20.1C Vancouver
ADS

Nov 29, 2024 7:12 PM - The Canadian Press

ਪ੍ਰੀਮੀਅਰ ਈਬੀ ਨੇ ਬੀਸੀ ਫੈਰੀਜ਼ ਨੂੰ ਕੰਮ 'ਤੇ ਧਿਆਨ ਦੇਣ ਦੀ ਦਿੱਤੀ ਸਲਾਹ

Share On
bc-ferries-ceo-floats-prospect-that-fares-may-rise-30-or-more-in-2028
The rising costs have created ``a growing funding gap'' that Jimenez says will require ``a sustainable funding model'' to address.

ਪ੍ਰੀਮੀਅਰ ਡੇਵਿਡ ਈਬੀ ਨੇ ਬੀਸੀ ਫੈਰੀਜ਼ ਨੂੰ ਕਿਰਾਏ ਵਧਾਉਣ ਦੀ ਬਜਾਏ ਕੋਸਟ ਕੰਟਰੋਲ ’ਤੇ ਫੋਕਸ ਕਰਨ ਲਈ ਕਿਹਾ ਹੈ। ਈਬੀ ਨੇ ਕਿਹਾ ਕਿ ਸਰਕਾਰ ਨੇ ਬੀਸੀ ਫੈਰੀਜ਼ ਨੂੰ ਬਹੁਤ ਸਾਰਾ ਪੈਸਾ ਦਿੱਤਾ ਹੈ, ਜਿਸ ਦੇ ਬਦਲੇ ਕੰਪਨੀ ਨੇ ਬ੍ਰਿਟਿਸ਼ ਕੋਲੰਬੀਆ ਲਈ ਕਿਰਾਏ ਸਥਿਰ ਰੱਖਣ ਦਾ ਵਾਅਦਾ ਕੀਤਾ ਸੀ, ਹੁਣ ਅਸੀਂ ਉਨ੍ਹਾਂ ਹੀ ਯਤਨਾਂ ਨੂੰ ਦੇਖਣਾ ਚਾਹੁੰਦੇ ਹਾਂ।

ਬੀ.ਸੀ. ਫੈਰੀਜ਼ ਦੇ ਸੀਈਓ ਨਿਕੋਲਸ ਜਿਮੇਨੇਜ਼ ਨੇ ਕਿਹਾ ਸੀ ਕਿ ਮਹਿੰਗਾਈ, ਵਧਦੀ ਮੰਗ ਅਤੇ ਪੁਰਾਣੇ ਫਲੀਟ ਨੂੰ ਨਵੇਂ ਜਹਾਜ਼ ਨਾਲ ਬਦਲਣ ਦੀ ਯੋਜਨਾ ਲਈ ਕਿਰਾਏ ਵਿਚ ਵਾਧਾ ਕਰਨਾ ਹੋਵੇਗਾ।

ਜਿਮੇਨੇਜ਼ ਦਾ ਕਹਿਣਾ ਸੀ ਕਿ ਕੰਪਨੀ ਨੂੰ 2028 ਵਿਚ ਮੌਜੂਦਾ ਕਿਰਾਇਆ ਬਣਤਰ ਦੀ ਮਿਆਦ ਸਮਾਪਤ ਹੋਣ ’ਤੇ ਕਿਰਾਏ ਵਿਚ 30 ਫੀਸਦੀ ਜਾਂ ਉਸ ਤੋਂ ਜ਼ਿਆਦਾ ਦਾ ਵਾਧਾ ਕਰਨ ਦੀ ਜ਼ਰੂਰਤ ਹੋ ਸਕਦੀ ਹੈ।

ਪ੍ਰੀਮੀਅਰ ਡੇਵਿਡ ਈਬੀ ਨੇ ਕਿਹਾ ਕਿ ਸਰਕਾਰ ਜਹਾਜ਼ ਦੀ ਵੱਧ ਰਹੀ ਲਾਗਤ ਵਰਗੇ ਖ਼ਰਚਿਆਂ ਨਾਲ ਨਜਿੱਠਣ ਲਈ ਬੀਸੀ ਫੈਰਿਸ ਦੀ ਮਦਦ ਕਰ ਸਕਦੀ ਹੈ, ਪਰ ਇਹ ਕੋਈ ਬਹਾਨਾ ਨਹੀਂ ਹੋਣਾ ਚਾਹੀਦਾ ਜਿਹੜੇ ਖ਼ਰਚ ਕੰਟਰੋਲ ਕੀਤੇ ਜਾ ਸਕਦੇ ਨੇ ਕੰਪਨੀ ਨੂੰ ਉਨ੍ਹਾਂ ’ਤੇ ਕੰਮ ਕਰਨਾ ਚਾਹੀਦਾ ਹੈ।

Latest news

tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
delta-election-one-delta-school-board-candidate-suraj-uppal-withdraws-candidacy
Punjabi

ਡੈਲਟਾ ਚੋਣਾਂ: ਵਨ ਡੈਲਟਾ ਦੇ ਸਕੂਲ ਬੋਰਡ ਉਮੀਦਵਾਰ ਸੂਰਜ ਉੱਪਲ ਨੇ ਵਾਪਸ ਲਈ ਉਮੀਦਵਾਰੀ

ਡੈਲਟਾ ਮਿਊਂਸੀਪਲ ਚੋਣਾਂ ਵਿਚ ਵਨ ਡੈਲਟਾ ਪਾਰਟੀ ਦੇ ਸਕੂਲ ਬੋਰਡ ਉਮੀਦਵਾਰ ਸੂਰਜ ਉੱਪਲ ਨੇ ਆਪਣੀ ਉਮੀਦਵਾਰੀ ਵਾਪਸ ਲੈ ਲਈ ਹੈ। ਉੱਪਲ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਕਈ ਵਾਰ ਅੱਗੇ ਵਧਣ ਲਈ ਪਿੱਛੇ ਹਟਣਾ ਹੀ ਸਭ ਤੋਂ ਵਧੀਆ ਰਸਤਾ ਹੁੰਦਾ ਹੈ, ਇਸ ਲਈ ਉਹ ਸਕੂਲ ਟਰੱਸਟੀ ਦੀ ਦੌੜ ਵਿਚੋਂ ਬਾਹਰ ਹੋ ਰਹੇ ਹਨ।
ottawa-alberta-pledge-to-build-1-460-affordable-houses
Punjabi

ਐਲਬਰਟਾ ਅਤੇ ਫੈਡਰਲ ਸਰਕਾਰ ਮਿਲ ਕੇ ਬਣਾਉਣਗੇ 1,460 ਕਿਫਾਇਤੀ ਘਰ

ਐਲਬਰਟਾ ਅਤੇ ਫੈਡਰਲ ਸਰਕਾਰ ਨੇ ਰਲ ਕੇ ਸੂਬੇ ਭਰ ਵਿੱਚ ਘੱਟੋ-ਘੱਟ 1,460 ਕਿਫਾਇਤੀ ਰਿਹਾਇਸ਼ੀ ਯੂਨਿਟ ਬਣਾਉਣ ਦਾ ਅਹਿਮ ਵਾਅਦਾ ਕੀਤਾ ਹੈ। ਇਸ ਪ੍ਰੋਜੈਕਟ ਤਹਿਤ ਫੈਡਰਲ ਸਰਕਾਰ ਆਪਣੀ ਨਵੀਂ ਏਜੰਸੀ ਬਿਲਡ ਕੈਨੇਡਾ ਹੋਮ ਰਾਹੀਂ 220 ਮਿਲੀਅਨ ਡਾਲਰ ਦਾ ਯੋਗਦਾਨ ਪਾਵੇਗੀ, ਜਦਕਿ ਐਲਬਰਟਾ ਸਰਕਾਰ ਵੱਲੋਂ 165 ਮਿਲੀਅਨ ਡਾਲਰ ਖਰਚ ਕੀਤੇ ਜਾਣਗੇ।
court-restrains-majithia-khaira-and-retired-justice-ranjit-singh-in-gurpreet-kaur-case
Punjabi

ਮਜੀਠੀਆ-ਖਹਿਰਾ ਸਮੇਤ 3 ਖ਼ਿਲਾਫ਼ ਗੁਰਪ੍ਰੀਤ ਕੌਰ ਦੀ ਪਟੀਸ਼ਨ, ਅਦਾਲਤ ਨੇ ਲਾਈ ਰੋਕ

ਪੰਜਾਬ ਦੇ ਮੁੱਖ ਮੰਤਰੀ ਦੀ ਪਤਨੀ ਗੁਰਪ੍ਰੀਤ ਕੌਰ ਖ਼ਿਲਾਫ਼ ਰਿਸ਼ਵਤ ਦੀ ਮੰਗ ਦੇ ਕਥਿਤ ਦੋਸ਼ਾਂ ਨਾਲ ਜੁੜੀ ਕੋਈ ਵੀ ਬੇਬੁਨਿਆਦ ਅਤੇ ਬਦਨਾਮ ਕਰਨ ਵਾਲੀ ਸਮੱਗਰੀ ਸੋਸ਼ਲ ਮੀਡੀਆ ਪਲੇਟਫਾਰਮਾਂ ਜਾਂ ਕਿਸੇ ਹੋਰ ਮਾਧਿਅਮ ਰਾਹੀਂ ਪ੍ਰਕਾਸ਼ਤ ਕਰਨ, ਫੈਲਾਉਣ ਜਾਂ ਜਾਰੀ ਕਰਨ ਤੋਂ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਅਦਾਲਤ ਨੇ ਅਗਲੇ ਹੁਕਮਾਂ ਤੱਕ ਆਰਜ਼ੀ ਤੌਰ ’ਤੇ ਰੋਕ ਦਿੱਤਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link