19.36C Vancouver
ADS

Jun 10, 2026 2:34 PM - Connect Newsroom - Ramandeep Kaur with files from The Canadian Press

ਬੈਂਕ ਔਫ ਕੈਨੇਡਾ ਨੇ ਮੁੱਖ ਵਿਆਜ ਦਰ 2.25 ਫੀਸਦੀ 'ਤੇ ਬਰਕਰਾਰ ਰੱਖਣ ਦਾ ਕੀਤਾ ਐਲਾਨ

Share On
bank-of-canada-keeps-key-interest-rate-at-2-25-cites-trade-and-inflation-risks
Bank of Canada Governor Tiff Macklem speaks following the central bank’s decision to hold its key interest rate at 2.25 per cent.(Photo: The Canadian Press)

ਕੈਨੇਡਾ ਦੇ ਸੈਂਟਰਲ ਬੈਂਕ ਨੇ ਲਗਾਤਾਰ ਪੰਜਵੀਂ ਵਾਰ ਮੁੱਖ ਵਿਆਜ ਦਰ ਨੂੰ 2.25 ਫੀਸਦੀ 'ਤੇ ਬਰਕਰਾਰ ਰੱਖਣ ਦਾ ਐਲਾਨ ਕੀਤਾ ਹੈ। ਹਾਲਾਂਕਿ, ਗਵਰਨਰ ਟਿਫ ਮੈਕਲੇਮ ਨੇ ਚਿਤਾਵਨੀ ਦਿੱਤੀ ਹੈ ਕਿ ਅਮਰੀਕਾ ਨਾਲ ਵਪਾਰਕ ਅਨਿਸ਼ਚਿਤਤਾ ਅਤੇ ਮਿਡਲ ਈਸਟ ਵਿਚ ਚੱਲ ਰਹੀ ਈਰਾਨ ਜੰਗ ਦੇ ਮਾੜੇ ਪ੍ਰਭਾਵਾਂ ਕਾਰਨ ਆਉਣ ਵਾਲੇ ਸਮੇਂ ਵਿਚ ਮਹਿੰਗਾਈ ਨੂੰ ਕਾਬੂ ਵਿਚ ਰੱਖਣ ਲਈ ਵਿਆਜ ਦਰਾਂ ਵਿਚ ਕਟੌਤੀ ਕੀਤੀ ਜਾ ਸਕਦੀ ਹੈ ਜਾਂ ਫਿਰ ਲਗਾਤਾਰ ਵਾਧੇ ਦੇ ਕਦਮ ਚੁੱਕੇ ਜਾ ਸਕਦੇ ਹਨ।

ਬੈਂਕ ਨੇ ਸਾਫ਼ ਕੀਤਾ ਹੈ ਕਿ ਕਮਜ਼ੋਰ ਆਰਥਿਕ ਵਿਕਾਸ ਦਰ ਅਤੇ ਤੇਲ ਦੀਆਂ ਉੱਚੀਆਂ ਕੀਮਤਾਂ ਦੇ ਚੱਲਦਿਆਂ ਮੁਦਰਾ ਨੀਤੀ ਲਈ ਅੱਗੇ ਦਾ ਰਸਤਾ ਪੂਰੀ ਤਰ੍ਹਾਂ ਅਨਿਸ਼ਚਿਤਤਾ ਨਾਲ ਭਰਿਆ ਹੋਇਆ ਹੈ। ਮੈਕਲੇਮ ਨੇ ਆਉਣ ਵਾਲੇ ਸਮੇਂ ਲਈ ਦੋ ਮੁੱਖ ਸੰਭਾਵਨਾਵਾਂ ਦੱਸੀਆਂ, ਉਹਨਾਂ ਕਿਹਾ ਕਿ ਜੇਕਰ ਅਮਰੀਕਾ ਵੱਲੋਂ ਕੈਨੇਡਾ 'ਤੇ ਨਵੀਆਂ ਅਤੇ ਵੱਡੀਆਂ ਵਪਾਰਕ ਪਾਬੰਦੀਆਂ ਲਗਾਈਆਂ ਜਾਂਦੀਆਂ ਹਨ ਤਾਂ ਦੇਸ਼ ਦੇ ਆਰਥਿਕ ਵਿਕਾਸ ਨੂੰ ਸਹਾਰਾ ਦੇਣ ਲਈ ਬੈਂਕ ਵਿਆਜ ਦਰਾਂ ਵਿਚ ਕਟੌਤੀ ਕਰ ਸਕਦਾ ਹੈ।

ਇਸ ਦੇ ਉਲਟ ਜੇਕਰ ਮਿਡਲ ਈਸਟ ਦਾ ਵਿਵਾਦ ਲੰਮਾ ਖਿੱਚਦਾ ਹੈ ਅਤੇ ਤੇਲ ਦੀਆਂ ਵਧੀਆਂ ਕੀਮਤਾਂ ਕਾਰਨ ਦੇਸ਼ ਵਿਚ ਚੌਤਰਫ਼ਾ ਮਹਿੰਗਾਈ ਵਧਦੀ ਹੈ ਤਾਂ ਮੁਦਰਾ ਨੀਤੀ ਨੂੰ ਸਖ਼ਤ ਕਰਨਾ ਪਵੇਗਾ, ਅਜਿਹੀ ਸਥਿਤੀ ਵਿਚ ਵਿਆਜ ਦਰਾਂ ਨੂੰ ਲਗਾਤਾਰ ਵਧਾਉਣਾ ਪੈ ਸਕਦਾ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link