18.51C Vancouver
ADS

May 21, 2020 7:31 PM -

ਬੀ.ਸੀ. ਲਿਬਰਲਜ਼ ਨੇ ਸੂਬਾ ਸਰਕਾਰ ਤੋਂ ਵਰਕਰਾਂ ਦੀ ਸੁਰੱਖਿਆ ਲਈ ਪੀ.ਪੀ.ਈ. ਫੰਡਿੰਗ ਦੀ ਕੀਤੀ ਮੰਗ

Share On
bc-liberals-reaffirm-call-for-ppe-funding-to-protect-workers
Stores are seen closed in a near empty shopping mall in West Vancouver, Wednesday, May 13, 2020. Many of the stores are shut down due to the COVID-19 pandemic. THE CANADIAN PRESS/Jonathan Hayward

ਬੀ.ਸੀ. ਲਿਬਰਲਜ਼ ਦਾ ਕਹਿਣਾ ਹੈ ਕਿ ਸੂਬਾ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਛੋਟੇ ਵਪਾਰਾਂ ਨੂੰ ਸੁਰੱਖਿਅਤ ਤਰੀਕੇ ਨਾਲ ਖੋਲ੍ਹਣ ਲਈ ਉਨ੍ਹਾਂ ਨੂੰ ਫੰਡਿੰਗ ਪ੍ਰਦਾਨ ਕੀਤੀ ਜਾਵੇ, ਤਾਂ ਜੋ ਇਹ ਵਪਾਰ ਜ਼ਰੂਰੀ ਨਿੱਜੀ ਸੁਰੱਖਿਆ ਸਮਗਰੀ (Personal Protective Equipment) ਹਾਸਿਲ ਕਰ ਸਕਣ।

ਅਧਿਕਾਰਿਤ ਵੋਰੋਧੀ ਧਿਰ ਦੇ ਲੀਡਰ ਐਂਡਰਿਊ ਵਿਲਕਿਨਸਨ ਨੇ ਇਸ ਸੰਬੰਧੀ ਮੰਗ ਪੇਸ਼ ਕੀਤੀ ਹੈ।

ਉਨ੍ਹਾਂ ਕਿਹਾ ਕਿ ਬੀਤੇ ਮੰਗਲਵਾਰ ਵੀ ਉਨ੍ਹਾਂ ਸੂਬੇ ਦੇ ਪ੍ਰੀਮਿਅਰ ਜੌਨ ਹੌਰਗਨ ਨੂੰ ਇਸ ਸੰਬੰਧੀ ਚਿੱਠੀ ਲਿਖੀ ਸੀ, ਅਤੇ ਛੋਟੇ ਵਪਾਰਾਂ ਤੇ ਗ਼ੈਰ-ਮੁਨਾਫ਼ਾ ਸੰਗਠਨਾਂ ਨੂੰ ਨਿੱਜੀ ਸੁਰੱਖਿਆ ਸਮਗਰੀ ਹਾਸਿਲ ਕਰਨ ਲਈ ਫੰਡਿੰਗ ਦੇਣ ਦੀ ਮੰਗ ਕੀਤੀ ਸੀ।

ਵਿਲਕਿਨਸਨ ਨੇ ਕਿਹਾ ਕਿ ਜੇਕਰ ਨਿੱਜੀ ਸੁਰੱਖਿਆ ਸਮਗਰੀ (PPE) ਖਰੀਦਣ ਲਈ ਮਦਦ ਪ੍ਰਦਾਨ ਨਹੀਂ ਕੀਤੀ ਗਈ ਤਾਂ ਲੋਕਲ ਵਪਾਰ ਅਤੇ ਸੰਗਠਨ ਇਸ ਨੂੰ ਹਾਸਿਲ ਕਰਨ, ਅਤੇ ਸੁਰੱਖਿਅਤ ਤਰੀਕੇ ਨਾਲ ਖੁੱਲ੍ਹਣ 'ਚ ਕਾਮਯਾਬ ਨਹੀਂ ਹੋ ਸਕਣਗੇ।

ਐਂਡਰਿਊ ਵਿਲਕਿਨਸਨ ਨੇ ਕਿਹਾ ਕਿ ਅਜਿਹੀ ਹਾਲਤ 'ਚ ਬਹੁਤ ਸਾਰੇ ਬ੍ਰਿਟਿਸ਼ ਕੋਲੰਬੀਅਨਜ਼ ਨੌਕਰੀ 'ਤੇ ਨਹੀਂ ਪਰਤ ਸਕਣਗੇ ਜਾਂ ਕੰਮ ਹਾਸਿਲ ਨਹੀਂ ਕਰ ਪਾਉਣਗੇ।


ਬੀ.ਸੀ. ਲਿਬਰਲ ਲੇਬਰ ਕ੍ਰਿਟਿਕ, ਐਮ.ਐਲ.ਏ. ਜੌਨ ਮਾਰਟਿਨ ਨੇ ਕਿਹਾ, "ਅਸੀਂ ਬੀਤੇ ਹਫ਼ਤੇ ਵਰਕਸੇਫ ਬੀ.ਸੀ. ਦੇ $2 ਬਿਲੀਅਨ ਸਰਪਲਸ (surplus) ਵੱਲ ਧਿਆਨ ਖਿੱਚਣ ਦੀ ਕੋਸ਼ਿਸ਼ ਕੀਤੀ ਸੀ, ਜਿਸ ਦੇ ਲਈ ਸੂਬੇ ਦੇ ਬਹੁਤ ਸਾਰੇ ਵਪਾਰਾਂ ਨੇ ਕਈ ਸਾਲਾਂ ਤੋਂ ਯੋਗਦਾਨ ਪਾਇਆ ਹੈ ਅਤੇ ਹੁਣ ਇਸ ਦੀ ਵਰਤੋਂ ਵਪਾਰੀਆਂ ਨੂੰ ਨਿੱਜੀ ਸੁਰੱਖਿਆ ਸਮਗਰੀ ਹਾਸਿਲ ਕਰਨ ਲਈ ਫੰਡਿੰਗ ਪ੍ਰਦਾਨ ਕਰਨ 'ਚ ਕੀਤੀ ਜਾ ਸਕਦੀ ਹੈ।"

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link