11.2C Vancouver
ADS

Aug 4, 2022 7:25 PM - Connect News

ਬੀ.ਸੀ. ਲਿਬਰਲਸ ਨੇ ਹੈਲਥ ਕੇਅਰ ਸਿਸਟਮ 'ਚ ਸੰਕਟ ਦਾ ਹਵਾਲਾ ਦਿੰਦਿਆਂ ਪੁੱਛਿਆ, ਕਿੱਥੇ ਹਨ ਸਿਹਤ ਮੰਤਰੀ ਐਡਰੀਅਨ ਡਿਕਸ?

Share On
bc-liberals-asking-the-question-where-is-ndp-health-minister-adrian-dix
With the ongoing erosion of B.C.’s health care system and the continued lack of urgent action from the NDP government to address the now system-wide crisis, the BC Liberals are asking the question, where is NDP Health ​Minister Adrian Dix and the NDP’s long-promised health care human resources plan? (Photo - Shirley Bond/Twitter)

ਬੀ.ਸੀ. ਦੇ ਹੈਲਥ ਕੇਅਰ ਸਿਸਟਮ ਨੂੰ ਲੈਕੇ ਬੀ.ਸੀ. ਲਿਬਰਲਸ ਨੇ ਸੂਬੇ ਦੀ ਐਨ.ਡੀ.ਪੀ. ਸਰਕਾਰ ਨੂੰ ਘੇਰਿਆ ਹੈ।

ਅੱਜ ਇੱਕ ਬਿਆਨ ਜਾਰੀ ਕਰ ਬੀ.ਸੀ. ਲਿਬਰਲ ਹੈਲਥ ਕ੍ਰਿਟਿਕ ਸ਼ਰਲੀ ਬੌਂਡ ਨੇ ਐਨ.ਡੀ.ਪੀ. ਸਰਕਾਰ ਨੂੰ ਪੁੱਛਿਆ ਹੈ, ਸਿਹਤ ਮੰਤਰੀ ਐਡਰੀਅਨ ਡਿਕਸ ਕਿੱਥੇ ਹਨ?

ਇਸ ਦੇ ਨਾਲ ਹੀ ਬੀ.ਸੀ. ਲਿਬਰਲਸ ਨੇ ਸਵਾਲ ਕੀਤਾ ਹੈ, ਐਨ.ਡੀ.ਪੀ. ਨੇ ਜਿਸ ਹੈਲਥ ਕੇਅਰ ਹਿਊਮਨ ਰਿਸੋਰਸਿਸ ਪਲੈਨ ਦਾ ਵਾਅਦਾ ਕੀਤਾ ਸੀ ਉਹ ਕਿੱਥੇ ਹੈ?

ਸ਼ਰਲੀ ਬੌਂਡ ਨੇ ਇੱਕ ਬਿਆਨ ਜਾਰੀ ਕਰ ਕਿਹਾ ਕਿ ਹੁਣ ਕਈ ਮਹੀਨਿਆਂ ਤੋਂ ਅਸੀਂ ਬੀ.ਸੀ. ਦੇ ਹੈਲਥ ਕੇਅਰ ਸਿਸਟਮ ਨਾਲ ਜੁੜੇ ਸੰਕਟ ਨੂੰ ਵੇਖ ਰਹੇ ਹਾਂ ਅਤੇ ਕਈ ਬੀ.ਸੀ. ਵਾਸੀ ਇਸ ਸਿਸਟਮ ਦੇ ਡਿਸਫੰਕਸ਼ਨ ਕਾਰਨ ਜਾਨ ਗਵਾ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਇਹ ਸੰਕਟ ਹਰ ਲੰਘਦੇ ਦਿਨ ਨਾਲ ਬਦਤਰ ਹੁੰਦਾ ਜਾ ਰਿਹਾ ਹੈ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਇਸ ਦੀ ਕੋਈ ਜਿੰਮੇਵਾਰੀ ਲੈਣ ਲਈ ਤਿਆਰ ਨਹੀਂ ਹਨ।

ਉਨ੍ਹਾਂ ਕਿਹਾ ਕਿ ਸਿਹਤ ਮੰਤਰੀ ਨੇ ਕੋਈ ਛੋਟੇ ਸਮੇਂ ਜਾਂ ਤੁਰੰਤ ਪ੍ਰਭਾਵ ਦੇ ਹੱਲ ਵੀ ਨਹੀਂ ਸੁਝਾਏ ਹਨ।

ਉਨ੍ਹਾਂ ਕਿਹਾ ਕਿ ਸਿਹਤ ਮੰਤਰੀ ਨੇ ਸ਼ੁਰੂਆਤ ਤੋਂ ਹੀ ਇਸ ਸਮੱਸਿਆ 'ਤੇ ਪਰਦਾ ਪਾਉਣ ਦੀ ਕੋਸ਼ਿਸ਼ ਕੀਤੀ ਹੈ।

ਸ਼ਰਲੀ ਬੌਂਡ ਨੇ ਕਿਹਾ ਕਿ ਬੀ.ਸੀ. ਦੇ ਇਸ ਸੰਕਟ 'ਚ ਸੁਧਾਰ ਲਈ ਐਡਰੀਅਨ ਡਿਕਸ ਨੂੰ ਜਿੰਮੇਵਾਰੀ ਲੈਂਦੇ ਹੋਏ ਤੁਰੰਤ ਕੋਈ ਕਦਮ ਚੁੱਕਣੇ ਚਾਹੀਦੇ ਹਨ।

Latest news

surrey-medical-school-welcomes-first-class-as-b-c-expands-family-doctor-training
Punjabi

ਸਰੀ 'ਚ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਨਵੇਂ ਮੈਡੀਕਲ ਸਕੂਲ ਨੇ ਪਹਿਲੇ 48 ਵਿਦਿਆਰਥੀਆਂ ਦਾ ਕੀਤਾ ਸਵਾਗਤ

ਬੀ.ਸੀ.ਵਿਚ ਫੈਮਿਲੀ ਡਾਕਟਰਾਂ ਦੀ ਕਮੀ ਨੂੰ ਦੂਰ ਕਰਨ ਦੇ ਮਕਸਦ ਨਾਲ ਸੂਬਾ ਸਰਕਾਰ ਵਲੋਂ ਉਠਾਏ ਕਦਮਾਂ ਤਹਿਤ ਸਰੀ ਵਿਚ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਨਵੇਂ ਸਟੀਫਨਜ਼ ਫੈਮਿਲੀ ਸਕੂਲ ਆਫ਼ ਮੈਡੀਸਨ ਵਿਚ ਪਹਿਲੇ ਬੈਚ ਦੀ ਪੜ੍ਹਾਈ ਸ਼ੁਰੂ ਹੋ ਗਈ ਹੈ, ਜਿੱਥੇ ਬੁੱਧਵਾਰ ਨੂੰ 48 ਮੈਡੀਕਲ ਵਿਦਿਆਰਥੀ ਦੇ ਪਹਿਲੇ ਬੈਚ ਨੇ ਆਪਣੀ ਕਲਾਸ ਦੀ ਸ਼ੁਰੂਆਤ ਕਰ ਦਿੱਤੀ ਹੈ।
vancouver-home-sales-fall-nearly-10-in-july-erasing-june-gains
Punjabi

ਜੁਲਾਈ 'ਚ ਵੈਨਕੂਵਰ ਹਾਊਸਿੰਗ ਮਾਰਕੀਟ ਫਿਰ ਸੁਸਤ, ਘਰਾਂ ਦੀ ਵਿਕਰੀ ਕਰੀਬ 10 ਫੀਸਦੀ ਘਟੀ

ਵੈਨਕੂਵਰ-ਖੇਤਰ ਵਿਚ ਜੁਲਾਈ ਮਹੀਨੇ ਘਰਾਂ ਦੀ ਵਿਕਰੀ ਵਿਚ ਸਾਲ ਪਹਿਲਾਂ ਦੇ ਮੁਕਾਬਲੇ ਕਰੀਬ 10 ਫੀਸਦੀ ਦੀ ਗਿਰਾਵਟ ਦਰਜ ਹੋਈ ਹੈ, ਜਿਸ ਨੇ ਜੂਨ ਮਹੀਨੇ ਦੌਰਾਨ ਹੋਏ ਵਾਧੇ ਦੇ ਪ੍ਰਭਾਵ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਹੈ। ਗ੍ਰੇਟਰ ਵੈਨਕੂਵਰ ਰੀਅਲਟਰਸ ਮੁਤਾਬਕ, ਪਿਛਲੇ ਮਹੀਨੇ ਕੁੱਲ 2,061 ਘਰਾਂ ਦੀ ਵਿਕਰੀ ਹੋਈ, ਜੋ ਜੁਲਾਈ 2025 ਦੇ ਮੁਕਾਬਲੇ 9.8 ਫੀਸਦੀ ਘੱਟ ਹਨ।
indian-origin-hiker-missing-on-vancouver-island-massive-search-operation-underway
Punjabi

ਵੈਨਕੂਵਰ ਆਈਲੈਂਡ 'ਚ ਹਾਈਕਿੰਗ ਦੌਰਾਨ ਭਾਰਤੀ ਮੂਲ ਦਾ 25 ਸਾਲਾ ਨੌਜਵਾਨ ਲਾਪਤਾ, ਵੱਡੇ ਪੱਧਰ 'ਤੇ ਖੋਜ ਜਾਰੀ

ਵੈਨਕੂਵਰ ਆਈਲੈਂਡ ਵਿਚ ਹਾਈਕਿੰਗ ਲਈ ਨਿਕਲੇ ਇੱਕ ਭਾਰਤੀ ਮੂਲ ਦੇ ਨੌਜਵਾਨ ਕੇਸ਼ਵ ਜਿੰਦਲ ਦੇ ਲਾਪਤਾ ਹੋਣ ਦੀ ਖ਼ਬਰ ਹੈ। ਆਰ.ਸੀ.ਐਮ.ਪੀ. ਮੁਤਾਬਕ, ਜਿੰਦਲ ਨੂੰ ਆਖਰੀ ਵਾਰ 3 ਅਗਸਤ ਯਾਨੀ ਸੋਮਵਾਰ ਦੁਪਹਿਰ ਨੂੰ ਸਟ੍ਰੈਥਕੋਨਾ ਵਿਚਮਾਊਂਟ ਅਲਬਰਟ ਐਡਵਰਡ ਵਿਖੇ ਹਾਈਕਿੰਗ ਕਰਦੇ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਉਸ ਦਾ ਕੋਈ ਅਤਾ ਪਤਾ ਨਹੀਂ ਹੈ।
westjet-resumes-normal-operations-after-flight-attendant-strike
Punjabi

ਵੈਸਟਜੈੱਟ ਨੇ ਮੁੜ ਸ਼ੁਰੂ ਕੀਤਾ ਕੰਮਕਾਜ, ਸਾਰੀਆਂ ਉਡਾਣਾਂ ਹੁਣ ਸਮੇਂ ਸਿਰ ਚੱਲੀਆਂ

ਕੈਨੇਡਾ ਦੀ ਦੂਜੀ ਸਭ ਤੋਂ ਵੱਡੀ ਏਅਰਲਾਈਨ ਵੈਸਟਜੈੱਟ ਨੇ ਆਮ ਕਾਰਜ ਬਹਾਲ ਹੋਣ ਦਾ ਐਲਾਨ ਕੀਤਾ ਹੈ। ਕੰਪਨੀ ਨੇ ਦੱਸਿਆ ਕਿ ਉਹ ਹੁਣ ਪੂਰੀ ਤਰ੍ਹਾਂ ਆਪਣੇ ਆਮ ਕੰਮਕਾਜ 'ਤੇ ਪਰਤ ਆਈ ਹੈ ਅਤੇ ਪਿਛਲੇ ਵੀਕੈਂਡ 'ਤੇ ਰੱਦ ਹੋਈਆਂ ਉਡਾਣਾਂ ਦੇ ਯਾਤਰੀਆਂ ਨੂੰ ਦੁਬਾਰਾ ਟਿਕਟਾਂ ਬੁੱਕ ਕਰਕੇ ਦਿੱਤੀਆਂ ਜਾ ਰਹੀਆਂ ਹਨ।
trump-says-us-iran-talks-made-very-good-progress-raising-hopes-of-easing-tensions
Punjabi

ਈਰਾਨ ਗੱਲਬਾਤ ‘ਚ ਤਰੱਕੀ ਦੇ ਸੰਕੇਤ, ਤਣਾਅ ਘਟਣ ਦੀ ਉਮੀਦ: ਡੋਨਲਡ ਟਰੰਪ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਉਨ੍ਹਾਂ ਦੇ ਪ੍ਰਸ਼ਾਸਨ ਦੀ ਈਰਾਨ ਨਾਲ ਮੰਗਲਵਾਰ ਨੂੰ ਸਾਰਾ ਦਿਨ ਚੱਲੀ ਗੱਲਬਾਤ ਬਹੁਤ ਵਧੀਆ ਰਹੀ ਹੈ। ਇਸ ਨਾਲ ਪੰਜ ਮਹੀਨਿਆਂ ਤੋਂ ਜਾਰੀ ਟਕਰਾਅ ਦੇ ਜਲਦ ਖ਼ਤਮ ਹੋਣ ਦੀਆਂ ਉਮੀਦਾਂ ਵਧ ਗਈਆਂ ਹਨ। ਇਸ ਬਿਆਨ ਤੋਂ ਬਾਅਦ ਏਸ਼ੀਆਈ ਬਾਜ਼ਾਰਾਂ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਸ਼ੇਅਰ ਬਾਜ਼ਾਰਾਂ ਵਿੱਚ ਤੇਜ਼ੀ ਦੇਖਣ ਨੂੰ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link