14.88C Vancouver
ADS

Oct 25, 2023 5:37 PM -

ਬੈਂਕ ਆਫ਼ ਕੈਨੇਡਾ ਨੇ ਦੂਜੀ ਵਾਰ ਵਿਆਜ ਦਰ 5% ‘ਤੇ ਰੱਖੀ ਬਰਕਰਾਰ

Share On
bank-of-canada-holds-key-interest-rate-at-5-for-second-time
Inflation is still expected to return to the central bank's two per cent target in 2025, however, the central bank says it expects inflation to be higher in the short term. (Photo: The Canadian Press)

ਬੈਂਕ ਆਫ਼ ਕੈਨੇਡਾ ਨੇ ਬੁੱਧਵਾਰ ਨੂੰ ਵਿਆਜ ਦਰਾਂ ਵਿੱਚ ਵਾਧਾ ਨਹੀਂ ਕੀਤਾ ਤੇ ਇਸਨੂੰ 5% ‘ਤੇ ਬਰਕਰਾਰ ਰੱਖਿਆ ਹੈ। ਇਸ ਤੋਂ ਪਹਿਲਾਂ ਵੀ ਵਿਆਜ ਦਰਾਂ ਵਿੱਚ ਵਾਧਾ ਨਹੀਂ ਕੀਤਾ ਗਿਆ ਸੀ, ਹੁਣ ਦੂਜੀ ਵਾਰ ਹੈ ਜਦੋਂ ਬੈਂਕ ਨੇ ਵਿਆਜ ਦਰਾਂ ਨੂੰ ਬਰਕਰਾਰ ਰੱਖਿਆ ਹੈ।

ਹਾਲਾਂਕਿ ਬੈਂਕ ਨੇ ਇਹ ਕਿਹਾ ਹੈ ਕਿ ਜੇਕਰ ਲੋੜ ਪਈ ਤਾਂ ਵਿਆਜ ਦਰਾਂ ਨੂੰ ਵਧਾਇਆ ਵੀ ਜਾ ਸਕਦਾ ਹੈ।

ਕੇਂਦਰੀ ਬੈਂਕ ਦਾ ਕਹਿਣਾ ਹੈ ਕਿ ਇਹ ਅਜੇ ਵੀ ਚਿੰਤਤ ਹੈ ਕਿ ਕੀਮਤਾਂ ਵਿੱਚ ਸਥਿਰਤਾ ਬਹੁਤ ਹੀ ਧੀਮੀ ਹੈ ਅਤੇ ਮਹਿੰਗਾਈ ਬਹੁਤ ਹੈ।

ਅਰਥਸ਼ਾਤਰੀਆਂ ਨੇ ਬੈਂਕ ਵੱਲੋਂ ਵਿਆਜ ਦਰ ਵਿੱਚ ਵਾਧਾ ਨਾ ਹੋਣ ਦੀ ਹੀ ਉਮੀਦ ਜਤਾਈ ਸੀ।

ਬੈਂਕ ਦਾ ਅਨੁਮਾਨ ਹੈ ਕਿ 2025 ਤੱਕ ਆਰਥਿਕਤਾ ਇੰਨੀ ਕੁ ਠੰਡੀ ਹੋ ਜਾਵੇਗੀ ਕਿ ਮਹਿੰਗਾਈ ਦਰ 2% ਦੇ ਟੀਚੇ ‘ਤੇ ਆ ਜਾਵੇਗੀ।

ਇਹ ਪੂਰਵ ਅਨੁਮਾਨ ਸੁਝਾਅ ਦਿੰਦਾ ਹੈ ਕਿ ਅਜਿਹਾ ਹੋਣ ਤੱਕ ਸ਼ਾਇਦ ਬੈਂਕ ਵਿਆਜ ਦਰ ਵਿਚ ਵਾਧਾ ਨਹੀਂ ਕਰੇਗਾ।

ਦੱਸ ਦਈਏ ਕਿ ਕੋਵਿਡ ਮਹਾਂਮਾਰੀ ਦੀ ਸ਼ੁਰੂਆਤ ਵਿੱਚ ਅਰਥਵਿਵਸਥਾ ਨੂੰ ਲੀਹ ‘ਤੇ ਰੱਖਣ ਲਈ ਬੈਂਕ ਨੇ ਵਿਆਜ ਦਰਾਂ ਤਕਰੀਬਨ ਸਿਫ਼ਰ ਦੇ ਪੱਧਰ ਤੱਕ ਘਟਾ ਦਿੱਤੀਆਂ ਸਨ, ਪਰ 2022 ਵਿੱਚ ਮਹਿੰਗਾਈ ਨੂੰ ਨੱਥ ਪਾਉਣ ਲਈ ਬੈਂਕ ਨੇ ਵਿਆਜ ਦਰਾਂ ਵਿੱਚ ਵਾਧੇ ਦਾ ਸਿਲਸਿਲਾ ਸ਼ੁਰੂ ਕੀਤਾ ਸੀ।

Latest news

downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
vancouver-mayor-ken-sim-seeks-public-safety-referendum
Punjabi

ਵੈਨਕੂਵਰ ਦੇ ਮੇਅਰ ਕੇਨ ਸਿਮ ਵੱਲੋਂ ਜਨਤਕ ਸੁਰੱਖਿਆ ’ਤੇ ਜਨਮਤ ਸੰਗ੍ਰਹਿ ਦੀ ਮੰਗ

ਵੈਨਕੂਵਰ ਦੇ ਮੇਅਰ ਕੇਨ ਸਿਮ ਨੇ ਅਕਤੂਬਰ ਮਹੀਨੇ ਹੋਣ ਵਾਲੀਆਂ ਮਿਊਂਸਪਲ ਚੋਣਾਂ ਦੇ ਨਾਲ ਹੀ ਜਨਤਕ ਸੁਰੱਖਿਆ ਦੇ ਮੁੱਦੇ ’ਤੇ ਜਨਮਤ ਸੰਗ੍ਰਹਿ ਕਰਵਾਉਣ ਦੀ ਮੰਗ ਕੀਤੀ ਹੈ ਅਤੇ ਉਹਨਾਂ ਪ੍ਰੀਮੀਅਰ ਡੇਵਿਡ ਈਬੀ 'ਤੇ ਵੀ ਤਿੱਖੇ ਨਿਸ਼ਾਨੇ ਸਾਧੇ ਹਨ। ​
highway-97-in-summerland-temporarily-reopens-under-strict-rules
Punjabi

ਬੀ.ਸੀ. ਦੇ ਸਮਰਲੈਂਡ 'ਚ ਬੰਦ ਹੋਇਆ ਹਾਈਵੇਅ ਸਖ਼ਤ ਨਿਯਮਾਂ ਨਾਲ ਅਸਥਾਈ ਤੌਰ ’ਤੇ ਖੁੱਲ੍ਹਿਆ

ਬੀ.ਸੀ. ਦੇ ਸਮਰਲੈਂਡ ਵਿਚ ਬੰਦ ਹੋਇਆ ਹਾਈਵੇਅ 97 ਸਖ਼ਤ ਨਿਯਮਾਂ ਨਾਲ ਅਸਥਾਈ ਤੌਰ 'ਤੇ ਦੁਬਾਰਾ ਖੋਲ੍ਹ ਦਿੱਤਾ ਗਿਆ ਹੈ, ਟ੍ਰਾਂਸਪੋਰਟੇਸ਼ਨ ਮੰਤਰਾਲੇ ਮੁਤਾਬਕ, ਇਹ ਹਾਈਵੇਅ ਰੋਜ਼ਾਨਾ ਸਵੇਰੇ 7 ਤੋਂ ਸ਼ਾਮ 7 ਵਜੇ ਦੇ ਸੀਮਤ ਸਮੇਂ ਲਈ ਹੀ ਖੁੱਲ੍ਹਾ ਹੈ ਅਤੇ ਇਸ ਦੌਰਾਨ ਵਾਹਨਾਂ ਨੂੰ ਸੜਕ 'ਤੇ ਕਿਸੇ ਵੀ ਜਗ੍ਹਾ ਰੁਕਣ ਦੀ ਸਖ਼ਤ ਮਨਾਹੀ ਹੈ।
rcmp-seeks-public-assistance-in-locating-amandeep-singh
Punjabi

ਲੈਂਗਲੀ ਤੋਂ ਪੰਜਾਬੀ ਵਿਅਕਤੀ ਲਾਪਤਾ,ਆਰਸੀਐਮਪੀ ਵਲੋਂ ਕੀਤੀ ਜਾ ਰਹੀ ਭਾਲ

ਲੈਂਗਲੀ ਤੋਂ ਇੱਕ ਪੰਜਾਬੀ ਵਿਅਕਤੀ ਦੇ ਲਾਪਤਾ ਹੋਣ ਦੀ ਖ਼ਬਰ ਹੈ। ਆਰਸੀਐਮਪੀ ਵਲੋਂ ਉਸ ਦੀ ਪਛਾਣ 45 ਸਾਲਾ ਅਮਨਦੀਪ ਸਿੰਘ ਦੱਸੀ ਗਈ ਹੈ। ਪੁਲਿਸ ਮੁਤਾਬਕ, ਅਮਨਦੀਪ ਪਿਛਲੇ ਇੱਕ ਹਫ਼ਤੇ ਤੋਂ ਲਾਪਤਾ ਹੈ, ਜਿਸ ਦੀ ਗੁੰਮਸ਼ੁਦਗੀ ਦੀ ਰਿਪੋਰਟ 8 ਅਗਸਤ ਨੂੰ ਦਿੱਤੀ ਗਈ ਅਤੇ ਉਸ ਨੂੰ ਆਖਰੀ ਵਾਰ 6 ਅਗਸਤ ਨੂੰ ਦੇਖਿਆ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link