11.62C Vancouver
ADS

Dec 17, 2022 1:41 AM - Connect News

ਬਰਨਬੀ 'ਚ ਪੁਲਿਸ ਦੀ ਮੌਜੂਦਗੀ 'ਚ ਵਿਅਕਤੀ ਦੀ ਮੌਤ, ਆਈ.ਆਈ.ਓ. ਨੂੰ ਕੀਤਾ ਨੋਟੀਫਾਈ

Share On
bc-rcmp-notified-iio-bc-of-an-incident-in-burnaby
The BC RCMP has notified the Independent Investigations Office of British Columbia of an incident in Burnaby where one man has died. (Photo - Burnaby RCMP)

ਬੀ.ਸੀ. ਆਰ.ਸੀ.ਐਮ.ਪੀ. ਵੱਲੋਂ ਬਰਨਬੀ 'ਚ ਵਾਪਰੀ ਇੱਕ ਘਟਨਾ ਸੰਬੰਧੀ ਇੰਡੀਪੈਂਡੈਂਟ ਇਨਵੈਸਟੀਗੇਸ਼ਨਸ ਆਫਿਸ/ਆਈ.ਆਈ.ਓ. ਆਫ ਬੀ.ਸੀ. ਨੂੰ ਇੱਕ ਆਦਮੀ ਦੀ ਮੌਤ ਸੰਬੰਧੀ ਨੋਟੀਫਾਈ ਕੀਤਾ ਗਿਆ ਹੈ।

ਅੱਜ ਸਵੇਰ ਦੇ ਸਮੇਂ ਕਰੀਬ 5.57 ਵਜੇ ਬਰਨਬੀ ਆਰ.ਸੀ.ਐਮ.ਪੀ. ਨੂੰ ਐਮਰਜੈਂਸੀ ਹੈਲਥ ਸਰਵਿਸਿਸ ਵੱਲੋਂ ਸੱਦਿਆ ਗਿਆ ਸੀ ਅਤੇ ਇੱਕ ਓਵਰਡੋਜ਼ ਹੁੰਦੇ ਵਿਅਕਤੀ ਬਾਰੇ ਜਾਣਕਾਰੀ ਦਿੱਤੀ ਗਈ ਸੀ।

ਕਥਿਤ ਤੌਰ 'ਤੇ ਇਸ ਆਦਮੀ ਦੀ ਨੇੜੇ ਹੀ ਕਿਸੇ ਵਪਾਰ 'ਚ ਇੱਕ ਕਰਮਚਾਰੀ ਨਾਲ ਕੁਝ ਤਕਰਾਰ ਵੀ ਹੋਈ ਸੀ।

ਜਦ ਆਦਮੀ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਦੀ ਸਿਹਤ ਵਿਗੜ ਗਈ।

ਐਮਰਜੈਂਸੀ ਹੈਲਥ ਸਰਵਿਸਿਸ ਅਤੇ ਐਡਵਾਂਸ ਲਾਈਫ ਸੱਪੋਰਟ ਵੱਲੋਂ ਆਦਮੀ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਨਾਕਾਮ ਰਹੀਆਂ ਅਤੇ ਉਸ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ।

ਆਈ.ਆਈ.ਓ. ਬੀ.ਸੀ. ਵੱਲੋਂ ਜਾਂਚ ਕੀਤੀ ਜਾਵੇਗੀ ਕਿ ਪੁਲਿਸ ਦੇ ਐਕਸ਼ਨ ਦਾ ਆਦਮੀ ਦੀ ਮੌਤ ਨਾਲ ਸੰਬੰਧ ਸੀ ਜਾਂ ਨਹੀਂ।

ਯਾਦ ਰਹੇ ਘਟਨਾ ਤੋਂ ਬਾਅਦ ਇਲਾਕੇ 'ਚ ਵੱਡੀ ਗਿਣਤੀ 'ਚ ਪੁਲਿਸ ਦੀ ਮੌਜੂਦਗੀ ਵੇਖਣ ਨੂੰ ਮਿਲੀ ਸੀ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link