19.34C Vancouver
ADS

May 26, 2020 12:14 AM -

ਬੀ.ਸੀ. 'ਚ ਕੋਵਿਡ-19 ਦੇ 12 ਹੋਰ ਮਾਮਲੇ ਹੋਏ ਰਿਪੋਰਟ, ਐਬਟਸਫੋਰਡ 'ਚ ਕਮਿਊਨਿਟੀ ਆਊਟਬ੍ਰੇਕ ਸੰਬੰਧੀ ਦਿੱਤੀ ਜਾਣਕਾਰੀ

Share On
bc-has-had-12-new-cases-of-covid-19-in-the-last-two-days
(File) -  British Columbia's public health officer, Dr. Bonnie Henry giving her views during a press conference. - B.C. government

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਨੇ ਸੂਬੇ 'ਚ ਕੋਰੋਨਾ ਵਾਇਰਸ ਦੇ 12 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਹੈ।

ਇਹ ਮਾਮਲੇ ਸ਼ਨੀਵਾਰ ਤੋਂ ਸੋਮਵਾਰ ਵਿਚਾਲੇ ਦੇ 48 ਘੰਟਿਆਂ ਦੇ ਦਰਮਿਆਨ ਦੇ ਹਨ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 2,530 ਹੋ ਗਈ ਹੈ।

ਸਿਹਤ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਸੂਬੇ ਦੇ ਚਾਰ ਹੋਰ ਵਾਇਰਸ ਪੀੜਤਾਂ ਨੇ ਦਮ ਤੋੜ ਦਿੱਤਾ ਹੈ।

ਹੁਣ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 161 ਹੋ ਗਈ ਹੈ।

ਸ਼ਨੀਵਾਰ ਤੋਂ ਐਤਵਾਰ ਵਿਚਾਲੇ 5 ਅਤੇ ਐਤਵਾਰ ਤੋਂ ਸੋਮਵਾਰ ਵਿਚਾਲੇ 7 ਕੋਵਿਡ-19 ਮਾਮਲੇ ਸਾਹਮਣੇ ਆਏ ਦੱਸੇ ਗਏ ਹਨ।

ਡਾ. ਬੌਨੀ ਹੈਨਰੀ ਨੇ ਅੱਜ ਕਿਹਾ ਕਿ ਨਿੱਜੀ ਪੱਧਰ 'ਤੇ ਵੀ ਕੋਸ਼ਿਸ਼ ਕਰਦੇ ਰਹਿਣ ਦੀ ਲੋੜ ਹੈ ਕਿ ਖ਼ੁਦ ਨੂੰ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾਵੇ।

ਉਨ੍ਹਾਂ ਕਿਹਾ ਕਿ ਭੀੜ ਵਾਲੇ ਥਾਵਾਂ ਤੋਂ ਦੂਰ ਰਹਿਣ ਦੀ ਲੋੜ ਹੈ ਅਤੇ ਲੋਕ ਇਸ ਤੋਂ ਜਾਣੂ ਹਨ।

ਡਾ. ਬੌਨੀ ਹੈਨਰੀ ਨੇ ਕਿਹਾ ਕਿ ਕੈਂਪ ਗਰਾਉਂਡਸ ਦੀ ਵਧਦੀ ਮੰਗ ਵੀ ਇਸ ਦਾ ਪ੍ਰਮਾਣ -ਪੇਸ਼ ਕਰਦੀ ਹੈ।

ਇਲਾਕੇ ਵਿੱਚ ਇੱਕ ਹੋਰ ਕਮਿਊਨਿਟੀ ਆਊਟਬ੍ਰੇਕ ਦੀ ਵੀ ਜਾਣਕਾਰੀ ਦਿੱਤੀ ਗਈ ਹੈ।

ਐਬਟਸਫੋਰਡ 'ਚ ਨੇਚਰ ਟੱਚ ਨਾਮ ਦੇ ਫਰੋਜ਼ਨ ਫਰੂਟ ਪ੍ਰੋਸੈਸਿੰਗ ਪਲਾਂਟ 'ਚ ਆਊਟਬ੍ਰੇਕ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਹਾਲਾਂਕਿ ਇਸ ਸੰਬੰਧੀ ਦੱਸਿਆ ਗਿਆ ਕਿ ਇੱਥੇ ਦੀ ਫ਼ੂਡ ਸਪਲਾਈ ਨੂੰ ਲੈ ਕੇ ਕਿਸੇ ਪ੍ਰਕਾਰ ਦੇ ਖਤਰੇ ਵਾਲੀ ਗੱਲ ਨਹੀਂ ਹੈ।

Latest news

rcmp-seek-publics-help-to-identify-suspect-in-attempted-abduction-of-9-year-old-girl
Punjabi

ਲੋਇਡਮਿੰਸਟਰ 'ਚ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼, RCMP ਨੇ ਸ਼ੱਕੀ ਦਾ ਸਕੈਚ ਕੀਤਾ ਜਾਰੀ

ਲੋਇਡਮਿੰਸਟਰ ਵਿੱਚ ਮਾਊਂਟੀਜ਼ ਨੇ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਇੱਕ ਵਿਅਕਤੀ ਦੀ ਪਛਾਣ ਕਰਨ ਲਈ ਲੋਕਾਂ ਨੂੰ ਮਦਦ ਦੀ ਅਪੀਲ ਕੀਤੀ ਹੈ। ਆਰ.ਸੀ.ਐਮ.ਪੀ. ਮੁਤਾਬਕ ਇਹ ਘਟਨਾ 14 ਅਗਸਤ ਨੂੰ ਵਾਪਰੀ ਸੀ। ਪੁਲਿਸ ਨੇ ਮਾਮਲੇ ਸਬੰਧੀ ਹੋਰ ਵੇਰਵੇ ਜਾਰੀ ਨਹੀਂ ਕੀਤੇ ਹਨ। ਸ਼ੁੱਕਰਵਾਰ ਨੂੰ ਆਰ.ਸੀ.ਐਮ.ਪੀ. ਨੇ ਸ਼ੱਕੀ ਵਿਅਕਤੀ ਦਾ ਕੰਪੋਜ਼ਿਟ ਸਕੈਚ ਜਾਰੀ ਕੀਤਾ।
dripa-repeal-petition-approved-as-harman-bhangu-takes-aim-at-eby-government
Punjabi

ਹਰਮਨ ਭੰਗੂ ਨੇ ਈਬੀ ਸਰਕਾਰ ’ਤੇ ਸਾਧਿਆ ਨਿਸ਼ਾਨਾ, DRIPA ਖ਼ਿਲਾਫ਼ ਪਟੀਸ਼ਨ ਨੂੰ ਹਰੀ ਝੰਡੀ

ਬੀ.ਸੀ. ਦੀ ਵਿਰੋਧੀ ਧਿਰ ਦੇ ਵਿਧਾਇਕ ਹਰਮਨ ਭੰਗੂ ਨੇ ਇਲੈਕਸ਼ਨ ਡਿਪਾਰਟਮੈਂਟ ਵਲੋਂ Declaration on the Rights of Indigenous Peoples Act ਨੂੰ ਰੱਦ ਕਰਨ ਦੀ ਪਟੀਸ਼ਨ ਸ਼ੁਰੂ ਕਰਨ ਨੂੰ ਦਿੱਤੀ ਗਈ ਮਨਜ਼ੂਰੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪ੍ਰੀਮੀਅਰ ਡੇਵਿਡ ਈਬੀ 'ਤੇ ਨਿਸ਼ਾਨਾ ਸਾਧਿਆ ਹੈ।
amid-u-s-trade-war-b-c-takes-major-steps-to-remove-internal-trade-barriers
Punjabi

ਅਮਰੀਕਾ ਨਾਲ ਟਰੇਡ ਵਾਰ ਵਿਚਕਾਰ ਬੀ.ਸੀ. ਨੇ ਅੰਦਰੂਨੀ ਵਪਾਰ ਰੁਕਾਵਟਾਂ ਹਟਾਉਣ ਲਈ ਚੁੱਕੇ ਵੱਡੇ ਕਦਮ

ਬੀ.ਸੀ. ਸਰਕਾਰ ਨੇ ਅਮਰੀਕਾ ਨਾਲ ਵਪਾਰਕ ਅਨਿਸ਼ਚਿਤਤਾ ਦੇ ਦੌਰ ਵਿਚ ਅੰਦਰੂਨੀ ਵਾਪਰ ਰੁਕਾਵਟਾਂ ਨੂੰ ਖ਼ਤਮ ਕਰਨ ਲਈ ਸੂਬਿਆਂ ਵਿਚਕਾਰ ਕਈ ਮੁੱਦਿਆਂ 'ਤੇ ਸਹਿਮਤੀ ਬਣਨ ਦਾ ਐਲਾਨ ਕੀਤਾ ਹੈ। ਜੌਬਸ ਅਤੇ ਆਰਥਿਕ ਵਿਕਾਸ ਮਿਨਿਸਟਰ ਐਡਰੀਅਨ ਡਿਕਸ ਮੁਤਾਬਕ, ਵੀਰਵਾਰ ਨੂੰ ਫੈਡਰਲ, ਪ੍ਰੋਵਿੰਸ਼ੀਅਲ ਅਤੇ ਖੇਤਰੀ ਮੰਤਰੀ ਦੀ ਅੰਦਰੂਨੀ ਵਪਾਰ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਕੈਨੇਡੀਅਨ ਮੁਕਤ ਵਪਾਰ ਸਮਝੌਤੇ ਵਿਚ ਅਹਿਮ ਸੋਧਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
shooting-in-abbotsford-three-suspects-arrested
Punjabi

ਐਬਟਸਫੋਰਡ ਵਿੱਚ ਹੋਈ ਸ਼ੂਟਿੰਗ, 3 ਸ਼ੱਕੀ ਗ੍ਰਿਫ਼ਤਾਰ

ਐਬਟਸਫੋਰਡ ਵਿਚ ਸ਼ੂਟਿੰਗ ਦੀ ਵਾਰਦਾਤ ਸਾਹਮਣੇ ਆਈ ਹੈ। ਪੁਲਿਸ ਮੁਤਾਬਕ, ਬੁੱਧਵਾਰ ਸਵੇਰ ਕਰੀਬ 6:10 ਵਜੇ ਕਲੀਅਰਬਰੂਕ ਰੋਡ ਦੇ 2400 ਬਲਾਕ ਵਿਚ ਸਥਿਤ ਇੱਕ ਆਊਟਡੋਰ ਪਾਰਕਿੰਟ ਲੌਟ ਵਿਚ ਗੋਲੀਆਂ ਚੱਲੀਆਂ, ਜਿੱਥੇ ਔਫੀਸਰ ਦੇ ਪਹੁੰਚਣ ਤੋਂ ਪਹਿਲਾਂ ਹੀ ਸ਼ੱਕੀ ਅਤੇ ਪੀੜਤ ਦੋਵੇਂ ਮੌਕੇ ਤੋਂ ਫ਼ਰਾਰ ਹੋ ਚੁੱਕੇ ਸਨ।
32-canadians-missing-after-nepal-tibet-border-floods
Punjabi

ਨੇਪਾਲ-ਤਿੱਬਤ ਹੜ੍ਹਾਂ ਮਗਰੋਂ 32 ਕੈਨੇਡੀਅਨ ਲਾਪਤਾ

ਕੈਨੇਡਾ ਸਰਕਾਰ ਨੇ ਨੇਪਾਲ-ਤਿੱਬਤ ਬਾਰਡਰ 'ਤੇ ਲਾਪਤਾ ਹੋਏ ਕੈਨੇਡੀਅਨਜ਼ ਦੀ ਗਿਣਤੀ 30 ਤੋਂ ਪਾਰ ਹੋਣ ਦੀ ਪੁਸ਼ਟੀ ਕੀਤੀ ਹੈ। ਵਿਦੇਸ਼ ਮੰਤਰੀ ਅਨੀਤਾ ਆਨੰਦ ਅਤੇ ਅੰਤਰਰਾਸ਼ਟਰੀ ਮਾਮਲਿਆਂ ਲਈ ਮੰਤਰੀ ਰਣਦੀਪ ਸਰਾਏ ਨੇ ਤਾਜ਼ਾ ਜਾਣਕਾਰੀ ਦਿੰਦਿਆ ਦੱਸਿਆ ਕਿ ਨੇਪਾਲ ਵਿਚ ਕੈਨੇਡਾ ਦੇ ਰਾਜਦੂਤ ਨੇ ਗਲੋਬਲ ਅਫੇਅਰਜ਼ ਕੈਨੇਡਾ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਹੈ ਕਿ ਹੁਣ ਤੱਕ ਕੁੱਲ ਲਾਪਤਾ 1,924 ਲੋਕਾਂ ਵਿਚ 32 ਕੈਨੇਡੀਅਨ ਸ਼ਾਮਲ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link