11.7C Vancouver
ADS

Apr 21, 2020 1:44 AM -

ਬੀ.ਸੀ.: ਬੁਨਿਆਦੀ ਸਿਹਤ ਸੰਭਾਲ ਸੇਵਾਵਾਂ ਅਤੇ ਕੋਵਿਡ-19 ਦੇ ਬੇਹਤਰ ਰਿਸਪਾਂਸ ਲਈ ਪਿਛੜੇ ਇਲਾਕਿਆਂ ਅਤੇ ਇੰਡੀਜਨਸ ਭਾਈਚਾਰਿਆਂ ਲਈ ਨਵੇਂ ਉਪਰਾਲੇ

Share On
bc-new-framework-to-improve-health-care-and-respond-to-the-covid-19-crisis-in-rural-remote-and-indigenous-communities
Health care workers do testing at a drive-thru COVID-19 assessment centre at the Etobicoke General Hospital in Toronto on Tuesday, April 7, 2020. Health officials and the government have asked that people stay inside to help curb the spread of the coronavirus also known as COVID-19. THE CANADIAN PRESS/Nathan Denette

ਬੀ.ਸੀ. ਸਰਕਾਰ ਨੇ ਸੂਬੇ ਦੇ ਪਿਛੜੇ ਇਲਾਕਿਆਂਅਤੇ ਇੰਡੀਜਨਸ ਭਾਈਚਾਰਿਆਂ (Indigenous communities) 'ਚ ਬੁਨਿਆਦੀ ਸਿਹਤ ਸੰਭਾਲ ਸੇਵਾਵਾਂ ਨੂੰ ਬਿਹਤਰ ਬਣਾਉਣ ਅਤੇ ਕੋਵਿਡ-19 ਦੇ ਫੈਲਾਅ ਨਾਲ ਨਜਿੱਠਣ ਲਈ ਉਨ੍ਹਾਂ ਨੂੰ ਮਦਦ ਪ੍ਰਦਾਨ ਕਰਨ ਲਈ, ਇੱਕ ਨਵੇਂ ਫਰੇਮਵਰਕ ਦਾ ਐਲਾਨ ਕੀਤਾ ਹੈ ਜੋ ਤੁਰੰਤ ਕੀਤੀਆਂ ਜਾਣ ਵਾਲੀਆਂ ਕਾਰਵਾਈਆਂ ਦੀ ਰੂਪ ਰੇਖਾ ਦਰਸਾਉਂਦਾ ਹੈ।

ਇਸ ਫ੍ਰੇਮਵਰਕ ਵਿੱਚ ਮੈਡੀਕਲ ਆਵਾਜਾਈ ਦੀ ਸੇਵਾਵਾਂ ਵਿੱਚ ਸੁਧਾਰ ਲਈ ਹੋਰ ਹਵਾਈ ਜਹਾਜ਼ , ਹੈਲੀਕਾਪਟਰਜ਼, 55 ਨਵੀਆਂ ਐਂਬੂਲੈਂਸ, ਕਮਿਊਨਿਟੀ ਅਤੇ ਪਰਿਵਾਰ ਦੇ ਨੇੜੇ ਇਕੱਲੇ ਰਹਿਣ (self-isolation) ਲਈ ਰਿਹਾਇਸ਼ ਦੀ ਸਹੂਲਤ, ਕੋਵਿਡ--19 ਦੀ ਜਲਦੀ ਟੈਸਟਿੰਗ, ਵੀਡੀਓ ਲਿੰਕ ਰਾਹੀਂ ਡਾਕਟਰ ਤੱਕ ਪਹੁੰਚ ਅਤੇ ਘਰ ਤੋਂ ਦੂਰ ਹਸਪਤਾਲਾਂ ਦੇ ਨੇੜੇ, ਇਕੱਲੇ ਰਹਿਣ (self isolation) ਲਈ ਰਿਹਾਇਸ਼ ਦੀ ਸਹੂਲਤ ਸ਼ਾਮਿਲ ਹੈ।

ਵਿਕਟੋਰੀਆ ਵਿੱਚ ਇਸ ਸੰਬੰਧੀ ਐਲਾਨ ਕਰਦਿਆਂ ਪ੍ਰੀਮੀਅਰ, ਜੌਨ ਹੌਰਗਨ ਨੇ ਕਿਹਾ ਕਿ ਇਹ ਉਪਰਾਲੇ ਕੋਵਿਡ-19 ਫੈਲਣ ਨੂੰ ਰੋਕਣ ਵਿੱਚ ਮਦਦ ਅਤੇ ਭਵਿੱਖ ਵਿੱਚ ਵਧੀਆ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਦੇ ਸਹਿਯੋਗ ਲਈ ਜਰੂਰੀ ਹਨ।

ਇਸ ਮੌਕੇ ਤੇ ਇੰਡੀਜਨਸ ਰਿਲੇਸ਼ਨ ਅਤੇ ਰਿਕਨਸੀਲੀਏਸ਼ਨ ਮੰਤਰੀ (Minister of Indiginous Relations and Reconciliation), ਸਕਾਟ ਫਰੇਜ਼ਰ ਨੇ ਕਿਹਾ ਕਿ ਇਹ ਯੋਜਨਾਵਾਂ ਇਨ੍ਹਾਂ ਇਲਾਕਿਆਂ ਦੇ ਵਿਲੱਖਣ ਹਾਲਾਤ ਅਤੇ ਚੁਣੌਤੀਆਂ ਅਨੁਸਾਰ ਜਰੂਰੀ ਹਨ।

Latest news

canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
over-19-000-sign-petition-urging-oilers-to-reverse-alex-formenton-signing
Punjabi

ਫੋਰਮੈਂਟਨ ਦੀ ਸਾਈਨਿੰਗ ਖ਼ਿਲਾਫ਼ ਆਇਲਰਜ਼ ਦੀ ਪਟੀਸ਼ਨ ’ਤੇ 19,000 ਤੋਂ ਵੱਧ ਦਸਤਖ਼ਤ

ਐਡਮਿੰਟਨ ਆਇਲਰਜ਼ ਵੱਲੋਂ ਖਿਡਾਰੀ ਐਲੈਕਸ ਫੋਰਮੈਂਟਨ ਨੂੰ ਟੀਮ ਵਿੱਚ ਸ਼ਾਮਲ ਕਰਨ ਦੇ ਫੈਸਲੇ ਦਾ ਵਿਰੋਧ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸ ਸਮਝੌਤੇ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਸ਼ੁਰੂ ਕੀਤੀ ਗਈ ਇੱਕ ਆਨਲਾਈਨ ਪਟੀਸ਼ਨ 'ਤੇ ਸ਼ੁੱਕਰਵਾਰ ਸਵੇਰ ਤੱਕ 19,000 ਤੋਂ ਵੱਧ ਲੋਕਾਂ ਨੇ ਆਪਣੇ ਦਸਤਖ਼ਤ ਕਰ ਦਿੱਤੇ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link