12.77C Vancouver
ADS

Sep 25, 2023 7:15 PM - The Canadian Press

ਬੀਸੀ ਪ੍ਰੀਮੀਅਰ ਜੰਗਲ ਦੀ ਅੱਗ, ਇਨਫਰਾਸਟਰਕਚਰ, ਕਲੀਨ ਐਨਰਜ਼ੀ ਬਾਰੇ ਚਰਚਾ ਕਰਨ ਲਈ ਓਟਾਵਾ ਪਹੁੰਚੇ

Share On
bc-premier-reaches-ottawa-to-discuss-wildfires-infrastructure-clean-energy
Other provincial ministers on the trip include Housing Minister Ravi Khalon, Economic Development Minister Brenda Bailey, Transportation Minister Rob Fleming, Attorney General Niki Sharma, Tourism Minister Lana Popham and Nathan Cullen, the minister of water, land and resource stewardship.(Photo: The Canadian Press)

ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਡੇਵਿਡ ਈਬੀ ਅਤੇ ਉਨ੍ਹਾਂ ਦੇ ਛੇ ਕੈਬਨਿਟ ਮੰਤਰੀ ਹਾਊਸਿੰਗ, ਜੰਗਲ ਦੀ ਅੱਗ ਅਤੇ ਹੜ੍ਹਾਂ ਸਣੇ ਕਈ ਮੁੱਦਿਆਂ 'ਤੇ ਫੈਡਰਲ ਨੀਤੀ ਨਿਰਮਾਤਾ ਨਾਲ ਮੁਲਾਕਾਤ ਕਰਨ ਲਈ ਦੋ ਦਿਨਾਂ ਲਈ ਓਟਾਵਾ ਵਿੱਚ ਹਨ।

ਈਬੀ ਦੇ ਦਫ਼ਤਰ ਦਾ ਕਹਿਣਾ ਹੈ ਕਿ ਬੀ.ਸੀ. ਵਫ਼ਦ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਸੀਨੀਅਰ ਫੈਡਰਲ ਅਧਿਕਾਰੀਆਂ ਨਾਲ ਕਲੀਨ ਐਨਰਜ਼ੀ ਸੈਕਟਰ ਅਤੇ ਭਾਈਚਾਰਿਆਂ ਵਿੱਚ ਇਨਫਰਾਸਟਰਕਚਰ ਦੀਆਂ ਅਹਿਮ ਲੋੜਾਂ ਲਈ ਸਮਰਥਨ ਬਾਰੇ ਚਰਚਾ ਕਰਨ ਲਈ ਮੁਲਾਕਾਤ ਕਰੇਗਾ।

ਇਸ 'ਚ ਹਾਊਸਿੰਗ ਮੰਤਰੀ ਰਵੀ ਕਾਹਲੋਂ, ਆਰਥਿਕ ਵਿਕਾਸ ਮੰਤਰੀ ਬ੍ਰੈਂਡਾ ਬੇਲੀ, ਟਰਾਂਸਪੋਰਟ ਮੰਤਰੀ ਰੌਬ ਫਲੇਮਿੰਗ, ਅਟਾਰਨੀ ਜਨਰਲ ਨਿੱਕੀ ਸ਼ਰਮਾ, ਸੈਰ-ਸਪਾਟਾ ਮੰਤਰੀ ਲਾਨਾ ਪੋਫਾਮ, ਜਲ, ਭੂਮੀ ਅਤੇ ਸੰਸਾਧਨ ਮੰਤਰੀ ਨਾਥਨ ਕਲੇਨ ਸ਼ਾਮਲ ਹਨ।

ਈਬੀ ਦੀ ਉਸ ਸਮੇਂ ਦੌਰਾ ਕਰ ਰਹੇ ਹਨ ਜਦੋ ਬ੍ਰਿਟਿਸ਼ ਕੋਲੰਬੀਆ ਰਿਕਾਰਡ ਤੋੜਨ ਵਾਲੇ ਜੰਗਲੀ ਅੱਗ ਦੇ ਸੀਜ਼ਨ ਐਂਡ ਦੇ ਨੇੜੇ ਹੈ, ਜਿੱਥੇ 2,200 ਤੋਂ ਵੱਧ ਅੱਗਾਂ ਨੇ ਲਗਭਗ 25,000 ਵਰਗ ਕਿਲੋਮੀਟਰ ਨੂੰ ਸਾੜ ਦਿੱਤਾ ਹੈ।

ਪਿਛਲੇ ਮਹੀਨੇ ਕੈਨੇਡਾ ਦੇ ਪ੍ਰੀਮੀਅਰਾਂ ਨੇ ਟਰੂਡੋ ਨੂੰ ਪੱਤਰ ਲਿਖ ਕੇ ਦੇਸ਼ ਭਰ ਵਿੱਚ ਭਵਿੱਖ ਲਈ ਇਨਫਰਾਸਟਰਕਚਰ ਇਨਵੈਸਟਮੈਂਟ ਬਾਰੇ ਚਰਚਾ ਕਰਨ ਲਈ ਇੱਕ ਮੀਟਿੰਗ ਦੀ ਮੰਗ ਕੀਤੀ ਸੀ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link