14.2C Vancouver
ADS

Sep 9, 2020 7:27 PM -

30 ਸਤੰਬਰ ਤੋਂ ਬੀ.ਸੀ. ਫੈਰੀਜ਼ ਦੇ ਯਾਤਰੀ ਆਪਣੇ ਵਾਹਨਾਂ ਵਿਚ ਬੈਠ ਕੇ ਨਹੀਂ ਕਰ ਸਕਦੇ ਸਫ਼ਰ

Share On
bc-ferries-passengers-not-allowed-to-stay-in-their-vehicles-fromsept-30
A B.C. Ferry is seen arriving at Horseshoe Bay near West Vancouver on March 16, 2020. The Federal government is bringing in further measures to reduce the risk of spreading COVID-19 on commercial passenger vessels and ferries. Transport Minister Marc Garneau announced that starting Monday all commercial marine vessels with the capacity of 12 or more passengers will stop non-essential activities, such as tourism or recreation. Ferries and essential passenger vessel operators are to immediately reduce the maximum number of passengers carried on board by half in an effort to comply with social distancing rules. THE CANADIAN PRESS/Jonathan Hayward

30 ਸਤੰਬਰ ਤੋਂ ਲੋਕ, ਬੀ.ਸੀ. ਫੈਰੀਜ਼ ਵਿਚ ਸਵਾਰ ਹੋ ਕੇ, ਆਪਣੇ ਵਾਹਨਾਂ ਦੇ ਅੰਦਰ ਨਹੀਂ ਬੈਠ ਸਕਦੇ ਹਨ।

ਚੱਲ ਰਹੇ ਕੋਵਿਡ-19 ਪੈਨਡੇਮਿਕ ਦੌਰਾਨ, ਪਹਿਲਾਂ ਟ੍ਰਾਂਸਪੋਰਟ ਕੈਨੇਡਾ ਦੁਆਰਾ ਇਸ ਬਾਬਤ ਪਾਬੰਦੀਆਂ ਲਗਾਈਆਂ ਗਈਆਂ ਸਨ ਅਤੇ ਇਨ੍ਹਾਂ ਪਾਬੰਦੀਆਂ ਨੂੰ ਹੁਣ ਫਿਰ ਤੋਂ ਲਾਗੂ ਕੀਤਾ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਬੀ.ਸੀ. ਫੈਰੀਜ਼ ਦੇ ਵੱਡੇ ਵੈੱਸਲਜ਼ 'ਤੇ ਲੋਕ ਅਜੇ ਵੀ ਉੱਪਰ ਵਾਲੇ ਡੈੱਕ ਵਾਲੇ ਪਾਸੇ ਆਪਣੇ ਵਾਹਨਾਂ ਵਿਚ ਰਹਿ ਸਕਦੇ ਨੇ, ਪਰ ਇਨ੍ਹਾਂ ਵੈੱਸਲਜ਼ 'ਤੇ ਓਪਨ ਅਤੇ ਵਾਹਨਾਂ ਦਾ ਐਨਕਲੋਜ਼ਡ ਡੈੱਕ ਹੋਣਾ ਲਾਜ਼ਮੀ ਹੈ।

ਸਪਰਿੰਗ ਦੌਰਾਨ ਇਨ੍ਹਾਂ ਨੀਯਮਾਂ ਵਿਚ ਥੋੜੀ ਢਿੱਲ ਦੇ ਦਿੱਤੀ ਗਈ ਸੀ, ਪਰ ਬੀ.ਸੀ. ਫੈਰੀਜ਼ ਵੱਲੋ ਜਾਰੀ ਕੀਤੇ ਗਏ ਰੀਲੀਜ਼ ਦਾ ਹੁਣ ਕਹਿਣਾ ਹੈ ਕਿ ਐਨਕਲੋਜ਼ਡ ਕਾਰ ਡੈੱਕਜ਼ ਦੇ ਨਾਲ, ਸਫ਼ਰ ਕਰ ਰਹੇ ਯਾਤਰੀਆਂ ਨੂੰ ਕਾਫ਼ੀ ਖਤਰਾ ਹੁੰਦਾ ਹੈ।

ਜ਼ਿਕਰਯੋਗ ਹੈ ਕਿ ਇਨ੍ਹਾਂ ਫੈਰੀਜ਼ ਵਿਚ ਸਵਾਰ ਯਾਤਰੀਆਂ ਨੂੰ ਮਾਸਕ ਪਹਿਨਣਾ ਲਾਜ਼ਮੀ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link