14.71C Vancouver
ADS

Oct 10, 2023 5:49 PM - Connect News

ਫੈਡਰਲ ਦੇ ਹੈਲਥ ਕੇਅਰ ਸਮਝੌਤੇ 'ਤੇ ਦਸਤਖਤ ਕਰਨ ਵਾਲਾ ਬੀ.ਸੀ. ਬਣਿਆ ਪਹਿਲਾ ਸੂਬਾ

Share On
bc-becomes-first-province-to-sign-federal-health-care-agreement
The province has also agreed to work with the First Nations Health Authority to improve culturally appropriate treatment and patient care, as the overdose crisis in the province continues to gain momentum.(Photo: The Canadian Press)

ਸਿਹਤ ਮੰਤਰੀ ਮਾਰਕ ਹੌਲੈਂਡ ਨੇ ਅੱਜ ਐਲਾਨ ਕੀਤਾ ਕਿ ਬ੍ਰਿਟਿਸ਼ ਕੋਲੰਬੀਆ ਪਹਿਲਾ ਸੂਬਾ ਹੈ, ਪ੍ਰਧਾਨ ਮੰਤਰੀ ਵੱਲੋਂ ਪੇਸ਼ ਕੀਤੇ $196-ਬਿਲੀਅਨ ਵਿਅਕਤੀਗਤ ਸਿਹਤ ਸਮਝੌਤੇ 'ਤੇ ਦਸਤਖਤ ਕੀਤੇ ਹਨ।

ਦਰਅਸਲ ਫ਼ਰਵਰੀ ਵਿੱਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਐਲਾਨ ਕੀਤਾ ਸੀ ਕਿ ਫ਼ੈਡਰਲ ਸਰਕਾਰ ਕੈਨੇਡਾ ਦੇ ਹੈਲਥ ਸਿਸਟਮ ਵਿੱਚ ਨਵੀਂ ਜਾਨ ਪਾਉਣ ਲਈ $196-ਬਿਲੀਅਨ ਡਾਲਰ ਖ਼ਰਚ ਕਰਨ ਨੂੰ ਤਿਆਰ ਹੈ, ਜਿਸਦੇ ਚਲਦੇ ਹੁਣ ਤੱਕ ਕਿਊਬੈਕ ਨੂੰ ਛੱਡ ਕੇ ਸਾਰੇ ਸੂਬੇ ਇਸ ਡੀਲ ਲਈ ਸਹਿਮਤ ਹੋਏ ਸਨ।

ਬੀ.ਸੀ.ਨੂੰ ਫੈਡਰਲ ਸਰਕਾਰ ਤੋਂ ਅਗਲੇ ਤਿੰਨ ਸਾਲਾਂ ਵਿੱਚ $1.2 ਬਿਲੀਅਨ ਮਿਲਣਗੇ।

ਫੈਡਰਲ ਸਿਹਤ ਮੰਤਰੀ ਮਾਰਕ ਹੌਲੈਂਡ ਨੇ ਮੰਗਲਵਾਰ ਸਵੇਰੇ ਵੈਨਕੂਵਰ ਜਨਰਲ ਹਸਪਤਾਲ ਵਿੱਚ ਇਸਦੀ ਘੋਸ਼ਣਾ ਕੀਤੀ ਹੈ।

ਹੌਲੈਂਡ ਨੇ ਕਿਹਾ ਕਿ ਉਨ੍ਹਾਂ ਦਾ ਉਦੇਸ਼ ਕੈਨੇਡੀਅਨ ਹੈਲਥ-ਕੇਅਰ ਸਿਸਟਮ ਨੂੰ ਦੁਨੀਆਂ ਦੇ ਸਭ ਤੋਂ ਉੱਤਮ ਬਣਾਉਣਾ ਹੈ।

ਪ੍ਰੋਵਿੰਸ ਨੇ ਸੱਭਿਆਚਾਰਕ ਤੌਰ 'ਤੇ ਢੁਕਵੇਂ ਇਲਾਜ ਅਤੇ ਮਰੀਜ਼ਾਂ ਦੀ ਦੇਖਭਾਲ ਨੂੰ ਬਿਹਤਰ ਬਣਾਉਣ ਲਈ ਫਸਟ ਨੇਸ਼ਨਜ਼ ਹੈਲਥ ਅਥਾਰਟੀ ਨਾਲ ਕੰਮ ਕਰਨ ਲਈ ਵੀ ਸਹਿਮਤੀ ਦਿੱਤੀ ਹੈ, ਕਿਉਂਕਿ ਸੂਬੇ ਵਿੱਚ ਓਵਰਡੋਜ਼ ਸੰਕਟ ਆਪਣੀ ਰਫ਼ਤਾਰ ਨਾਲ ਜਾਰੀ ਹੈ।

ਬੀ.ਸੀ. ਮਾਨਸਿਕ ਸਿਹਤ ਅਤੇ ਨਸ਼ਾਖੋਰੀ ਮੰਤਰੀ ਜੈਨੀਫਰ ਵ੍ਹਾਈਟਸਾਈਡ ਨੇ ਕਿਹਾ ਕਿ ਇਹ ਸਮਝੌਤਾ ਇਲਾਜ ਅਤੇ ਰਿਕਵਰੀ ਸੇਵਾਵਾਂ ਵਿੱਚ ਨੌਜਵਾਨਾਂ ਦੀ ਮਦਦ ਕਰੇਗਾ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link