14.25C Vancouver
ADS

Jan 7, 2026 6:03 PM - Connect Newsroom - Jasmine Singh

ਮਾਣਹਾਨੀ ਮਾਮਲੇ 'ਚ ਕੰਗਨਾ ਰਣੌਤ ਨੂੰ ਵੱਡਾ ਝਟਕਾ, ਬਠਿੰਡਾ 'ਚ 15 ਜਨਵਰੀ ਨੂੰ ਪੇਸ਼ ਹੋਣ ਦੇ ਹੁਕਮ

Share On
bathinda-court-orders-kangana-ranaut-to-appear-in-defamation-case-rejects-exemption-plea
The court warned that failure to appear on the scheduled date could result in the cancellation of her bail and the issuance of arrest warrants. (Photo: Facebook/Kangana Ranaut)

ਪੰਜਾਬ 'ਚ ਬਠਿੰਡਾ ਦੀ ਇਕ ਵਿਸ਼ੇਸ਼ ਅਦਾਲਤ ਨੇ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਐਮ.ਪੀ. ਅਤੇ ਅਦਾਕਾਰਾ ਕੰਗਨਾ ਰਣੌਤ ਵੱਲੋਂ ਉਨ੍ਹਾਂ ਖਿਲਾਫ ਦਰਜ ਮਾਣਹਾਨੀ ਮਾਮਲੇ ਦੀ ਅਗਲੀ ਸੁਣਵਾਈ ਦੌਰਾਨ ਨਿੱਜੀ ਹਾਜ਼ਰੀ ਤੋਂ ਛੋਟ ਮੰਗਣ ਲਈ ਦਿੱਤੀ ਗਈ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ।

ਅਦਾਲਤ ਨੇ ਕੰਗਨਾ ਨੂੰ 15 ਜਨਵਰੀ ਨੂੰ ਨਿੱਜੀ ਤੌਰ ‘ਤੇ ਹਾਜ਼ਰ ਹੋਣ ਦੇ ਆਦੇਸ਼ ਦਿੱਤੇ ਹਨ। ਅਦਾਲਤ ਨੇ ਚੇਤਾਵਨੀ ਦਿੱਤੀ ਹੈ ਕਿ ਜੇ ਨਿਰਧਾਰਿਤ ਮਿਤੀ ‘ਤੇ ਉਹ ਹਾਜ਼ਰ ਨਹੀਂ ਹੁੰਦੇ ਤਾਂ ਉਨ੍ਹਾਂ ਦੀ ਜ਼ਮਾਨਤ ਰੱਦ ਕੀਤੀ ਜਾਵੇਗੀ ਅਤੇ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਜਾਣਗੇ।

ਇਹ ਮਾਣਹਾਨੀ ਮਾਮਲਾ 2021 ਵਿੱਚ ਬਠਿੰਡਾ ਜ਼ਿਲ੍ਹੇ ਦੇ ਬਹਾਦੁਰਗੜ੍ਹ ਜੰਡੀਆਂ ਪਿੰਡ ਦੀ ਰਹਿਣ ਵਾਲੀ 70 ਸਾਲਾ ਮਹਿੰਦਰ ਕੌਰ ਵੱਲੋਂ ਕਿਸਾਨ ਅੰਦੋਲਨ ਦੌਰਾਨ ਉਨ੍ਹਾਂ ਵਿਰੁੱਧ ਕੰਗਨਾ ਰਣੌਤ ਵੱਲੋਂ ਅਪਮਾਨਜਨਕ ਟਿੱਪਣੀਆਂ ਕਰਨ ਦੇ ਸੰਬੰਧ ਵਿੱਚ ਦਰਜ ਕਰਵਾਇਆ ਗਿਆ ਸੀ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link