12.53C Vancouver
ADS

Nov 27, 2020 1:03 AM -

ਪ੍ਰੀਮਿਅਰ ਜੌਨ ਹੌਰਗਨ ਨੇ ਨਵੇਂ ਐਨ.ਡੀ.ਪੀ. ਕੈਬਿਨੇਟ ਦਾ ਕੀਤਾ ਐਲਾਨ

Share On
bc-premier-john-horgan-announces-new-ndp-cabinet
British Columbia Premier John Horgan speaks during an announcement about a new regional cancer centre in Surrey, B.C., on Thursday, Aug. 6, 2020. THE CANADIAN PRESS/Darryl Dyck

ਬੀ.ਸੀ. 'ਚ ਜੌਨ ਹੌਰਗਨ ਨੇ ਲਗਾਤਾਰ ਦੂਜੀ ਟਰਮ ਲਈ ਅੱਜ ਪ੍ਰੀਮਿਅਰ ਵਜੋਂ ਸਹੁੰ ਚੁੱਕ ਲਈ ਹੈ।

ਲੈਫਟੀਨੈਂਟ ਗਵਰਨਰ ਜੈਨੇਟ ਔਸਟਿਨ ਨੇ ਪ੍ਰੀਮਿਅਰ ਨੂੰ ਸਹੁੰ ਚੁਕਾਈ।

ਅੱਜ ਸਾਰੇ ਕੈਬਿਨੇਟ ਦਾ ਵੀ ਐਲਾਨ ਕੀਤਾ ਜਾ ਰਿਹਾ ਹੈ।

ਇਸ ਸਹੁੰ ਚੁੱਕ ਸਮਾਗਮ ਦੌਰਾਨ ਵਿੱਤ ਮੰਤਰੀ ਵਜੋਂ ਸਿਲੀਨਾ ਰੌਬਿਨਸਨ ਨੇ ਸਹੁੰ ਚੁੱਕੀ ਹੈ।

ਐਜੂਕੇਸ਼ਨ ਮੰਤਰਾਲਾ ਜੈਨੀਫਰ ਵਾਈਟਸਾਈਡ ਵੱਲੋਂ ਸਾਂਭਿਆ ਜਾਵੇਗਾ।

ਇਸ ਦੇ ਨਾਲ ਹੀ ਸਿਹਤ ਮੰਤਰੀ ਦੀ ਜ਼ਿੰਮੇਵਾਰੀ ਇੱਕ ਵਾਰ ਫਿਰ ਐਡਰੀਅਨ ਡਿਕਸ ਦੇ ਹੱਥ ਆਈ ਹੈ।

ਹੈਰੀ ਬੈਂਸ ਨੂੰ ਲੇਬਰ ਮੰਤਰਾਲੇ ਦੀ ਜ਼ਿੰਮੇਵਾਰੀ ਇੱਕ ਵਾਰ ਫਿਰ ਤੋਂ ਸੌਂਪੀ ਗਈ ਹੈ।

ਮਾਈਕ ਫਾਰਨਵਰਥ ਨੂੰ ਮਿਨਿਸਟਰ ਆਫ ਪਬਲਿਕ ਸੇਫਟੀ ਚੁੱਕਿਆ ਗਿਆ ਹੈ।

ਰੌਬ ਫਲੈਮਿੰਗ ਨੂੰ ਟ੍ਰਾਂਸਪੋਰਟੇਸ਼ਨ ਅਤੇ ਇੰਫ੍ਰਾਸਟ੍ਰਕਚਰ ਮੰਤਰਾਲਾ ਸੌਂਪਿਆ ਗਿਆ ਹੈ।

ਬਾਕੀ ਦੇ ਕੈਬਿਨੇਟ 'ਚ ਐਨੇ ਕੈਂਗ ਨੂੰ ਐਡਵਾਂਸਡ ਐਜੂਕੇਸ਼ਨ, ਸਕਿਲਜ਼ ਅਤੇ ਟ੍ਰੇਨਿੰਗ, ਲਾਨਾ ਪੋਫੈਮ ਨੂੰ ਐਗਰੀਕਲਚਰ, ਫੂਡ ਅਤੇ ਫਿਸ਼ਰੀਸ ਮੰਤਰਾਲਾ, ਮਿਟਜ਼ੀ ਡੀਨ ਨੂੰ ਚਿਲਡਰਨ ਅਤੇ ਫੈਮਲੀ ਡਵੈਲਪਮੈਂਟ ਮੰਤਰਾਲਾ ਸੌਂਪਿਆ ਗਿਆ ਹੈ।

ਕੈਟਰੀਨਾ ਚੈਨ ਨੇ ਮਿਨਿਸਟਰ ਆਫ ਸਟੇਟ ਫਾਰ ਚਾਈਲਡਕੇਅਰ ਵਜੋਂ ਸਹੁੰ ਚੁੱਕੀ।

ਬਰੂਸ ਰਾਲਸਟਨ ਨੂੰ ਐਨਰਜੀ ਅਤੇ ਮਾਈਨਸ ਮੰਤਰਾਲੇ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।

ਨਾਥਨ ਕੁਲਨ ਦੇ ਹਿੱਸੇ ਮਿਨਿਸਟਰ ਆਫ ਸਟੇਟ ਫਾਰ ਲੈਂਡਸ ਐਂਡ ਰੂਰਲ ਡਵੈਲਪਮੈਂਟ ਦੀ ਜ਼ਿੰਮੇਵਾਰੀ ਆਈ ਹੈ।

ਮਰੇ ਰੈਂਕਿਨ ਨੂੰ ਇੰਡੀਜਨਸ ਰਿਲੇਸ਼ਨਸ ਅਤੇ ਰਿਕਨਸੀਲੀਏਸ਼ਨ ਮੰਤਰੀ ਬਣਾਇਆ ਗਿਆ ਹੈ।

ਰਵੀ ਕਾਹਲੋਂ ਨੇ ਮਿਨਿਸਟਰ ਆਫ ਜੌਬਸ ਇਕਨਾਮਿਕ ਰਿਕਵਰੀ ਐਂਡ ਇਨੋਵੇਸ਼ਨ ਵਜੋਂ ਸਹੁੰ ਚੁੱਕੀ ਹੈ।

ਬੌਵਿਨ ਮਾ ਨੂੰ ਮਿਨਿਸਟਰ ਆਫ ਸਟੇਟ ਫਾਰ ਇੰਫ੍ਰਾਸਟ੍ਰਕਚਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਯਾਦ ਰਹੇ ਇਸ ਵਾਰ ਦੀਆਂ ਬੀ.ਸੀ. ਦੀਆਂ ਪ੍ਰੋਵਿੰਸ਼ੀਅਲ ਚੋਣਾਂ 'ਚ ਐਨ.ਡੀ.ਪੀ. ਨੂੰ 57 ਸੀਟਾਂ ਹਾਸਿਲ ਹੋਈਆਂ ਸਨ।

Latest news

carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
surreys-310m-newton-community-centre-construction-officially-begins
Punjabi

ਸਰੀ ਦੇ $310 ਮਿਲੀਅਨ ਦੇ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਸ਼ੁਰੂ

ਸਰੀ ਵਿਚ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਿਆ ਹੈ। ਇਹ ਸਿਟੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਨਿਵੇਸ਼ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਸਿਟੀ ਔਫ ਸਰੀ ਮੁਤਾਬਕ, ਸਾਈਟ ’ਤੇ ਨਿਰਮਾਣ ਟੀਮਾਂ ਹੁਣ ਪੁਰਾਣੇ ਢਾਂਚੇ ਨੂੰ ਹਟਾਉਣ, ਜ਼ਮੀਨ ਨੂੰ ਪੱਧਰਾ ਕਰਨ ਵਿੱਚ ਜੁਟੀਆਂ ਹੋਈਆਂ ਹਨ।
jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link