11.78C Vancouver
ADS

Sep 29, 2020 7:32 PM -

ਲਿਬਰਲਜ਼ ਦੇ ਖੇਤਰ ਤੋਂ ਚੋਣ ਪ੍ਰਚਾਰ ਕਰਦਿਆਂ ਜੌਨ ਹੌਰਗਨ ਨੇ ਖੇਤਰ ਵਿਚ ਸਕੂਲ ਬਣਾਉਣ ਦੀ ਆਖੀ ਗੱਲ

Share On
bc-ndp-leader-john-horgan-promises-schools-in-liberal-held-turf
A composite image of three photographs shows BC NDP Leader John Horgan, left, in Coquitlam, B.C., on Sept. 25, 2020; BC Green Party Leader Sonia Furstenau, centre, in Victoria on Sept. 24, 2020; and BC Liberal Party Leader Andrew Wilkinson Pitt Meadows, B.C., on Sept. 24, 2020. THE CANADIAN PRESS/Darryl Dyck, Chad Hipolito

ਬੀ.ਸੀ. ਲਿਬਰਲ ਪਾਰਟੀ ਦੇ ਲੀਡਰ ਐਨਡਰਿਊ ਵਿਲਕਿਨਸਨ ਨੇ ਅੱਜ ਕੈਮਪਬੈਲ ਰੀਵਰ ਵਿੱਚ ਆਪਣੇ ਚੋਣ ਪ੍ਰਚਾਰ ਦੌਰਾਨ ਕਿਹਾ ਕਿ ਪ੍ਰੋਵਿੰਸ਼ੀਅਨ ਸੇਲਜ਼ ਟੈਕਸ (ਪੀ.ਐੱਸ.ਟੀ.) ਖਤਮ ਕਰਨ ਨਾਲ ਭਾਰੀ ਮਸ਼ੀਨਰੀ ਦੀ ਲਾਗਤ ਘਟੇਗੀ ਅਤੇ ਫੌਰੈਸਟ੍ਰੀ ਉਦਯੋਗ ਨੂੰ ਇਸ ਦਾ ਫਾਇਦਾ ਹੋਵੇਗਾ।

ਸਟ੍ਰੈਥਕੋਨਾ ਪਾਰਕ ਟੈਂਟ ਸਿਟੀ ਅਤੇ ਸਟ੍ਰੀਟ ਕ੍ਰਾਈਮਜ਼ ਦੇ ਬਾਰੇ ਗੱਲ ਕਰਦਿਆਂ ਵਿਲਕਿਨਸਨ ਨੇ ਕਿਹਾ ਕਿ ਇਹ ਸਥਿਤੀ ਐੱਨ.ਡੀ.ਪੀ. ਸਰਕਾਰ ਦੇ ਕਾਰਜਕਾਲ ਦੌਰਾਨ ਬਦਤਰ ਹੋਈ ਹੈ ਅਤੇ ਇਹ ਸਵੀਕਾਰਨਯੋਗ ਨਹੀਂ ਹੈ ਕਿ ਲੋਕ ਆਪਣੀ ਕਮਿਊਨਿਟੀ ਵਿੱਚ ਘੇਰਾ-ਬੰਦ ਮਹਿਸੂਸ ਕਰਨ।

ਦੂਜੇ ਪਾਸੇ ਬੀ.ਸੀ. ਐਨ.ਡੀ.ਪੀ. ਲੀਡਰ ਜੌਨ ਹੌਰਗਨ ਨੇ ਅੱਜ ਕੋਕੁਇਟਲੈਮ ਵਿੱਚ ਆਪਣੇ ਚੋਣ ਪ੍ਰਚਾਰ ਦੌਰਾਨ ਕਿਹਾ ਕੇ ਬੀ.ਸੀ. ਲਿਬਰਲ ਸਰਕਾਰ ਨੇ ਸਕੂਲਾਂ ਵਿੱਚ ਨਿਵੇਸ਼ ਕਰਨ ਦੇ ਬਜਾਏ , ਅਮੀਰ ਦਾਨੀਆਂ ਨੂੰ ਤਰਜੀਹ ਦਿੱਤੀ ਅਤੇ ਐਨਡਰਿਊ ਵਿਲਕਿਨਸਨ ਨੇ ਮਿਨਿਸਟਰ ਵਜੋਂ ਸਕੂਲਾਂ ਅਤੇ ਹਸਪਤਾਲਾਂ ਲਈ ਨਿਰਧਾਰਤ ਜ਼ਮੀਨ ਵੇਚੀ ਹੈ।

ਸਟ੍ਰੈਥਕੋਨਾ ਪਾਰਕ ਵਿੱਚ ਇਲਾਕੇ ਦੇ ਚਿੰਤਤ ਵਸਨੀਕਾਂ ਦੇ ਰੋਸ ਪ੍ਰਦਰਸ਼ਨ ਬਾਰੇ ਗੱਲ ਕਰਦਿਆਂ ਹੌਰਗਨ ਨੇ ਕਿਹਾ ਕਿ ਸੂਬੇ ਦੁਆਰਾ ਰਿਹਾਇਸ਼ੀ ਵਿਕਲਪਾਂ ਨੂੰ ਲੱਭਣ 'ਤੇ ਕੰਮ ਕੀਤਾ ਜਾ ਰਿਹਾ ਹੈ।

Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link