13.91C Vancouver
ADS

Jul 16, 2025 5:59 PM - Connect Newsroom

ਬੀ.ਸੀ. ਹਾਈਵੇਅ ਪੈਟਰੋਲ ਦੇ ਕਮਰਸ਼ਲ ਵਾਹਨ ਸੇਫਟੀ ਚੈੱਕ ਦੌਰਾਨ ਲੱਗੇ ਵੱਡੇ ਜੁਰਮਾਨੇ

Share On
bc-highway-patrol-leads-two-day-commercial-vehicle-safety-check-with-serious-consequences-for-corner-cutting
Too many commercial drivers are still bending the rules by driving broken trucks and trailers, says Corporal Michael McLaughlin with BC Highway Patrol.

ਬੀ.ਸੀ. ਹਾਈਵੇਅ ਪੈਟਰੋਲ ਨੇ ਦੋ ਦਿਨਾਂ ਵਪਾਰਕ ਵਾਹਨ ਦੀ ਸੁਰੱਖਿਆ ਜਾਂਚ ਦੌਰਾਨ ਡਰਾਈਵਰਾਂ ਨੂੰ ਕੁੱਲ $18,000 ਦਾ ਜੁਰਮਾਨਾ ਲਗਾਇਆ ਹੈ। ਇਹ ਕਾਰਵਾਈ 8 ਅਤੇ 9 ਜੁਲਾਈ ਨੂੰ ਕੀਤੀ ਗਈ। ਕਾਰਪੋਰਲ ਮਾਈਕਲ ਮੈਕਲਾਫਲਿਨ ਨੇ ਕਿਹਾ ਕਿ ਬਹੁਤ ਸਾਰੇ ਵਪਾਰਕ ਡਰਾਈਵਰ ਅਜੇ ਵੀ ਨੁਕਸ ਵਾਲੇ ਟਰੱਕ ਅਤੇ ਟ੍ਰੇਲਰ ਚਲਾ ਕੇ ਨਿਯਮਾਂ ਦੀ ਉਲੰਘਣਾ ਕਰ ਰਹੇ ਹਨ।

ਮੈਕਲਾਫਲਿਨ ਨੇ ਦੱਸਿਆ ਕਿ ਕੋਕੁਇਟਲਮ ਅਤੇ ਚਿਲੀਵੈਕ ਵਿਚ ਸੁਰੱਖਿਆ ਓਪਰੇਸ਼ਨ ਦੌਰਾਨ ਕੁੱਲ 109 ਵਾਹਨਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿਚੋਂ 58 ਵਾਹਨਾਂ ਵਿਚ defects ਪਾਏ ਜਾਣ 'ਤੇ ਉਨ੍ਹਾਂ ਨੂੰ ਸਰਵਿਸ ਤੋਂ ਬਾਹਰ ਕੀਤਾ ਗਿਆ। ਇਨ੍ਹਾਂ ਵਿਚ ਇੱਕ ਸਕੂਲ ਟਰੱਕ ਵੀ ਸ਼ਾਮਲ ਸੀ, ਜਿਸ ਦੀ ਫਰੰਟ ਬ੍ਰੇਕ ਠੀਕ ਕੰਮ ਨਹੀਂ ਕਰ ਰਹੀਆਂ ਸਨ, ਇੱਕ ਡੰਪ ਟਰੱਕ ਦੇ ਟਾਇਰ ਬੁਰੀ ਤਰ੍ਹਾਂ ਘਿਸੇ ਹੋਏ ਸਨ ਤੇ ਰਿਮ ਮੁੜੇ ਹੋਏ ਸਨ।

ਇਸ ਤੋਂ ਇਲਾਵਾ ਇਸ ਦੇ ਢੋਹਣ ਵਾਲੇ ਹਿੱਸੇ ਵਿਚ ਛੇਕ ਸਨ ਜਿਸ ਵਿਚੋਂ ਮਾਲ ਸੜਕ 'ਤੇ ਲੀਕ ਹੋ ਰਿਹਾ ਸੀ।ਬੀ.ਸੀ. ਹਾਈਵੇਅ ਪੈਟਰੋਲ ਨੇ ਕਿਹਾ ਕਿ ਉਸ ਨੇ ਬਰਨਬੀ ਆਰਸੀਐਮਪੀ, ਕੋਕੁਇਟਲਮ ਆਰਸੀਐਮਪੀ ਤੇ ਹੋਰ ਏਜੰਸੀਜ਼ ਨਾਲ ਮਿਲ ਕੇ 500 ਦੇ ਕਰੀਬ ਵਾਹਨ ਦੇ ਨੁਕਸ ਦਾ ਪਤਾ ਲਗਾਇਆ ਅਤੇ ਕਾਰਵਾਈ ਕੀਤੀ।


Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link