20.08C Vancouver
ADS

Jun 13, 2025 10:40 PM -

ਸੁਰੱਖਿਆ ਸੰਬੰਧੀ ਚਿੰਤਾਵਾਂ ਵਿਚਾਲੇ ਬੀ.ਸੀ. ਸਰਕਾਰ ਨੇ ਫਿਰੌਤੀ ਦੀਆਂ ਘਟਨਾਵਾਂ 'ਤੇ ਸਾਂਝੀ ਕੀਤੀ ਜਾਣਕਾਰੀ

Share On
bc-govt-recognizes-significant-concern-regarding-the-ongoing-extortion-attempts
Minister of Public Safety and Solicitor General, Garry Begg has released a statement amid community concerns about public safety while extortion threats and organized crime stories are making headlines.

ਸਰੀ ਅਤੇ ਆਲੇ-ਦੁਆਲੇ ਦੇ ਇਲਾਕਿਆਂ 'ਚ ਜਾਰੀ ਐਕਸਟੌਰਸ਼ਨ ਸੰਬੰਧੀ ਮਸਲਿਆਂ ਅਤੇ ਇਸੇ ਨੂੰ ਲੈਕੇ ਗੋਲੀਆਂ ਚੱਲਣ ਦੀਆਂ ਖਬਰਾਂ ਵਿਚਾਲੇ, ਅੱਜ ਬੀ.ਸੀ. ਦੇ ਸੌਲਿਸਿਟਰ ਜਨਰਲ ਅਤੇ ਜਨਤਕ ਸੁਰੱਖਿਆ ਮੰਤਰੀ, ਗੈਰੀ ਬੈਗ ਨੇ ਆਖਿਆ ਕਿ, “ਅਸੀਂ ਜਾਣਦੇ ਹਾਂ ਕਿ ਸੰਗਠਿਤ ਅਪਰਾਧੀਆਂ ਵੱਲੋਂ ਜਬਰਨ ਵਸੂਲੀ (extortion) ਦੀਆਂ ਕੋਸ਼ਿਸ਼ਾਂ ਜਾਰੀ ਹਨ, ਜੋ ਦੱਖਣੀ ਏਸ਼ੀਆਈ ਭਾਈਚਾਰੇ ਵਿੱਚ ਗੰਭੀਰ ਚਿੰਤਾ ਦਾ ਮੁੱਦਾ ਬਣੀਆਂ ਹੋਈਆਂ ਹਨ।

ਉਨ੍ਹਾਂ ਆਖਿਆ ਕਿ “ਹਾਲ ਹੀ ਵਿੱਚ, ਡੈਲਟਾ ਪੁਲਿਸ ਵਿਭਾਗ ਨੇ ਲੋਅਰ ਮੇਨਲੈਂਡ ਐਮਰਜੈਂਸੀ ਰਿਸਪਾਂਸ ਟੀਮ ਅਤੇ ਪੀਲ ਰੀਜਨਲ ਪੁਲਿਸ ਦੀ ਸਹਾਇਤਾ ਨਾਲ ਬਰੈਂਪਟਨ ਵਿੱਚ ਹੋਏ ਇੱਕ ਵਿਅਕਤੀ ਦੇ ਕਤਲ ਦੇ ਮਾਮਲੇ ਵਿੱਚ ਦੋ ਸ਼ੱਕੀ ਵਿਅਕਤੀਆਂ ਨੂੰ ਗਿਰਫ਼ਤਾਰ ਕੀਤਾ, ਜਿਸ ਵਿੱਚ ਪੀੜਤ ਜਬਰਨ ਵਸੂਲੀ ਦਾ ਸ਼ਿਕਾਰ ਸੀ।

ਉਨ੍ਹਾਂ ਆਖਿਆ ਕਿ ਇਸ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਇਹ ਸਮੱਸਿਆ ਕਈ ਇਲਾਕਿਆਂ ਦੀ ਪੁਲਿਸ ਦੇ ਅਧੀਨ ਆਉਂਦੀ ਹੈ ਅਤੇ ਸਿਰਫ ਸਰ੍ਹੀ ਜਾਂ ਐਬਟਸਫੋਰਡ ਤੱਕ ਸੀਮਤ ਨਹੀਂ, ਅਤੇ ਕੈਨੇਡਾ ਭਰ ਦੇ ਹੋਰ ਸ਼ਹਿਰਾਂ ਵਿੱਚ ਵੀ ਵਾਪਰ ਰਹੀ ਹੈ।

ਉਨ੍ਹਾਂ ਆਖਿਆ ਕਿ ਸੰਗਠਿਤ ਅਪਰਾਧ (organized crime) ਅਤੇ ਗੈਂਗ ਹਿੰਸਾ ਨਾਲ ਨਜਿੱਠਣਾ ਸਰਕਾਰ ਦੇ ਹਰ ਪੱਧਰ ਦੀ ਸਾਂਝੀ ਜ਼ੁੰਮੇਵਾਰੀ ਹੈ।

ਉਨ੍ਹਾਂ ਵਿਸ਼ਵਾਸ ਰੱਖਣ ਲਈ ਆਖਿਆ ਅਤੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਹ ਯਕੀਨੀ ਬਣਾਉਣ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ ਕਿ ਬ੍ਰਿਟਿਸ਼ ਕੋਲੰਬੀਆ ਦੇ ਲੋਕ ਸੰਗਠਿਤ ਅਪਰਾਧ ਤੋਂ ਸੁਰੱਖਿਅਤ ਰਹਿਣ।

Latest news

carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
surreys-310m-newton-community-centre-construction-officially-begins
Punjabi

ਸਰੀ ਦੇ $310 ਮਿਲੀਅਨ ਦੇ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਸ਼ੁਰੂ

ਸਰੀ ਵਿਚ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਿਆ ਹੈ। ਇਹ ਸਿਟੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਨਿਵੇਸ਼ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਸਿਟੀ ਔਫ ਸਰੀ ਮੁਤਾਬਕ, ਸਾਈਟ ’ਤੇ ਨਿਰਮਾਣ ਟੀਮਾਂ ਹੁਣ ਪੁਰਾਣੇ ਢਾਂਚੇ ਨੂੰ ਹਟਾਉਣ, ਜ਼ਮੀਨ ਨੂੰ ਪੱਧਰਾ ਕਰਨ ਵਿੱਚ ਜੁਟੀਆਂ ਹੋਈਆਂ ਹਨ।
jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link