12.35C Vancouver
ADS

Nov 17, 2023 6:58 PM - The Canadian Press

ਬੀ.ਸੀ ਸਰਕਾਰ ਨੇ ਸਰੀ ਪੁਲਿਸ ਬੋਰਡ ਨੂੰ ਕੀਤਾ ਸਸਪੈਂਡ, ਨਵੇਂ ਪ੍ਰਬੰਧਕ ਦੀ ਕੀਤੀ ਨਿਯੁਕਤੀ

Share On
bc-government-suspends-surrey-police-board-appoints-new-administrator
Locke says the move was done without any consultation with the city and removes civilian oversight of policing in Surrey as the plan to replace the RCMP with a municipal force moves forward. (Photo: X/Office of the Mayor)

ਬ੍ਰਿਟਿਸ਼ ਕੋਲੰਬੀਆ ਸਰਕਾਰ ਨੇ ਸਰੀ ਪੁਲਿਸ ਬੋਰਡ ਨੂੰ ਪੂਰੀ ਤਰ੍ਹਾਂ ਸਸਪੈਂਡ ਕਰ ਦਿੱਤਾ ਹੈ ਅਤੇ ਇਸ ਦੀ ਜਗ੍ਹਾ ਇੱਕ ਪ੍ਰਬੰਧਕ ਦੀ ਨਿਯੁਕਤੀ ਕਰ ਦਿੱਤੀ ਗਈ ਹੈ।

ਸੂਬਾ ਸਰਕਾਰ ਦਾ ਇਹ ਕਦਮ ਸਰੀ ਨੂੰ ਆਰਸੀਐੱਮਪੀ ਤੋਂ ਮਿਊਂਨਸੀਪਲ ਪੁਲਿਸ ਫੋਰਸ ਵਿੱਚ ਤਬਦੀਲ ਕਰਨਾ ਹੈ, ਜਿਸ ਨੂੰ ਲੈ ਕੇ ਮੇਅਰ ਬ੍ਰੈਂਡਾ ਲੌਕ ਅਤੇ ਸੂਬਾ ਸਰਕਾਰ ਵਿੱਚ ਤਕਰਾਰ ਚੱਲ ਰਹੀ ਹੈ।

ਜਨਤਕ ਸੁਰੱਖਿਆ ਮੰਤਰੀ ਮਾਈਕ ਫਾਰਨਵਰਥ ਨੇ ਇਸ ਵਿਵਾਦ ਵਿਚਕਾਰ ਐਬਸਫੋਰਡ ਦੇ ਸਾਬਕਾ ਪੁਲਿਸ ਚੀਫ ਮਾਈਕ ਸੇਰ ਨੂੰ ਸਰੀ ਪੁਲਿਸ ਸਰਵਿਸ ਸਥਾਪਤਿ ਕਰਨ ਵਿੱਚ ਸਹਾਇਤਾ ਕਰਨ ਲਈ ਪੁਲਿਸ ਬੋਰਡ ਦਾ ਪ੍ਰਬੰਧਕ ਨਿਯੁਕਤ ਕੀਤਾ ਹੈ।

ਸੇਰ ਪੁਲਿਸ ਬੋਰਡ ਦੇ ਇਕੱਲੇ ਮੈਂਬਰ ਹੋਣਗੇ।

ਮੇਅਰ ਲੌਕ ਨੇ ਸੂਬਾ ਸਰਕਾਰ ਦੇ ਇਸ ਕਦਮ 'ਤੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸਿਟੀ ਨਾਲ ਸਲਾਹ ਕੀਤੇ ਬਿਨਾਂ ਇਹ ਕਦਮ ਚੁੱਕਿਆ ਹੈ ਅਤੇ ਉਹ ਸਿਟੀ ਦੇ ਲੋਕਾਂ ਵੱਲੋਂ ਇਸ ਦਾ ਵਿਰੋਧ ਦਰਜ ਕਰਦੇ ਹਨ।

ਗੌਰਤਲਬ ਹੈ ਕਿ ਜਦੋਂ ਤੋਂ ਸੂਬਾ ਸਰਕਾਰ ਨੇ ਤਬਦੀਲੀ ਲਈ ਹੁਕਮ ਦਿੱਤਾ ਹੈ ਉਦੋਂ ਤੋਂ ਕਈ ਵਾਰ ਲੌਕ ਅਤੇ ਫਾਰਨਵਰਥ ਪੁਲਿਸਿੰਗ ਤਬਦੀਲੀ ਨੂੰ ਲੈ ਕੇ ਜਨਤਕ ਤੌਰ 'ਤੇ ਇੱਕ-ਦੂਜੇ 'ਤੇ ਤਿੱਖੀਆਂ ਪ੍ਰਤੀਕਿਰਿਆਵਾਂ ਦੇ ਚੁੱਕੇ ਹਨ।

ਸਿਟੀ ਆਫ਼ ਸਰੀ ਨੇ ਇੱਥੋਂ ਤੱਕ ਕਹਿ ਦਿੱਤਾ ਸੀ ਕਿ ਉਹ ਇਸ ਮੁੱਦੇ 'ਤੇ ਸੂਬੇ ਖਿਲਾਫ਼ ਕੋਰਟ ਵਿੱਚ ਜਾਵੇਗੀ।

ਹਾਲ ਹੀ ਦੇ ਇੱਕ ਇੰਟਰਵਿਊ ਵਿੱਚ ਮੇਅਰ ਬ੍ਰੈਂਡਾ ਲੌਕ ਨੇ ਇੱਕ ਵਾਰ ਫਿਰ ਸਪੱਸ਼ਟ ਕੀਤਾ ਕਿ ਉਹ ਲੋਕਾਂ ਨਾਲ ਪੁਲਿਸਿੰਗ ਨੂੰ ਲੈ ਕੇ ਕੀਤੇ ਵਾਅਦੇ ਤੋਂ ਪਿੱਛੇ ਨਹੀਂ ਹਟਣਗੇ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link