16.84C Vancouver
ADS

Jun 5, 2025 5:22 PM - Connect Newsroom

ਬੀ.ਸੀ. 'ਚ 6 ਸਾਲਾਂ 'ਚ ਪਹਿਲੀ ਵਾਰ ਲੌਂਗ ਵੀਕਐਂਡ ਦੌਰਾਨ ਹਾਦਸੇ ਵਿਚ ਨਹੀਂ ਹੋਈ ਕਿਸੇ ਦੀ ਮੌਤ

Share On
bc-highway-patrol-says-bc-saw-safest-long-weekend-in-years
BC Highway Patrol released the stats for the high risk driving and motorcycle awareness month. (Photo - BC Highway Patrol)

ਬੀ.ਸੀ. ਵਿਚ 6 ਸਾਲਾਂ ਵਿਚ ਪਹਿਲੀ ਵਾਰ ਵਿਕਟੋਰੀਆ ਡੇਅ ਦੇ ਲੌਂਗ ਵੀਕਐਂਡ ਦੌਰਾਨ ਸੜਕ ਦੁਰਘਟਨਾ ਵਿਚ ਇੱਕ ਵੀ ਮੌਤ ਨਹੀਂ ਹੋਈ। ਬੀ.ਸੀ. ਹਾਈਵੇਅ ਪੈਟਰੋਲ ਨੇ ਅੱਜ ਰਿਲੀਜ਼ ਵਿਚ ਇਸ ਦਾ ਸਿਹਰਾ ਮਈ ਲਈ ਚਲਾਈ ਗਈ ਆਪਣੀ ਹਾਈ ਰਿਸਕ ਡਰਾਈਵਿੰਗ ਅਤੇ ਮੋਟਰਸਾਈਕਲ ਜਾਗਰੂਕਤਾ ਮੁਹਿੰਮਾਂ ਨੂੰ ਦਿੱਤਾ।

ਏਜੰਸੀ ਨੇ ਕਿਹਾ ਕਿ ਘੱਟੋ-ਘੱਟ 6 ਸਾਲਾਂ ਵਿਚ ਇਹ ਸਭ ਤੋਂ ਸੁਰੱਖਿਅਤ ਲੌਂਗ ਵੀਕਐਂਡ ਰਿਹਾ ਪਰ ਟਿਕਟਾਂ ਤੋਂ ਪਤਾ ਲੱਗਦਾ ਹੈ ਕਿ ਸਾਨੂੰ ਸਾਰਿਆਂ ਨੂੰ ਅਜੇ ਵੀ ਹਾਈਵੇਅ ਸੁਰੱਖਿਅਤ ਬਣਾਉਣ ਲਈ ਕੰਮ ਕਰਨਾ ਹੋਵੇਗਾ।

ਡਿਪਾਰਟਮੈਂਟ ਨੇ ਦੱਸਿਆ ਕਿ ਵਿਕਟੋਰੀਆ ਡੇਅ ਦੇ ਲੌਂਗ ਵੀਕਐਂਡ ਦੌਰਾਨ ਸੂਬੇ ਭਰ ਵਿਚ 1,900 ਤੇਜ਼ ਰਫ਼ਤਾਰ ਵਾਲੀਆਂ ਟਿਕਟਾਂ ਅਤੇ 79 ਵਾਹਨ ਜ਼ਬਤ ਕੀਤੇ ਗਏ, ਜਦੋਂ ਕਿ ਮਈ ਦੇ ਪੂਰੇ ਮਹੀਨੇ ਵਿਚ ਤੇਜ਼ ਰਫ਼ਤਾਰ ਲਈ 9,600 ਤੋਂ ਵੱਧ ਚਾਲਾਨ ਕੱਟ ਗਏ। ਬੀ.ਸੀ. ਹਾਈਵੇਅ ਪੈਟਰੋਲ ਨੇ ਕੁਝ ਅਜਿਹੀਆਂ ਘਟਨਾਵਾਂ ਦਾ ਵੀ ਜ਼ਿਕਰ ਕੀਤਾ, ਜਿਨ੍ਹਾਂ ਵਿਚ ਡਰਾਈਵਰਾਂ 'ਤੇ ਮਹੀਨਿਆਂ ਤੱਕ ਦੀ ਡਰਾਈਵਿੰਗ ਪਾਬੰਦੀ ਲਗਾਈ ਗਈ ਹੈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link