14.18C Vancouver
ADS

Jul 16, 2026 3:23 PM - Connect Newsroom - Ramandeep Kaur

ਬੀ.ਸੀ. ਦੀ ਜੰਗਲਾਤ ਇੰਡਸਟਰੀ ਵਿਚ ਚੱਲ ਰਹੇ ਸੰਕਟ ਦੀ ਐਮ.ਐਲ.ਏ. ਹਰਮਨ ਭੰਗੂ ਨੇ ਕੀਤੀ ਨਿੰਦਾ

Share On
bc-conservative-mla-harman-bhangu-criticizes-forestry-minister-over-mill-closures-job-losses
BC Conservative MLA Harman Bhangu speaks about ongoing job losses and mill closures in British Columbia's forestry sector. (Photo: X Harman Bhangu)

ਬੀ.ਸੀ. ਦੀ ਜੰਗਲਾਤ ਇੰਡਸਟਰੀ ਵਿਚ ਚੱਲ ਰਹੇ ਸੰਕਟ ਅਤੇ ਮਿੱਲਾਂ ਦੇ ਲਗਾਤਾਰ ਬੰਦ ਹੋਣ ਦੇ ਮੁੱਦੇ 'ਤੇ ਸਿਆਸਤ ਗਰਮਾ ਗਈ ਹੈ। ਬੀ.ਸੀ. ਕੰਜ਼ਰਵੇਟਿਵ ਪਾਰਟੀ ਦੇ ਐਮ.ਐਲ.ਏ. ਹਰਮਨ ਭੰਗੂ ਨੇਜੰਗਲਾਤ ਮੰਤਰੀ ਰਵੀ ਪਰਮਾਰ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਦੋਸ਼ ਲਾਇਆ ਹੈ ਕਿ ਜਦੋਂ ਸੂਬੇ ਦੇ ਸੈਂਕੜੇ ਕਾਮੇ ਆਪਣੀਆਂ ਨੌਕਰੀਆਂ ਗੁਆ ਰਹੇ ਹਨ, ਉਦੋਂ ਮੰਤਰੀ ਜ਼ਮੀਨੀ ਹੱਲ ਲੱਭਣ ਦੀ ਬਜਾਏ ਟਿਕਟੌਕ 'ਤੇ ਵੀਡੀਓਜ਼ ਬਣਾ ਕੇ ਲੋਕਾਂ ਦਾ ਧਿਆਨ ਭਟਕਾਉਣ ਵਿਚ ਰੁਝੇ ਹੋਏ ਹਨ।

ਭੰਗੂ ਨੇ ਪ੍ਰਿੰਸ ਜਾਰਜ ਵਿਚ ਬੰਦ ਹੋ ਰਹੀ ਕੈਨਫੋਰ ਦੀ ਨੌਰਥਵੁੱਡ ਪਲਪ ਮਿੱਲ ਦਾ ਹਵਾਲਾ ਦਿੰਦਿਆਂ ਕਿਹਾ ਕਿ ਹਰ ਇੱਕ ਮਿੱਲ ਬੰਦ ਹੋਣ ਦਾ ਮਤਲਬ ਹੈ ਕਿ ਸੈਂਕੜੇ ਪਰਿਵਾਰਾਂ ਦੀ ਕਮਾਈ ਖ਼ਤਮ ਹੋ ਜਾਣਾ, ਜਿਸ ਨਾਲ ਸਥਾਨਕ ਕਾਰੋਬਾਰਾਂ ਨੂੰ ਵੀ ਨੁਕਸਾਨ ਝੱਲਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਹਰ ਜੰਗਲਾਤ ਸ਼ਹਿਰ ਦੇ ਲੋਕ ਚਿੰਤਾ ਵਿਚ ਹਨ।

ਉਨ੍ਹਾਂ ਮੰਤਰੀ ਰਵੀ ਪਰਮਾਰ 'ਤੇ ਹਮਲਾ ਬੋਲਦਿਆਂ ਕਿਹਾ ਕਿ ਬੀ. ਸੀ. ਦੇ ਮਿਹਨਤਕਸ਼ ਕਾਮਿਆਂ ਨੂੰ ਇਸ ਸੰਕਟ ਦੀ ਘੜੀ ਵਿਚ ਇਕ ਜ਼ਿੰਮੇਵਾਰ ਫੋਰੈਸਟਰੀ ਮੰਤਰੀ ਦੀ ਲੋੜ ਹੈ ਨਾ ਕਿ ਸੋਸ਼ਲ ਮੀਡੀਆ 'ਤੇ ਮਨੋਰੰਜਨ ਕਰਨ ਵਾਲੇ ਦੀ। ਗੌਰਤਲਬ ਹੈ ਕਿ ਬੀ.ਸੀ. ਜੰਗਲਾਤ ਉਦਯੋਗ ਪ੍ਰੀਸ਼ਦ ਦੇ ਅੰਕੜਿਆਂ ਮੁਤਾਬਕ, 2022 ਤੋਂ ਲੈ ਕੇ ਹੁਣ ਤੱਕ ਬੀ.ਸੀ. ਵਿਚ ਲਗਭਗ 15,000 ਜੰਗਲਾਤ ਨੌਕਰੀਆਂ ਖਤਮ ਹੋ ਗਈਆਂ ਹਨ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link