12.02C Vancouver
ADS

Oct 6, 2020 7:26 PM -

ਬੀ.ਸੀ. ਐਨ.ਡੀ.ਪੀ. ਪਾਰਟੀ ਨੇ ਜਾਰੀ ਕੀਤਾ ਆਪਣਾ ਇਲੈਕਸ਼ਨ ਪਲੈਟਫੋਰਮ

Share On
bc-new-democratic-party-releases-its-election-platform
NDP Leader John Horgan speaks during a physically distanced outdoor discussion with former post-secondary students, during a campaign stop outside Langara College, in Vancouver, on Thursday, October 1, 2020. THE CANADIAN PRESS/Darryl Dyck

ਬੀ.ਸੀ. ਐਨ.ਡੀ.ਪੀ. ਨੇ 2020 ਦੀਆਂ ਚੋਣਾਂ ਲਈ ਆਪਣਾ ਪਲੈਟਫੋਰਮ ਜਾਰੀ ਕਰ ਦਿੱਤਾ ਹੈ।

ਇਸ ਪਲੇਟਫਾਰਮ ਦੇ ਵੇਰਵੇ ਸਾਂਝੇ ਕਰਦਿਆਂ, ਬੀ.ਸੀ. ਐਨ.ਡੀ.ਪੀ. ਲੀਡਰ ਜੌਨ ਹੌਰਗਨ ਨੇ ਦੱਸਿਆ ਕਿ ਇੱਕ ਲੱਖ ਪੱਚੀ ਹਜ਼ਾਰ ਡਾਲਰ ਤੋਂ ਘੱਟ ਸਾਲਾਨਾ ਆਮਦਨ ਵਾਲੇ ਪਰਿਵਾਰਾਂ ਨੂੰ ਮਹਾਂਮਾਰੀ ਸਹਾਇਤਾ ਦੇ ਰੂਪ ਵਿੱਚ, ਇੱਕ ਵਾਰ ਦੇ ਲਈ $1000 ਦਾ ਡਾਇਰੈਕਟ ਡੀਪੋਜ਼ਿਟ ਦਿੱਤਾ ਜਾਵੇਗਾ ਜਦੋਂਕਿ ਬਾਹਠ ਹਜ਼ਾਰ ਡਾਲਰ ਤੋਂ ਘੱਟ ਸਾਲਾਨਾ ਆਮਦਨੀ ਵਾਲੇ ਵਿਅਕਤੀਆਂ ਨੂੰ $500 ਦਿੱਤੇ ਜਾਣਗੇ।

ਹੌਰਗਨ ਨੇ ਦੱਸਿਆ ਕਿ ਬੀ.ਸੀ. ਦਾ ਦੂਜਾ ਮੈਡੀਕਲ ਸਕੂਲ ਬਣਾਇਆ ਜਾਵੇਗਾ, ਕੈਂਸਰ ਦੇ ਇਲਾਜ ਅਤੇ ਰੀਸਰਚ ਸੰਬੰਧੀ 10 ਸਾਲ ਦਾ ਐਕਸ਼ਨ ਪਲੈਨ ਸ਼ੁਰੂ ਕੀਤਾ ਜਾਵੇਗਾ, 2021 ਦੇ ਅੰਤ ਤੱਕ ਰੈਂਟ ਫਰੀਜ਼ ਕਰ ਦਿੱਤਾ ਜਾਵੇਗਾ, 12 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਟ੍ਰਾਂਜ਼ਿਟ ਮੁਫ਼ਤ ਕਰ ਦਿੱਤਾ ਜਾਵੇਗਾ ਅਤੇ $80,000 ਤੱਕ ਦੀ ਸਾਲਾਨਾ ਆਮਦਨੀ ਵਾਲੇ ਪਰਿਵਾਰਾਂ ਨੂੰ, $400 ਸਾਲਾਨਾ ਦਾ ਰੈਂਟਰਜ਼ ਰੀਬੇਟ ਦਿੱਤਾ ਜਾਵੇਗਾ।

ਹੌਰਗਨ ਨੇ ਦੱਸਿਆ ਕਿ ਆਰਥਿਕ ਬਿਹਤਰੀ ਦੇ ਲਈ, ਜੀ.ਡੀ.ਪੀ. ਦੇ 1% ਦੇ ਬਰਾਬਰ ਇਕ ਨਵਾਂ ਫੰਡ ਵੀ ਬਣਾਇਆ ਜਾਵੇਗਾ ਜਿਸ ਦੇ ਤਹਿਤ ਨਵੇਂ ਸਕੂਲ ਅਤੇ ਹਸਪਤਾਲ ਬਣਨਗੇ ਅਤੇ ਸਾਲਾਨਾ 18,000 ਨਵੀਆਂ ਨੌਕਰੀਆਂ ਪੈਦਾ ਹੋਣਗੀਆਂ।

Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link