12.46C Vancouver
ADS

May 9, 2025 5:33 PM - Connect Newsroom

ਬੀਸੀ ਗ੍ਰੀਨਜ਼ ਨਹੀਂ ਕਰਨਗੇ ਬਿੱਲ 15 ਦਾ ਸਮਰਥਨ

Share On
bc-greens-say-they-will-not-support-bill-15
West Vancouver-Sea to Sky MLA Jeremy Valeriott says the provincial government wants to take more power through Bill 15.(Photo: The Canadian Press)

ਪ੍ਰੀਮੀਅਰ ਡੇਵਿਡ ਈਬੀ ਸਰਕਾਰ ਵਲੋਂ ਸੂਬੇ ਵਿਚ ਨਵੇਂ ਸਕੂਲਾਂ ਅਤੇ ਨਵੇਂ ਹਸਪਤਾਲਾਂ ਲਈ ਜਲਦ ਮਨਜ਼ੂਰੀ ਦੇਣ ਸਬੰਧ ਲਿਆਂਦੇ ਗਏ ਬਿੱਲ-15 ਨੂੰ ਗ੍ਰੀਨ ਪਾਰਟੀ ਤੋਂ ਸਮਰਥਨ ਨਹੀਂ ਮਿਲੇਗਾ। ਵੈਸਟ ਵੈਨਕੂਵਰ- ਸੀ ਟੂ ਸਕਾਈ ਤੋਂ ਵਿਧਾਇਕ ਜੇਰੇਮੀ ਵੈਲੇਰੀਓਟ ਦਾ ਕਹਿਣਾ ਹੈ ਕਿ ਬਿੱਲ-15 ਜ਼ਰੀਏ ਸੂਬਾ ਸਰਕਾਰ ਵਧੇਰੇ ਤਾਕਤਾਂ ਆਪਣੇ ਹੱਥਾਂ ਵਿਚ ਲੈਣਾ ਚਾਹੁੰਦੀ ਹੈ।

ਉਨ੍ਹਾਂ ਕਿਹਾ ਕਿ ਅਸੀਂ ਇਸ ਗੱਲ ਨਾਲ ਸਹਿਮਤ ਹਾਂ ਕਿ ਹਸਪਤਾਲਾਂ, ਸਕੂਲਾਂ ਅਤੇ ਹੋਰ ਪਬਿਲਕ ਇਨਫਰਾਸਟਚਰ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਲਈ ਗੈਰ-ਜ਼ਰੂਰੀ ਰੈਡ ਟੇਪ ਨੂੰ ਖ਼ਤਮ ਕੀਤਾ ਜਾਣਾ ਚਾਹੀਦਾ ਹੈ ਪਰ ਬਿੱਲ-15 ਦੇ ਮੌਜੂਦਾ ਰੂਪ ਤੋਂ ਸਾਨੂੰ ਚਿੰਤਾ ਇਸ ਗੱਲ ਨੂੰ ਲੈ ਕਿ ਹੈ ਕਿ ਸਰਕਾਰ ਵਾਤਾਵਰਣ ਮੁਲਾਂਕਣ, ਮਿਉਂਸਪਲ ਅਥਾਰਟੀਆਂ ਅਤੇ ਫਸਟ ਨੇਸ਼ਨ ਦੇ ਅਧਿਕਾਰ ਖੇਤਰ ਨੂੰ ਬਾਈਪਾਸ ਕਰਕੇ ਕਿਸੇ ਵੀ ਪ੍ਰੋਜੈਕਟ ਨੂੰ ਮਨਜ਼ੂਰੀ ਦੇ ਸਕਦੀ ਹੈ ਜਿਸ ਨੂੰ ਉਹ ਸੂਬਾਈ ਤੌਰ 'ਤੇ ਮਹੱਤਵਪੂਰਨ ਮੰਨਦੀ ਹੈ।

ਗੌਰਤਲਬ ਹੈ ਕਿ ਬੀਸੀ ਗ੍ਰੀਨਸ ਦਾ ਇਹ ਵਿਰੋਧ ਉਸ ਸਮੇਂ ਆਇਆ ਹੈ ਜਦੋਂ ਸੱਤਾਧਾਰੀ ਐਨਡੀਪੀ ਨਾਲ ਉਸ ਦਾ ਚਾਰ ਸਾਲਾਂ ਲਈ ਸਪਲਾਈ-ਅਤੇ-ਵਿਸ਼ਵਾਸ ਸਮਝੌਤਾ ਹੈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link