14.21C Vancouver
ADS

Jul 31, 2020 5:53 PM -

ਕੋਵਿਡ-19 ਕਾਰਣ ਸਾਈਟ-ਸੀ ਪ੍ਰੋਜੈਕਟ ਪ੍ਰਭਾਵਿਤ, ਲਾਗਤ ਵਧਣ ਅਤੇ ਦੇਰੀ ਹੋਣ ਦੀ ਸੰਭਾਵਨਾ: ਬੀ.ਸੀ. ਹਾਈਡਰੋ

Share On
bc-hydro-says-pandemic-hits-site-c-project-expect-delays-cost-increases
A file image of Energy Minister of British Columbia, Bruce Ralston/ Government of B.C.

ਬ੍ਰਿਟਿਸ਼ ਕੋਲੰਬੀਆ ਦੇ ਵਿਸ਼ਾਲ ਸਾਈਟ ਸੀ ਪਣ-ਬਿਜਲੀ ਡੈਮ ਪ੍ਰੋਜੈਕਟ ਨੂੰ ਕੋਵਿਡ-19 ਮਹਾਂਮਾਰੀ ਨੇ ਬਹੁਤ ਪ੍ਰਭਾਵਿਤ ਕੀਤਾ ਹੈ ਅਤੇ ਹੁਣ ਉਸਾਰੀ ਵਿੱਚ ਦੇਰੀਆਂ ਅਤੇ ਵਧਦੀਆਂ ਲਾਗਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਬੀ.ਸੀ. ਹਾਈਡਰੋ ਦੇ ਪ੍ਰਧਾਨ ਕ੍ਰਿਸ ਓ ਰਾਇਲੀ ਨੇ ਬੀ.ਸੀ. ਯੂਟੀਲਿਟੀਜ਼ ਕਮਿਸ਼ਨ ਨੂੰ ਸੌਂਪੀ ਤਿਮਾਹੀ ਅੱਪਡੇਟ ਵਿੱਚ ਕਿਹਾ ਹੈ ਕਿ ਕੋਵਿਡ-19 ਮਹਾਂਮਾਰੀ ਦਾ ਇਸ ਪ੍ਰੋਜੈਕਟ ਦੀ ਸੁਰੱਖਿਆ, ਲਾਗਤ ਅਤੇ ਸਮਾਂ-ਸਾਰਣੀ 'ਤੇ ਕਾਫ਼ੀ ਪ੍ਰਭਾਵ ਪਿਆ ਹੈ।

ਅਪਰੈਲ 2018 ਵਿੱਚ ਸਾਈਟ ਸੀ ਦਾ ਬਜਟ $10.7 ਬਿਲੀਅਨ ਹੋਣ ਦਾ ਅੰਦਾਜ਼ਾ ਲਗਾਇਆ ਗਿਆ ਸੀ, ਜਿਸ ਵਿੱਚ ਰਾਖਵੇਂ ਅਤੇ ਕੰਟੀਜੈਂਸੀ ਫੰਡ ਵੀ ਸ਼ਾਮਲ ਹਨ ਜਿਨ੍ਹਾਂ ਦੀ ਕੁੱਲ ਲਾਗਤ $1.5 ਬਿਲੀਅਨ ਦੇ ਬਰਾਬਰ ਹੈ।

ਊਰਜਾ ਮੰਤਰੀ ਬਰੂਸ ਰਾਲਸਟਨ ਨੇ ਇੱਕ ਬਿਆਨ ਵਿੱਚ ਕਿਹਾ ਹੈ ਕਿ ਉਹ ਇਸ ਖ਼ਬਰ ਬਾਰੇ ਚਿੰਤਤ ਹਨ ਅਤੇ ਉਹਨਾਂ ਨੇ ਸਾਬਕਾ ਉਪ ਵਿੱਤ ਮੰਤਰੀ ਪੀਟਰ ਮਿਲਬਰਨ ਨੂੰ ਇਸ ਪ੍ਰੋਜੈਕਟ ਲਈ ਵਿਸ਼ੇਸ਼ ਸਲਾਹਕਾਰ ਨਿਯੁਕਤ ਕੀਤਾ ਹੈ।

ਸਾਈਟ ਸੀ, ਪੀਸ ਰਿਵਰ 'ਤੇ ਤੀਜਾ ਡੈਮ ਅਤੇ ਪਣ-ਬਿਜਲੀ ਪੈਦਾ ਕਰਨ ਵਾਲਾ ਸਟੇਸ਼ਨ ਹੋਵੇਗਾ ਅਤੇ ਇਹ ਬੀ.ਸੀ. ਵਿੱਚ ਹਰ ਸਾਲ ਲਗਭਗ 4,50,000 ਘਰਾਂ ਲਈ ਬਿਜਲੀ ਪ੍ਰਦਾਨ ਕਰੇਗਾ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link