15.57C Vancouver
ADS

Feb 21, 2025 7:47 PM - Connect Newsroom

ਬੈਂਕ ਆਫ਼ ਕੈਨੇਡਾ ਦੇ ਗਵਰਨਰ ਨੇ ਦਿੱਤੀ ਚਿਤਾਵਨੀ ਅਮਰੀਕਾ ਦੇ ਟੈਰਿਫ ਦੀ ਜਾਵਾਬੀ ਕਾਰਵਾਈ ਨਾਲ ਹੋਵੇਗਾ ਨੁਕਸਾਨ

Share On
bank-of-canada-governor-warns-of-economic-damage-from-us-tariffs-and-retaliatory-measures
. He explained that the tariffs would permanently reduce Canada's output, a blow greater than that of the pandemic.(Photo: The Canadian Press)

ਬੈਂਕ ਆਫ਼ ਕੈਨੇਡਾ ਦੇ ਗਵਰਨਰ ਟਿਫ ਮੈਕਲੇਮ ਨੇ ਚਿਤਾਵਨੀ ਦਿੱਤੀ ਹੈ ਕਿ ਅਮਰੀਕੀ ਟੈਰਿਫ ਅਤੇ ਕੈਨੇਡਾ ਦੀ ਜਵਾਬੀ ਕਾਰਵਾਈ ਨਾਲ ਅਰਥਵਿਵਸਥਾ ’ਤੇ ਤਬਾਹਕੁੰਨ ਪ੍ਰਭਾਵ ਪਵੇਗਾ, ਜਿਸ ਨਾਲ ਵਿਕਾਸ ਦਰ ਪਟੜੀ ਤੋਂ ਲਹਿ ਜਾਵੇਗੀ ਅਤੇ ਮਹਿੰਗਾਈ ਫਿਰ ਤੋਂ ਵੱਧ ਜਾਵੇਗੀ।

ਮੈਕਲੇਮ ਨੇ ਸ਼ੁੱਕਰਵਾਰ ਨੂੰ ਮਿਸੀਸਾਗਾ ਬੋਰਡ ਆਫ਼ ਟਰੇਡ ਅਤੇ ਓਕਵਿਲ ਚੈਂਬਰ ਆਫ਼ ਕਾਮਰਸ ਵਲੋਂ ਆਯੋਜਿਤ ਇੱਕ ਪ੍ਰੋਗਰਾਮ ਵਿਚ ਆਪਣੇ ਭਾਸ਼ਣ ਵਿਚ ਕਿਹਾ ਕਿ ਟੈਰਿਫ ਤੋਂ ਲੱਗਣ ਵਾਲਾ ਝਟਕਾ ਕੋਵਿਡ-19 ਮਹਾਮਾਰੀ ਦੇ ਆਰਥਿਕ ਝਟਕੇ ਤੋਂ ਬਹੁਤ ਵੱਖਰਾ ਹੋਵੇਗਾ। ਉਨ੍ਹਾਂ ਕਿਹਾ ਕਿ ਸਾਡਾ ਆਉਟਪੁੱਟ ਪੱਧਰ-ਸਥਾਈ ਤੌਰ ’ਤੇ ਘੱਟ ਹੋ ਜਾਵੇਗਾ, ਜੋ ਝਟਕੇ ਤੋਂ ਵੀ ਜ਼ਿਆਦਾ ਹੈ।

ਇਸ ਤੋਂ ਇਲਾਵਾ ਮੈਕਲੇਮ ਨੇ ਕਿਹਾ ਕਿ ਟੈਰਿਫ ਦੇ ਨਤੀਜੇ ਵਜੋਂ ਨਿਰਯਾਤ ਘੱਟ ਹੋਣ ਨਾਲ ਘਰੇਲੂ ਆਮਦਨ ਘੱਟ ਹੋ ਜਾਵੇਗੀ, ਜਦੋਂ ਕਿ ਜਵਾਬੀ ਟੈਰਿਫ ਨਾਲ ਕੈਨੇਡਾ ਵਿਚ ਆਉਣ ਵਾਲੇ ਅਮਰੀਕੀ ਸਾਮਾਨ ਦੀ ਮਹਿੰਗਾਈ ਵੱਧ ਜਾਵੇਗੀ। ਸੈਂਟਰਲ ਬੈਂਕ ਗਵਰਨਰ ਨੇ ਕਿਹਾ ਕਿ ਅਮਰੀਕਾ ਨੂੰ ਹੋਣ ਵਾਲੇ ਨਿਰਯਾਤ ਦਾ ਕੈਨੇਡਾ ਦੀ ਰਾਸ਼ਟਰੀ ਆਮਦਨ ਵਿਚ ਯੋਗਦਾਨ ਲਗਭਗ ਇੱਕ ਤਿਹਾਈ ਹੈ।

Latest news

senior-leaders-of-edmonton-based-infantry-battalion-removed-amid-investigation
Punjabi

ਐਡਮਿੰਟਨ ਬੇਸਡ ਫੌਜੀ ਬਟਾਲੀਅਨ ਦੇ ਦੋ ਸੀਨੀਅਰ ਅਧਿਕਾਰੀ ਜਾਂਚ ਦੌਰਾਨ ਅਹੁਦਿਆਂ ਤੋਂ ਹਟਾਏ ਗਏ

ਐਡਮਿੰਟਨ ਬੇਸਡ ਇਨਫੈਂਟਰੀ ਬਟਾਲੀਅਨ ਦੇ ਦੋ ਸੀਨੀਅਰ ਆਗੂਆਂ ਨੂੰ ਜਾਂਚ ਪੂਰੀ ਹੋਣ ਤੱਕ ਉਨ੍ਹਾਂ ਨੂੰ ਅਹੁਦਿਆਂ ਤੋਂ ਅਸਥਾਈ ਤੌਰ 'ਤੇ ਹਟਾ ਦਿੱਤਾ ਗਿਆ ਹੈ। ਨੈਸ਼ਨਲ ਡਿਫੈਂਸ ਵਿਭਾਗ ਮੁਤਾਬਕ ਲੈਫਟੀਨੈਂਟ-ਕਰਨਲ ਜੇਸਨ ਹਡਸਨ ਅਤੇ ਚੀਫ ਵਾਰੰਟ ਅਫ਼ਸਰ ਕਿਮ ਡੋਅਰ ਨੂੰ 3rd ਬਟਾਲੀਅਨ, ਪ੍ਰਿੰਸਿਸ ਪੈਟਰੀਸ਼ੀਆ ਦੀ ਕੈਨੇਡੀਅਨ ਲਾਈਟ ਇਨਫੈਂਟਰੀ ਵਿੱਚੋਂ ਹਟਾਇਆ ਗਿਆ ਹੈ।
marco-rubio-meets-uae-leaders-in-abu-dhabi-to-discuss-iran-and-regional-security
Punjabi

ਅਬੂ ਧਾਬੀ ਵਿੱਚ ਮਾਰਕੋ ਰੂਬੀਓ ਅਤੇ ਯੂ.ਏ.ਈ. ਨੇਤਾਵਾਂ ਦੀ ਅਹਿਮ ਮੀਟਿੰਗ

ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਯੂ.ਏ.ਈ. ਦੇ ਆਪਣੇ ਦੌਰੇ ਦੌਰਾਨ ਅਬੂ ਧਾਬੀ ਵਿੱਚ ਯੂ.ਏ.ਈ. ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਅਤੇ ਹੋਰ ਸੀਨੀਅਰ ਨੇਤਾਵਾਂ ਨਾਲ ਮੁਲਾਕਾਤ ਕੀਤੀ। ਜਾਣਕਾਰੀ ਅਨੁਸਾਰ ਦੋਵਾਂ ਧਿਰਾਂ ਨੇ ਇਰਾਨ ਨਾਲ ਰਾਸ਼ਟਰਪਤੀ ਡੋਨਲਡ ਟਰੰਪ ਦੇ ਸਮਝੌਤੇ, ਹੋਰਮੁਜ਼ ਔਫ ਸਟ੍ਰੇਟ ਰਾਹੀਂ ਜਹਾਜ਼ਾਂ ਦੇ ਸੁਰੱਖਿਅਤ ਰਸਤੇ ਨੂੰ ਯਕੀਨੀ ਬਣਾਉਣ ਦੀਆਂ ਕੋਸ਼ਿਸ਼ਾਂ ਅਤੇ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਬਣਾਈ ਰੱਖਣ ਬਾਰੇ ਚਰਚਾ ਕੀਤੀ।
missing-person-for-location-ganavi-ksheer-sagar
Punjabi

ਸਰੀ ਵਿੱਚ 12 ਸਾਲਾ ਲੜਕੀ ਲਾਪਤਾ,ਪੁਲਿਸ ਨੇ ਲੋਕਾਂ ਤੋਂ ਮੰਗੀ ਮਦਦ

ਸਰੀ ਦੀ ਇੱਕ 12 ਸਾਲਾ ਲੜਕੀ ਲਾਪਤਾ ਹੋ ਗਈ ਹੈ। ਪੁਲਿਸ ਵਲੋਂ ਉਸ ਦੀ ਪਛਾਣ ਗਣਵੀ ਕਸ਼ੀਰ ਸਾਗਰ ਦੱਸੀ ਗਈ ਹੈ। ਐਸ.ਪੀ.ਐਸ.ਮੁਤਾਬਕ, ਉਸ ਨੂੰ ਆਖਰੀ ਵਾਰ ਮੰਗਲਵਾਰ ਸਵੇਰ 8:15 ਵਜੇ ਦੇ ਕਰੀਬ ਨੌਰਥ ਸਰੀ ਦੀ 146 ਸਟ੍ਰੀਟ ਦੇ 6200 ਬਲਾਕ ਵਿਚ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਉਸ ਦਾ ਕੋਈ ਅਤਾ-ਪਤਾ ਨਹੀਂ ਹੈ।
lytton-wildfire-brought-under-control-as-24-fires-remain-active-across-b-c
Punjabi

ਲਿਟਨ ਨੇੜੇ ਜੰਗਲੀ ਅੱਗ ਕਾਬੂ ਹੇਠ, ਬੀ.ਸੀ. ਵਿੱਚ 24 ਵਾਈਲਡਫਾਇਰ ਸਰਗਰਮ

ਬੀ.ਸੀ. ਦੇ ਲਿਟਨ ਵੀਲੇਜ ਨੇੜੇ ਬਲ ਰਹੀ ਜੰਗਲੀ ਅੱਗ ਕੰਟਰੋਲ ਕਰ ਲਈ ਗਈ ਹੈ। ਇਹ ਲੰਘੇ ਸ਼ੁੱਕਰਵਾਰ ਨੂੰ ਲੱਭੀ ਗਈ ਸੀ ਅਤੇ ਇਸ ਦੇ ਸ਼ੁਰੂ ਹੋਣ ਪਿੱਛੇ ਮਨੁੱਖੀ ਕਾਰਨ ਮੰਨਿਆ ਜਾਂਦਾ ਹੈ। ਇਹ ਇੱਕ ਹੀ ਰਾਤ ਵਿਚ ਛੇ ਗੁਣਾ ਵੱਧ ਗਈ ਸੀ ਅਤੇ ਇਸ ਕਾਰਨ ਨਿਕਾਸੀ ਦੇ ਹੁਕਮ ਦਿੱਤੇ ਗਏ ਸਨ ਤੇ ਇਲਾਕੇ ਵਿਚੋਂ ਲੰਘਣ ਵਾਲਾ ਹਾਈਵੇਅ 1 ਵੀ ਬੰਦ ਕਰਨਾ ਪਿਆ ਸੀ।
severe-heatwave-in-france-claims-58-lives-40-drown-while-trying-to-escape-the-heat
Punjabi

ਫਰਾਂਸ 'ਚ ਭਿਆਨਕ ਹੀਟਵੇਵ: 58 ਲੋਕਾਂ ਦੀ ਮੌਤ, 40 ਲੋਕ ਡੁੱਬਣ ਕਾਰਨ ਗੁਆ ਬੈਠੇ ਜਾਨ

ਫਰਾਂਸ ਵਿੱਚ ਗਰਮੀ ਕਾਰਨ 58 ਲੋਕਾਂ ਦੀ ਮੌਤ ਹੋ ਗਈ। ਰਿਪੋਰਟ ਮੁਤਾਬਕ ਲੋਕ ਗਰਮੀ ਤੋਂ ਬਚਣ ਲਈ ਨਦੀਆਂ, ਝੀਲਾਂ ਅਤੇ ਨਹਿਰਾਂ ਵਿੱਚ ਨਹਾਉਣ ਜਾ ਰਹੇ ਹਨ। ਇਸ ਦੇ ਚੱਲਦੇ ਕੁਝ ਦਿਨਾਂ ਵਿੱਚ 40 ਲੋਕਾਂ ਦੀ ਡੱਬ ਕੇ ਮੌਤ ਹੋ ਗਈ,ਜਿਨ੍ਹਾਂ ਵਿੱਚ ਜ਼ਿਆਦਾਤਰ ਨੌਜਵਾਨ ਸ਼ਾਮਲ ਹਨ। ਇਸ ਦੇ ਨਾਲ ਹੀ 2 ਬੱਚਿਆਂ ਸਮੇਤ 18 ਲੋਕਂ ਦੀ ਗਰਮੀ ਵਿੱਚ ਲੂ ਲੱਗਣ ਨਾਲ ਮੌਤ ਹੋ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link