਹੈ।

ਇਸ ਦੇ ਨਾਲ ਹੀ ਸੈਂਟਰਲ ਬੈਂਕ ਨੇ 2024 ਦੇ ਦੂਜੇ ਅੱਧ ਤੇ 2025 ਵਿਚ ਜੀ. ਡੀ. ਪੀ. ਵਿਕਾਸ ਦਰ ਵਧਣ ਦੀ ਭਵਿੱਖਬਾਣੀ ਕੀਤੀ ਹੈ। ਬੈਂਕ ਦਾ ਕਹਿਣਾ ਹੈ ਕਿ ਉਧਾਰ ਦੀ ਲਾਗਤ ਘੱਟ ਹੋਣ ਨਾਲ ਕਾਰੋਬਾਰੀ ਨਿਵੇਸ਼ ਅਤੇ ਘਰੇਲੂ ਖ਼ਰਚੇ ਵਿਚ ਰਿਕਵਰੀ ਦੇਖਣ ਨੂੰ ਮਿਲੇਗੀ ਅਤੇ ਨਿਰਯਾਤ ਵਿਚ ਵਾਧਾ ਹੋਵੇਗਾ। ਕੁੱਲ ਮਿਲਾ ਕੇ ਬੈਂਕ ਨੇ 2024 ਵਿਚ ਜੀ. ਡੀ. ਪੀ. ਵਿਕਾਸ ਦਰ 1.2 ਫੀਸਦੀ, 2025 ਵਿਚ 2.1 ਫੀਸਦੀ ਅਤੇ 2026 ਵਿਚ 2.4 ਫੀਸਦੀ ਵਧਣ ਦਾ ਅਨੁਮਾਨ ਲਗਾਇਆ ਹੈ।

Latest news

single-vehicle-collision-leads-to-drug-trafficking-investigation
Punjabi

ਸਿੰਗਲ ਵ੍ਹੀਕਲ ਕ੍ਰੈਸ਼ ਦੀ ਘਟਨਾ ਨੇ ਪੁਲਿਸ ਨੂੰ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਨ ਵਿਚ ਕੀਤੀ ਮਦਦ

ਵੈਨਕੂਵਰ ਆਈਲੈਂਡ ਦੇ ਕੋਲਵੁੱਡ ਸ਼ਹਿਰ ਵਿਚ ਬੀਤੀ ਰਾਤ ਇੱਕ ਸਿੰਗਲ ਵ੍ਹੀਕਲ ਕ੍ਰੈਸ਼ ਦੀ ਘਟਨਾ ਨੇ ਪੁਲਿਸ ਨੂੰ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਨ ਵਿਚ ਮਦਦ ਕੀਤੀ ਹੈ। ਵੈਸਟ ਸ਼ੋਰ ਆਰਸੀਐਮਪੀ ਮੁਤਾਬਕ, ਰਾਤ ਲਗਭਗ ਪੌਣੇ 9 ਵਜੇ ਆਈਲੈਂਡ ਹਾਈਵੇਅ ਅਤੇ ਵੇਲ ਰੋਡ ਦੇ ਇੰਟਰਸੈਕਸ਼ਨ ਨੇੜੇ ਇੱਕ ਪਿਕਅੱਪ ਟਰੱਕ ਦੇ ਟੈਲੀਫੋਨ ਦੇ ਖੰਭੇ ਨਾਲ ਟਕਰਾਉਣ ਦੀ ਰਿਪੋਰਟ ਮਿਲੀ।
carney-speaks-with-mexican-president-sheinbaum-on-trade-cusma-and-wildfire-cooperation
Punjabi

ਪੀ.ਐਮ.ਕਾਰਨੀ ਅਤੇ ਮੈਕਸੀਕੋ ਦੀ ਰਾਸ਼ਟਰਪਤੀ ਵਿਚਾਲੇ ਵਪਾਰ ਤੇ CUSMA ਨੂੰ ਲੈ ਕੇ ਹੋਈ ਗੱਲਬਾਤ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੀਨਬੌਮ ਨਾਲ ਫ਼ੋਨ 'ਤੇ ਅਹਿਮ ਗੱਲਬਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਆਪਸੀ ਵਪਾਰ ਸਬੰਧਾਂ ਅਤੇ ਉੱਤਰੀ ਅਮਰੀਕਾ ਵਪਾਰ ਨੂੰ ਮਜ਼ਬੂਤ ਕਰਨ 'ਤੇ ਵਿਸ਼ੇਸ਼ ਚਰਚਾ ਕੀਤੀ। ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਕਾਰਨੀ ਨੇ ਕੈਨੇਡਾ ਦੇ ਜੰਗਲਾਂ ਵਿਚ ਲੱਗੀ ਅੱਗ 'ਤੇ ਕਾਬੂ ਪਾਉਣ ਲਈ 400 ਤੋਂ ਵੱਧ ਅੱਗ ਬੁਝਾਉਣ ਵਾਲੇ ਅਤੇ ਸਪੋਰਟ ਸਟਾਫ਼ ਭੇਜਣ ਲਈ ਰਾਸ਼ਟਰਪਤੀ ਸ਼ੀਨਬੌਮ ਦਾ ਤਹਿ ਦਿਲੋਂ ਧੰਨਵਾਦ ਕੀਤਾ।
advance-voting-for-3-federal-by-elections-begins-friday-in-canada
Punjabi

ਕੈਨੇਡਾ ਦੀਆਂ 3 ਫੈਡਰਲ ਉਪ-ਚੋਣਾਂ ਲਈ ਐਡਵਾਂਸ ਵੋਟਿੰਗ ਸ਼ੁੱਕਰਵਾਰ ਤੋਂ

ਕੈਨੇਡਾ ਵਿਚ ਤਿੰਨ ਫ਼ੈਡਰਲ ਹਲਕਿਆਂ ਦੀਆਂ ਉਪ-ਚੋਣਾਂ ਲਈ ਐਡਵਾਂਸ ਵੋਟਿੰਗ ਸ਼ੁੱਕਰਵਾਰ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਲੈਕਸ਼ਨਜ਼ ਕੈਨੇਡਾ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਇਹ ਵੋਟਿੰਗ ਪ੍ਰਕਿਰਿਆ ਸੋਮਵਾਰ ਤੱਕ ਲਗਾਤਾਰ ਚਾਰ ਦਿਨ ਸਵੇਰੇ 9:00 ਵਜੇ ਤੋਂ ਰਾਤ 9:00 ਵਜੇ ਤੱਕ ਚੱਲੇਗੀ।
43-dead-16-rescued-after-boat-capsizes-in-nigeria
Punjabi

ਸੋਕੋਟੋ ਵਿੱਚ ਕਿਸ਼ਤੀ ਪਲਟਣ ਨਾਲ 43 ਮੌਤਾਂ, 16 ਲੋਕ ਬਚਾਏ ਗਏ

ਨਾਈਜੀਰੀਆ ਦੇ ਉੱਤਰ-ਪੱਛਮ ਵਿੱਚ ਪੈਂਦੇ ਸੋਕੋਟੋ ਸੂਬੇ ਵਿੱਚ ਇੱਕ ਸਮਰੱਥਾ ਤੋਂ ਵੱਧ ਭਰੀ ਕਿਸ਼ਤੀ ਪਲਟਣ ਕਾਰਨ ਲਗਭਗ 40 ਲੋਕਾਂ ਦੀ ਮੌਤ ਹੋ ਗਈ ਹੈ। ਸਥਾਨਕ ਅਧਿਕਾਰੀਆਂ ਅਤੇ ਵਸਨੀਕਾਂ ਮੁਤਾਬਕ ਮਰਨ ਵਾਲਿਆਂ ਵਿੱਚ ਜ਼ਿਆਦਾਤਰ ਬੱਚੇ ਸ਼ਾਮਲ ਹਨ। ਰਾਸ਼ਟਰੀ ਅੰਦਰੂਨੀ ਜਲ ਮਾਰਗ ਅਥਾਰਟੀ ਦੇ ਖੇਤਰੀ ਅਧਿਕਾਰੀ ਅਬਦੁਲਕਾਦਿਰ ਯੂਸਫ਼ ਨੇ ਦੱਸਿਆ ਕਿ ਲਗਭਗ 40 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ ਅਤੇ ਬਚਾਅ ਕਾਰਜ ਜਾਰੀ ਹਨ।
garbage-dumping-videos-go-viral-in-abbotsford-police-launch-investigation
Punjabi

ਐਬਟਸਫੋਰਡ ਵਿੱਚ ਕੂੜਾ ਸੁੱਟਣ ਦੀਆਂ ਵੀਡੀਓਜ਼ ਵਾਇਰਲ, ਪੁਲਿਸ ਨੇ ਸ਼ੁਰੂ ਕੀਤੀ ਜਾਂਚ

ਐਬਟਸਫੋਰਡ ਵਿਚ ਜਲਮਾਰਗ ਅਤੇ ਸਥਾਨਕ ਪਾਰਕ ਵਿਚ ਕੂੜਾ ਸੁੱਟਣ ਦੀਆਂ ਦੋ ਵੱਖ-ਵੱਖ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਦੋਵੇਂ ਮਾਮਲੇ ਜੁਲਾਈ ਦੇ ਅਖੀਰ ਦੇ ਦੱਸੇ ਜਾ ਰਹੇ ਹਨ, ਜਿਨ੍ਹਾਂ ਵਿਚੋਂ ਇੱਕ ਵੀਡੀਓ ਵਿਚ ਮਹਿਲਾ ਮਿੱਲ ਲੇਕ ਪਾਰਕ ਵਿਖੇ ਅਤੇ ਦੂਜੀ ਵੀਡੀਓ ਵਿਚ ਬਲੂਜੇ ਐਲੀਮੈਂਟਰੀ ਸਕੂਲ ਨੇੜੇ ਕੂੜਾ ਸੁੱਟਦੀ ਦਿਖਾਈ ਦੇ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link