17.47C Vancouver
ADS

May 11, 2026 5:35 PM - Connect Newsroom - Ramandeep Kaur with files from The Canadian Press

ਸਰੀ ਵਿਚ ਵਾਪਰੀਆਂ ਸ਼ੂਟਿੰਗ ਦੀਆਂ ਦੋ ਵੱਖ-ਵੱਖ ਘਟਨਾਵਾਂ 'ਤੇ ਸੂਬਾ ਸਰਕਾਰ ਨੇ ਕੀਤੀ ਨਿਖੇਧੀ

Share On
bc-conservatives-criticize-ndp-government-following-two-surrey-shooting-incidents
Surrey police officers investigate a fatal shooting in the 7000 block of 133B Street in Surrey. (Photo: The Canadian Press)

ਬੀ. ਸੀ. ਕੰਜ਼ਰਵੇਟਿਵ ਪਾਰਟੀ ਨੇ ਸਰੀ ਵਿਚ ਵਾਪਰੀਆਂ ਸ਼ੂਟਿੰਗ ਦੀਆਂ ਦੋ ਵੱਖ-ਵੱਖ ਘਟਨਾਵਾਂ 'ਤੇ ਸੂਬਾ ਸਰਕਾਰ ਨੇ ਸਖ਼ਤ ਨਿਖੇਧੀ ਕੀਤੀ ਹੈ। ਹਰਮਨ ਭੰਗੂ ਨੇ ਸੂਬੇ ਦੀ ਕਾਨੂੰਨ ਵਿਵਸਥਾ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਐਨ.ਡੀ.ਪੀ. ਦੇ ਸਾਸ਼ਨ ਵਿਚ ਪਰਿਵਾਰਕ ਇਲਾਕਿਆਂ ਵਿਚ ਸ਼ੂਟਿੰਗ, ਗੈਂਗ ਹਿੰਸਾ ਅਤੇ ਕਤਲ ਦੇ ਦ੍ਰਿਸ਼ ਹੁਣ ਆਮ ਹੁੰਦੇ ਜਾ ਰਹੇ ਹਨ।

ਭੰਗੂ ਨੇ ਕਿਹਾ ਕਿ ਲੋਕ ਹੁਣ ਸਿਆਸਤਦਾਨਾਂ ਦੇ ਵਾਰ-ਵਾਰ ਇੱਕੋ-ਜਿਹੇ ਬਿਆਨ ਸੁਣ ਕੇ ਅੱਕ ਚੁੱਕੇ ਹਨ ਅਤੇ ਇਸ ਗੁੰਡਾਗਰਦੀ ਤੇ ਹਿੰਸਾ ਦਾ ਖ਼ਾਤਮਾ ਹੋਣਾ ਚਾਹੀਦਾ ਹੈ। ਉਥੇ ਹੀ, ਸਰੀ-ਕਲੋਵਰਡੇਲ ਤੋਂ ਵਿਧਾਇਕ ਏਲੇਨੋਰ ਸਟਰਕੋ ਨੇ ਵੀ ਸੱਤਾਧਾਰੀ ਐਨ.ਡੀ.ਪੀ. 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਿਸ ਤਰ੍ਹਾਂ ਸਰੀ ਵਿਚ ਗਨ-ਕ੍ਰਾਈਮ ਲਗਾਤਾਰ ਜਾਰੀ ਹੈ, ਉਸ ਤੋਂ ਇਹ ਬਿਲਕੁਲ ਸਾਫ਼ ਹੋ ਚੁੱਕਾ ਹੈ ਕਿ ਸਰਕਾਰ ਨੂੰ ਸਰੀ ਪੁਲਿਸ ਸਰਵਿਸ ਦੀ ਗੈਂਗ ਵਿਰੋਧੀ ਟੀਮ ਨੂੰ ਤੁਰੰਤ ਪ੍ਰਭਾਵ ਨਾਲ ਬਹਾਲ ਕਰਨਾ ਚਾਹੀਦਾ ਹੈ।

ਗੌਰਤਲਬ ਹੈ ਕਿ 133B ਸਟ੍ਰੀਟ ਦੇ 7000 ਬਲਾਕ ਦੀ ਅੰਡਰਗ੍ਰਾਊਂਡ ਪਾਰਕਿੰਗ ਵਿਚ ਬੀਤੀ ਰਾਤ 10 ਵਜੇ ਦੋ ਲੋਕਾਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ, ਉਥੇ ਹੀ, ਇਸ ਤੋਂ ਪਹਿਲਾਂ ਸਵੇਰ 4 ਵਜੇ 152 ਸਟ੍ਰੀਟ ਦੇ 7100 ਬਲਾਕ ਵਿਚ ਇੱਕ ਗੈਸ ਸਟੇਸ਼ਨ ਦੇ ਬਾਹਰ ਗੋਲੀਆਂ ਚਲਾਈਆਂ ਗਈਆਂ, ਜਿਸ ਵਿਚ ਦੋ ਲੋਕ ਜ਼ਖਮੀ ਹੋਏ ਹਨ।

Latest news

bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
over-19-000-sign-petition-urging-oilers-to-reverse-alex-formenton-signing
Punjabi

ਫੋਰਮੈਂਟਨ ਦੀ ਸਾਈਨਿੰਗ ਖ਼ਿਲਾਫ਼ ਆਇਲਰਜ਼ ਦੀ ਪਟੀਸ਼ਨ ’ਤੇ 19,000 ਤੋਂ ਵੱਧ ਦਸਤਖ਼ਤ

ਐਡਮਿੰਟਨ ਆਇਲਰਜ਼ ਵੱਲੋਂ ਖਿਡਾਰੀ ਐਲੈਕਸ ਫੋਰਮੈਂਟਨ ਨੂੰ ਟੀਮ ਵਿੱਚ ਸ਼ਾਮਲ ਕਰਨ ਦੇ ਫੈਸਲੇ ਦਾ ਵਿਰੋਧ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸ ਸਮਝੌਤੇ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਸ਼ੁਰੂ ਕੀਤੀ ਗਈ ਇੱਕ ਆਨਲਾਈਨ ਪਟੀਸ਼ਨ 'ਤੇ ਸ਼ੁੱਕਰਵਾਰ ਸਵੇਰ ਤੱਕ 19,000 ਤੋਂ ਵੱਧ ਲੋਕਾਂ ਨੇ ਆਪਣੇ ਦਸਤਖ਼ਤ ਕਰ ਦਿੱਤੇ ਹਨ।
video-captured-of-man-chasing-another-person-with-a-knife-at-south-surreys-redwood-park
Punjabi

ਸਾਊਥ ਸਰੀ ਦੇ ਰੈੱਡਵੁੱਡ ਪਾਰਕ ’ਚ ਚਾਕੂ ਲੈ ਕੇ ਵਿਅਕਤੀ ਦਾ ਪਿੱਛਾ ਕਰਦੇ ਦੀ ਵੀਡੀਓ ਕੈਮਰੇ 'ਚ ਹੋਈ ਕੈਦ

ਸਾਊਥ ਸਰੀ ਦੇ ਰੈੱਡਵੁੱਡ ਪਾਰਕ ਵਿਚ ਇੱਕ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਹਮਲਾਵਰ ਵੱਲੋਂ ਇੱਕ ਵਿਅਕਤੀ ਨੂੰ ਚਾਕੂ ਲੈ ਕੇ ਦੌੜਾਉਣ ਦੀ ਪੂਰੀ ਵੀਡੀਓ ਕੈਮਰੇ ਵਿਚ ਕੈਦ ਹੋਈ ਹੈ। ਇਹ ਘਟਨਾ ਬੁੱਧਵਾਰ ਸ਼ਾਮ ਕਰੀਬ 5 ਵਜੇ ਵਾਪਰੀ। ਪੁਲਿਸ ਮੁਤਾਬਕ, ਮੁਲਜ਼ਮ ਨੇ ਪਹਿਲਾਂ ਆਪਣੀ ਜੀਪ ਰੈਂਗਲਰ ਨਾਲ ਪੀੜਤ ਦੇ ਫੋਰਡ ਪਿਕਅੱਪ ਟਰੱਕ ਨੂੰ ਟੱਕਰ ਮਾਰੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link