13.3C Vancouver
ADS

Sep 28, 2023 5:59 PM - The Canadian Press

ਵਾਸ਼ਿੰਗਟਨ ਪੋਸਟ ਨੂੰ ਨਿੱਝਰ ਦੇ ਕਤਲ ਦੀ ਵੀਡੀਓ ਕਿਵੇਂ ਮਿਲੀ, ਹੋਵੇਗੀ ਜਾਂਚ

Share On
bc-gurudwara-investigates-into-how-washington-post-viewed-video-of-nijjars-murder
The video shows Nijjar leaving the temple's parking lot in his grey pickup truck, a white car drives parallel and then cuts in front of the pickup and stops, preventing Nijjar from leaving.(Photo: The Canadian Press)

ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਇਸ ਗੱਲ ਦੀ ਜਾਂਚ ਸ਼ੁਰੂ ਕੀਤੀ ਹੈ ਕਿ ਕਿਵੇਂ ਇੱਕ ਅਮਰੀਕੀ ਅਖਬਾਰ ਜੂਨ ਦੇ ਕਤਲੇਆਮ ਦੀ ਸੀਸੀਟੀਵੀ ਕੈਮਰੇ ਦੀ ਫੁਟੇਜ ਦੇਖ ਸਕਿਆ ਹੈ।

ਸਰੀ ਦੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੇ ਬੁਲਾਰੇ ਗੁਰਕੀਰਤ ਸਿੰਘ ਨੇ ਕਿਹਾ ਕਿ ਇਹ ਅਸਪਸ਼ਟ ਹੈ ਕਿ ਵਾਸ਼ਿੰਗਟਨ ਪੋਸਟ ਨੇ ਹਰਦੀਪ ਸਿੰਘ ਨਿੱਝਰ ਦੀ ਮੌਤ ਦਾ ਵੀਡੀਓ ਕਿਵੇਂ ਦੇਖਿਆ।

ਉਨ੍ਹਾਂ ਕਿਹਾ ਸਾਨੂੰ ਇਹ ਕਿਹਾ ਗਿਆ ਹੈ ਕਿ ਵੀਡੀਓ ਮੀਡੀਆ ਤੇ ਜਨਤਾ ਲਈ ਨਹੀਂ ਹੈ ਕਿਉਂਕਿ ਇਸਦੀ ਜਾਂਚ ਚੱਲ ਰਹੀ ਹੈ ਤੇ ਇਹ ਵੀਡੀਓ ਕਿਸੇ ਨੂੰ ਵੀ ਜਾਰੀ ਨਹੀਂ ਕੀਤਾ ਜਾਵੇਗਾ।

ਗੁਰਕੀਰਤ ਸਿੰਘ ਨੇ ਕਿਹਾ ਵਾਸ਼ਿੰਗਟਨ ਪੋਸਟ ਦੀ 90 ਸੈਕਿੰਡ ਦੀ ਵੀਡੀਓ ਰਿਕਾਰਡਿੰਗ ਵਿੱਚ ਦੇਖਿਆ ਜਾ ਸਕਦਾ ਹੈ ਕਿ ਨਿੱਝਰ ਆਪਣੀ ਸਲੇਟੀ ਪਿਕਅੱਪ ਟਰੱਕ ਨੂੰ ਪਾਰਕਿੰਗ ਵਾਲੀ ਥਾਂ ਤੋਂ ਬਾਹਰ ਕੱਢ ਰਹੇ ਨੇ ਕਿ ਇੱਕ ਚਿੱਟੀ ਸੇਡਾਨ ਕਾਰ ਉਨ੍ਹਾਂ ਦਾ ਰਾਹ ਰੋਕਦੀ ਹੈ, ਜਿਸ ਤੋਂ ਬਾਅਦ ਗੱਡੀ ਵਿੱਚ ਸਵਾਰ ਵਿਅਕਤੀ ਬਾਹਰ ਨਿਕਲ ਕੇ ਹਰਦੀਪ ਸਿੰਘ ਨਿੱਝਰ ਨੂੰ ਗੋਲੀਆਂ ਮਾਰਦੇ ਹਨ।

ਸਿੰਘ ਨੇ ਕਿਹਾ ਕਿ ਸੀਸੀਟੀਵੀ ਕੈਮਰੇ ਦੀ ਫੁਟੇਜ ਦਿਖਾਉਂਦੀ ਹੈ ਕਿ ਗੋਲੀਬਾਰੀ ਪਹਿਲਾਂ ਤੋਂ ਯੋਜਨਾਬੱਧ ਅਤੇ ਸੁਚੱਜੇ ਢੰਗ ਨਾਲ ਕੀਤੀ ਗਈ ਸੀ।

ਉਨ੍ਹਾਂ ਨੂੰ ਨਿੱਝਰ ਦੇ ਰੁਟੀਨ ਬਾਰੇ ਪਤਾ ਸੀ। ਸਿੰਘ ਨੇ ਕਿਹਾ ਇਹ ਲੋਕ ਹਰਦੀਪ ਸਿੰਘ 'ਤੇ ਪੂਰੀ ਨਜ਼ਰ ਰੱਖੀ ਬੈਠੇ ਸਨ।

ਉਨ੍ਹਾਂ ਨੂੰ ਪਤਾ ਸੀ ਕਿ ਉਹ ਕਿਸ ਦਿਸ਼ਾ ਵਿੱਚ ਜਾਂਦੇ ਨੇ ਅਤੇ ਉਹ ਗੁਰਦੁਆਰਾ ਸਾਹਿਬ ਤੋਂ ਕਿਵੇਂ ਬਾਹਰ ਨਿਕਲਦੇ ਹਨ।

ਮਲਕੀਤ ਸਿੰਘ ਜੋ ਇੱਕ ਫੁੱਟਬਾਲ ਖੇਡ ਵਿੱਚ ਗੋਲਕੀਪਰ ਹੈ ਉਸਨੇ ਕਿਹਾ ਕਿ 18 ਜੂਨ ਨੂੰ ਗੁਰਦੁਆਰਾ ਸਾਹਿਬ ਦੇ ਨੇੜੇ ਇੱਕ ਮੈਦਾਨ ਵਿੱਚ ਦੋਸਤਾਂ ਨਾਲ ਖੇਡ ਰਿਹਾ ਸੀ ਜਦੋਂ ਉਸਨੇ ਆਤਿਸ਼ਬਾਜ਼ੀ ਵਰਗੀ ਆਵਾਜ਼ ਸੁਣੀ ਤਾਂ ਕਿਸੇ ਨੇ ਕਿਹਾ ਕਿ ਇਹ ਆਤਿਸ਼ਬਾਜ਼ੀ ਨਹੀਂ ਹੈ ਇਹ ਗੋਲੀਆਂ ਹਨ।

ਉਨ੍ਹਾਂ ਕਿਹਾ ਅਸੀਂ ਦੋ ਆਦਮੀਆਂ ਨੂੰ ਭੱਜਦੇ ਹੋਏ ਦੇਖਿਆ, ਹਾਲਾਂਕਿ ਉਨ੍ਹਾਂ ਦਾ ਪਿੱਛਾ ਵੀ ਕੀਤਾ ਗਿਆ ਪਰ ਅਸੀਂ ਉਨ੍ਹਾਂ ਨੂੰ ਫੜ ਨਹੀਂ ਸਕੇ।

ਗੁਰਕੀਰਤ ਸਿੰਘ ਨੇ ਕਿਹਾ ਕਿ ਵਾਸ਼ਿੰਗਟਨ ਪੋਸਟ ਨੇ ਇਹ ਵੀ ਦੱਸਿਆ ਕਿ ਗੋਲੀਬਾਰੀ ਤੋਂ ਬਾਅਦ ਪੁਲਿਸ ਨੂੰ ਜਵਾਬ ਦੇਣ ਵਿੱਚ 12 ਤੋਂ 20 ਮਿੰਟ ਲੱਗ ਗਏ ਸਨ।

ਉਨ੍ਹਾਂ ਕਿਹਾ ਕਿ ਹਿੰਸਾ ਦੀ ਜਨਤਕ ਕਾਰਵਾਈ ਨੇ ਭਾਈਚਾਰੇ ਦੇ ਮੈਂਬਰਾਂ ਨੂੰ ਅਸੁਰੱਖਿਅਤ ਮਹਿਸੂਸ ਕਰਵਾਇਆ ਹੈ।

ਹਾਲਾਂਕਿ ਵਾਸ਼ਿੰਗਟਨ ਪੋਸਟ ਦੇ ਪੱਤਰਕਾਰਾਂ ਨੇ ਕਤਲ ਦੀ ਵੀਡੀਓ ਕਿਵੇਂ ਦੇਖੀ ਇਹ ਸਵਾਲ ਵੀ ਕੀਤੇ ਗਏ ਸਨ ਪਰ ਪੱਤਰਕਾਰ ਮਹਿਮ ਜਾਵੇਦ ਨੇ ਕਿਹਾ ਕਿ ਉਹ ਆਪਣੇ ਸਰੋਤਾਂ ਬਾਰੇ ਕੁੱਝ ਦੀ ਨਹੀਂ ਦੱਸਣਗੇ।

Latest news

groups-urge-canada-to-block-rss-chief-mohan-bhagwats-entry
Punjabi

ਕੈਨੇਡਾ ਸਰਕਾਰ ਤੋਂ ਮਨੁੱਖੀ ਅਧਿਕਾਰ ਸੰਗਠਨਾਂ ਵਲੋਂ ਮੋਹਨ ਭਾਗਵਤ ਦੀ ਐਂਟਰੀ ਰੋਕਣ ਦੀ ਮੰਗ

ਕੈਨੇਡਾ ਦੇ ਸਿੱਖ ਅਤੇ ਮੁਸਲਿਮ ਭਾਈਚਾਰੇ ਸਮੇਤ ਕਈ ਮਨੁੱਖੀ ਅਧਿਕਾਰ ਜਥੇਬੰਦੀਆਂ ਦੇ ਆਗੂਆਂ ਨੇ ਫੈਡਰਲ ਸਰਕਾਰ ਨੂੰ ਆਰ.ਐਸ.ਐਸ. ਦੇ ਮੁਖੀ ਮੋਹਨ ਭਾਗਵਤ ਦੇ ਕੈਨੇਡਾ ਵਿਚ ਆਉਣ ‘ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ।
shots-fired-in-surreys-newton-neighbourhood-under-investigation
Punjabi

ਸਰੀ ਦੇ ਨਿਊਟਨ ਇਲਾਕੇ 'ਚ ਚੱਲ਼ੀ ਗੋਲੀ, ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ

ਸਰੀ ਵਿਚ ਇੱਕ ਘਰ ਦੀ ਪ੍ਰੋਪਰਟੀ ਵਿਚ ਬਾਹਰਲੇ ਪਾਸੇ ਬਣੇ ਸਟ੍ਰਕਚਰ ਨੂੰ ਗੋਲੀਆਂ ਨਾਲ ਨਿਸ਼ਾਨਾ ਬਣਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। SPS ਮੁਤਾਬਕ, ਕੱਲ ਸਵੇਰ ਲਗਭਗ 10:34 ਵਜੇ ਨਿਊਟਨ ਦੇ 76 ਐਵੇਨਿਊ ਅਤੇ 124 ਸਟ੍ਰੀਟ ਇਲਾਕੇ ਵਿਚ ਸਥਿਤ ਘਰ ਦੇ ਮਾਲਕ ਨੇ ਪੁਲਿਸ ਨੂੰ ਫੋਨ ਕਰਕੇ ਸੂਚਨਾ ਦਿੱਤੀ ਕਿ ਉਸ ਨੂੰ ਆਪਣੇ ਘਰ ਦੀ ਆਊਟਬਿਲਡਿੰਗ 'ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ।
ontario-government-introduces-strict-new-framework-for-data-centres
Punjabi

ਓਨਟਾਰੀਓ ਸਰਕਾਰ ਨੇ ਡਾਟਾ ਸੈਂਟਰਾਂ ਲਈ ਸਖ਼ਤ ਨਵਾਂ ਫਰੇਮਵਰਕ ਕੀਤਾ ਲਾਗੂ

ਓਨਟਾਰੀਓ ਸਰਕਾਰ ਨੇ ਏ.ਆਈ. ਦੇ ਦੌਰ ਵਿਚ ਤੇਜ਼ੀ ਨਾਲ ਵਧ ਰਹੇ ਡਾਟਾ ਸੈਂਟਰ ਲਈ ਇੱਕ ਨਵੀਂ ਸਖ਼ਤ ਨੀਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਹੁਣ ਸੂਬੇ ਵਿਚ ਨਵੇਂ ਡੇਟਾ ਸੈਂਟਰਾਂ ਨੂੰ ਆਪਣੇ ਬਿਜਲੀ ਦੇ ਖਰਚੇ ਦਾ 100 ਫੀਸਦੀ ਭੁਗਤਾਨ ਖੁਦ ਕਰਨਾ ਹੋਵੇਗਾ ਅਤੇ ਸਰਕਾਰ ਉਨ੍ਹਾਂ ਨੂੰ ਲੁਭਾਉਣ ਲਈ ਕੋਈ Cash Incentives ਨਹੀਂ ਦੇਵੇਗੀ।
b-c-dog-owner-charged-after-woman-suffers-life-altering-injuries-in-mauling
Punjabi

ਬੀ.ਸੀ. 'ਚ ਕੁੱਤਿਆਂ ਵੱਲੋਂ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ 'ਚ ਡੌਗ ਮਾਲਕ 'ਤੇ ਲੱਗੇ ਅਪਰਾਧਿਕ ਦੋਸ਼

ਬੀ.ਸੀ. ਦੇ ਪੋਰਟ ਮੂਡੀ ਸ਼ਹਿਰ ਵਿਚ ਦੋ ਕੁੱਤਿਆਂ ਵੱਲੋਂ ਇੱਕ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ ਵਿਚ ਪੁਲਿਸ ਵਲੋਂ ਡੌਗ ਮਾਲਕ 'ਤੇ ਅਪਰਾਧਿਕ ਚਾਰਜ ਲਗਾਏ ਗਏ ਹਨ। ਇਸ ਹਮਲੇ ਵਿਚ ਮਹਿਲਾ ਨੂੰ ਜ਼ਿੰਦਗੀ ਬਦਲ ਦੇਣ ਵਾਲੀਆਂ ਗੰਭੀਰ ਸੱਟਾਂ ਲੱਗੀਆਂ ਸਨ। ਇਹ ਘਟਨਾ 20 ਮਈ ਨੂੰ ਵਾਪਰੀ ਸੀ, ਜਿੱਥੇ ਦੋ ਵੱਡੇ ਕੁੱਤਿਆਂ ਨੇ ਮਹਿਲਾ ਨੂੰ ਬੁਰੀ ਤਰ੍ਹਾਂ ਨੋਚਿਆ ਅਤੇ ਕੱਟਿਆ ਸੀ, ਇਸ ਤੋਂ ਬਾਅਦ ਪੀੜਤਾ ਨੂੰ ਹਸਪਤਾਲ ਵਿਚ ਲੰਬੇ ਇਲਾਜ ਲਈ ਦਾਖ਼ਲ ਕਰਵਾਉਣਾ ਪਿਆ।
conservative-leader-pierre-poilievre-attacks-carney-over-gdp-growth
Punjabi

ਪੀਅਰ ਪੌਲੀਐਵ ਨੇ ਜੀਡੀਪੀ ਵਾਧੇ ਨੂੰ ਲੈ ਕੇ ਮਾਰਕ ਕਾਰਨੀ 'ਤੇ ਕੀਤਾ ਤਿੱਖਾ ਹਮਲਾ

ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਜੀਡੀਪੀ ਵਾਧੇ ਦੀ ਹਾਲੀਆ ਰਿਪੋਰਟ ਨੂੰ ਲੈ ਕੇ ਪ੍ਰਧਾਨ ਮੰਤਰੀ ਮਾਰਕ ਕਾਰਨੀ 'ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਹੈ ਕਿ ਉਨ੍ਹਾਂ ਨੇ ਕੈਨੇਡਾ ਨੂੰ ਜੀ 7 ਦੇਸ਼ਾਂ ਵਿਚੋਂ ਸਭ ਤੋਂ ਖ਼ਰਾਬ ਅਰਥਵਿਵਸਥਾ ਬਣਾ ਦਿੱਤਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link