13.91C Vancouver
ADS

Jul 15, 2026 2:28 PM - Connect Newsroom - Ramandeep Kaur with files from The Canadian Press

ਬੈਂਕ ਆਫ਼ ਕੈਨੇਡਾ ਨੇ ਮੁੱਖ ਵਿਆਜ ਦਰ 2.25 ਫੀਸਦੀ 'ਤੇ ਰੱਖੀ ਬਰਕਰਾਰ

Share On
bank-of-canada-holds-key-interest-rate-at-2-25-for-sixth-straight-decision
Bank of Canada Governor Tiff Macklem speaks following the central bank's latest interest rate announcement. (Photo: The Canadian Press)

ਕੈਨੇਡਾ ਦੇ ਸੈਂਟਰਲ ਬੈਂਕ ਨੇ ਅੱਜ ਆਪਣੀ ਅਹਿਮ ਮੁਦਰਾ ਨੀਤੀ ਦੀ ਮੀਟਿੰਗ ਵਿਚ ਫੈਸਲਾ ਲੈਂਦਿਆਂ ਬੈਂਚਮਾਰਕ ਵਿਆਜ ਦਰ ਨੂੰ 2.25 ਫੀਸਦੀ 'ਤੇ ਹੀ ਬਰਕਰਾਰ ਰੱਖਣ ਦਾ ਐਲਾਨ ਕੀਤਾ ਹੈ। ਗਵਰਨਰ ਟਿਫ ਮੈਕਲੇਮ ਦੀ ਅਗਵਾਈ ਵਿਚ ਲਏ ਗਏ ਇਸ ਫੈਸਲੇ ਵਿਚ ਲਗਾਤਾਰ ਛੇਵੀਂ ਵਾਰ ਬੈਂਕ ਆਫ਼ ਕੈਨੇਡਾ ਨੇ ਵਿਆਜ ਦਰਾਂ ਵਿਚ ਕੋਈ ਤਬਦੀਲੀ ਨਹੀਂ ਕੀਤੀ।

ਬੈਂਕ ਦਾ ਤਾਜ਼ਾ ਕਦਮ ਮਿਡਲ ਈਸਟ ਵਿਚ ਚੱਲ ਰਹੇ ਤਣਾਅ ਦੀ ਵਜ੍ਹਾ ਨਾਲ ਕੌਮਾਂਤਰੀ ਪੱਧਰ 'ਤੇ ਕੱਚੇ ਤੇਲ ਦੀਆਂ ਕੀਮਤਾਂ ਵਿਚ ਹੋ ਰਹੇ ਉਤਰਾਅ-ਚੜ੍ਹਾਅ ਅਤੇ CUSMA ਵਪਾਰ ਸਮਝੌਤੇ ਨੂੰ ਲੈ ਕੇ ਬਣੀ ਬੇਯਕੀਨੀ ਵਿਚਕਾਰ ਆਇਆ ਹੈ। ਇਸ ਦੇ ਨਾਲ ਹੀ ਸੈਂਟਰਲ ਬੈਂਕ ਨੇ 2026 ਲਈ ਜੀਡੀਪੀ ਵਾਧੇ ਦਾ ਅਨੁਮਾਨ 1.2 ਫੀਸਦੀ ਤੋਂ ਘਟਾ ਕੇ 0.7 ਫੀਸਦੀ ਕਰ ਦਿੱਤਾ ਹੈ ਅਤੇ 2027 ਅਤੇ 2028 ਵਿਚ ਰਿਕਵਰੀ ਦੀ ਉਮੀਦ ਜਤਾਉਂਦੇ ਹੋਏ ਇਹਨਾਂ ਦੋਹਾਂ ਫਿਸਕਾਲ ਸਾਲ ਵਿਚ ਕ੍ਰਮਵਾਰ 1.8 ਫੀਸਦੀ ਗ੍ਰੋਥ ਦਾ ਅਨੁਮਾਨ ਲਗਾਇਆ ਹੈ।

ਗਵਰਨਰ ਟਿਫ ਮੈਕਲੇਮ ਮੁਤਾਬਕ, ਨੇੜਲੇ ਭਵਿੱਖ ਵਿਚ ਮਹਿੰਗਾਈ ਦਰ ਗੈਸੋਲੀਨ ਦੀਆਂ ਕੀਮਤਾਂ ਪ੍ਰਤੀ ਸੰਵੇਦਨਸ਼ੀਲ ਰਹਿਣ ਦੀ ਸੰਭਾਵਨਾ ਹੈ ਅਤੇ 2027 ਦੇ ਸ਼ੁਰੂ ਵਿਚ ਇਹ ਬੈਂਕ ਦੇ ਟੀਚੇ ਦੇ ਨੇੜੇ 2 ਫੀਸਦੀ ਦੇ ਕਰੀਬ ਵਾਪਸ ਆਉਣ ਦੀ ਉਮੀਦ ਹੈ। ਗੌਰਤਲਬ ਹੈ ਕਿ ਕੈਨੇਡਾ ਵਿਚ ਸਲੌ ਆਰਥਿਕ ਗ੍ਰੋਥ ਅਤੇ ਗਲੋਬਲ ਕਾਰਨਾਂ ਕਰਕੇ ਬੈਂਕ ਦੀਆਂ ਵਿਆਜ ਦਰਾਂ ਅਕਤਬੂਰ 2025 ਤੋਂ ਹੀ ਸਥਿਰ ਬਣੀਆਂ ਹੋਈਆਂ ਹਨ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link