13.32C Vancouver
ADS

May 20, 2025 11:48 PM -

ਮਸਟੈਂਗ ਸਵਾਰ ਨੇ ਪੁਲਿਸ ਅਫ਼ਸਰ ਦਾ ਢੋਂਗ ਕਰ ਰੋਕੀ ਗੱਡੀ, ਪੁਲਿਸ ਕਰ ਰਹੀ ਜਾਂਚ

Share On
bc-rcmp-say-man-impersonated-police-then-called-9-1-1-to-make-report
RCMP say the suspect also later called 911 and alleged he had been following a possible impaired driver.

ਰਿਚਮੰਡ ਵਿਖੇ ਪੁਲਿਸ ਦਾ ਕਹਿਣਾ ਹੈ ਕਿ ਇੱਕ ਵਿਅਕਤੀ ਨੂੰ ਪੁਲਿਸ ਅਫ਼ਸਰ ਦੇ ਤੌਰ 'ਤੇ ਖੁਦ ਨੂੰ ਪੇਸ਼ ਕਰਨ ਦੇ ਮਾਮਲੇ 'ਚ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਅਨੁਸਾਰ ਮਾਮਲਾ ਐਤਵਾਰ ਦਾ ਹੈ ਜਦ ਕਰੀਬ ਦੁਪਹਿਰ 1 ਵਜੇ ਇੱਕ ਵਿਅਕਤੀ ਨੇ 911 'ਤੇ ਕਾਲ ਕਰ ਦੱਸਿਆ ਕਿ ਇੱਕ ਫੋਰਡ ਮਸਟੈਂਗ ਸਵਾਰ ਵਿਅਕਤੀ ਨੇ ਪੁਲਸੀਆ ਬੱਤੀਆਂ ਦਾ ਇਸਤੇਮਾਲ ਕਰ ਉਸ ਦੀ ਗੱਡੀ ਰੋਕੀ ਸੀ।

ਪੁਲਿਸ ਦਾ ਕਹਿਣਾ ਸੀ ਕਿ ਕਾਲ ਕਰਨ ਵਾਲੇ ਅਨੁਸਾਰ ਮਸਟੈਂਗ ਚਾਲਕ ਨੇ ਪੁਲਿਸ ਦਾ ਬੈਜ ਵੀ ਪਹਿਨਿਆ ਹੋਇਆ ਸੀ ਅਤੇ ਉਸ ਨੇ ਲਾਇਸੈਂਸ ਵਿਖਾਉਣ ਦੀ ਮੰਗ ਕੀਤੀ ਸੀ। ਹਾਲਾਂਕਿ ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਉਸ ਨੂੰ ਵਿਅਕਤੀ ਦੇ ਪੁਲਿਸ ਅਫ਼ਸਰ ਨਾ ਹੋਣ ਦਾ ਸ਼ੱਕ ਹੋਇਆ ਅਤੇ ਉਹ ਮੌਕੇ ਤੋਂ ਬਿਨਾ ਲਾਇਸੈਂਸ ਵਿਖਾਏ ਨਿਕਲ ਗਿਆ।

ਪੁਲਿਸ ਨੂੰ ਬਾਅਦ ਵਿੱਚ ਮਸਟੈਂਗ ਚਾਲਕ ਨੇ ਵੀ ਕਾਲ ਕੀਤੀ ਅਤੇ ਆਖਿਆ ਕਿ ਉਸ ਨੇ ਇੱਕ ਸ਼ੱਕੀ ਵਾਹਨ ਦਾ ਪਿੱਛਾ ਕੀਤਾ ਜਿਸ ਦੇ ਚਾਲਕ ਦੇ ਇੰਪੇਅਰਡ ਹੋਣ ਦਾ ਸ਼ੱਕ ਸੀ। ਸ਼ਿਕਾਇਤਕਰਤਾ ਔਂਟੈਰੀਓ ਪਲੇਟ ਵਾਲੀ ਡੌਜ ਕੈਰਾਵੈਨ 'ਚ ਸਵਾਰ ਸੀ।

ਪੁਲਿਸ ਨੇ ਲੋਕਾਂ ਤੋਂ ਵੀ ਮੰਗ ਕੀਤੀ ਹੈ ਕਿ ਵੈਸਟਮਿਨਸਟਰ ਹਾਈਵੇਅ ਅਤੇ ਫਰਾਂਸਿਸ ਰੋਡ 'ਤੇ ਨੰਬਰ 2 ਰੋਡ 'ਤੇ ਐਤਵਾਰ ਨੂੰ ਦੁਪਹਿਰ ਪੌਣੇ ਇੱਕ ਤੋਂ ਡੇਢ ਵਜੇ ਵਿਚਾਲੇ ਦੀ ਘਟਨਾ ਸੰਬੰਧੀ ਕਿਸੇ ਕੋਲ ਕੋਈ ਫੁਟੇਜ ਜਾਂ ਜਾਣਕਾਰੀ ਹੋਵੇ ਤਾਂ ਸੰਪਰਕ ਕੀਤਾ ਜਾਵੇ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link