13.14C Vancouver
ADS

Apr 1, 2021 3:34 PM -

ਬੀ.ਸੀ. ਵਿੱਚ ਕਮਰਸ਼ੀਅਲ ਟਰੱਕ ਡਰਾਈਵਰਾਂ ਦੀ ਲਾਜ਼ਮੀ ਟ੍ਰੇਨਿੰਗ ਦੀ ਸ਼ੁਰੂਆਤ ਦਾ ਐਲਾਨ

Share On
bc-rolls-out-mandatory-commercial-truck-driver-training
File image of Trucks - The Canadian Press

ਬ੍ਰਿਟਿਸ਼ ਕੋਲੰਬੀਆ ਵਿਚ ਕਮਰਸ਼ੀਅਲ ਟਰੱਕ ਡਰਾਈਵਰਾਂ ਲਈ ਟ੍ਰੇਨਿੰਗ ਦੀਆਂ ਨਵੀਆਂ ਜ਼ਰੂਰਤਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।

ਸਰਕਾਰ ਅਨੁਸਾਰ ਅਜਿਹਾ ਕਰਨ ਨਾਲ ਸੂਬੇ ਦੀਆਂ ਹਾਈਵੇਜ਼ ਨੂੰ ਸੁਰੱਖਿਅਤ ਬਣਾਇਆ ਜਾ ਸਕੇਗਾ।

ਡਰਾਈਵਰਾਂ ਨੂੰ ਹੁਣ 140 ਘੰਟੇ ਦੀ ਲਾਜ਼ਮੀ ਐਂਟਰੀ ਲੈਵਲ ਟ੍ਰੇਨਿੰਗ ਦੀ ਲੋੜ ਹੋਵੇਗੀ।

ਟ੍ਰੇਨਿੰਗ ਦੀ ਇਹ ਜ਼ਰੂਰਤ ਦੇਸ਼ ਵਿੱਚ ਸਭ ਤੋਂ ਵੱਧ ਹੈ।

ਮਿਨਿਸਟਰੀ ਆਫ ਟਰਾਂਸਪੋਰਟੇਸ਼ਨ ਅਨੁਸਾਰ ਨਵੇਂ ਨਿਯਮਾਂ ਦੀ ਸ਼ੁਰੂਆਤ 18 ਅਕਤੂਬਰ ਤੋਂ ਹੋਣ ਜਾ ਰਹੀ ਹੈ ਅਤੇ ਟ੍ਰੇਨਿੰਗ ਪ੍ਰਦਾਨ ਕਰਨ ਵਾਲਿਆਂ ਦੀ ਸੂਚੀ ਜੂਨ ਦੇ ਮੱਧ ਵਿੱਚ ਸਾਂਝੀ ਕੀਤੀ ਜਾਵੇਗੀ।

ਹੋਰ ਜ਼ਰੂਰਤਾਂ ਵਿਚ ਏਅਰ ਬ੍ਰੇਕ ਟ੍ਰੇਨਿੰਗ ਅਤੇ 6 ਘੰਟਿਆਂ ਦੀ ਲਾਜ਼ਮੀ ਪ੍ਰੈਕਟੀਕਲ ਟ੍ਰੇਨਿੰਗ ਵੀ ਸ਼ਾਮਲ ਹੈ।

2018 ਵਿੱਚ ਹਮਬੋਲਟ ਬਰੌਨਕੋਜ਼ ਬੱਸ ਹਾਦਸੇ ਵਿੱਚ ਆਪਣਾ ਬੇਟਾ ਗਵਾ ਬੈਠੇ, ਲੌਰੈਂਸ ਅਤੇ ਗਿੰਨੀ ਹੰਟਰ ਮੁਤਾਬਕ, ਉਨ੍ਹਾਂ ਨੂੰ ਆਸ ਹੈ ਕਿ ਇਸ ਪ੍ਰੋਗਰਾਮ ਰਾਹੀਂ ਦਿੱਤੀ ਜਾਣ ਵਾਲੀ ਬੇਹਤਰ ਟ੍ਰੇਨਿੰਗ ਨਾਲ ਭਵਿੱਖ ਵਿੱਚ ਅਜਿਹੇ ਹਾਦਸਿਆਂ ਤੋਂ ਬਚਾਅ ਕੀਤਾ ਜਾ ਸਕੇਗਾ।

Latest news

senior-leaders-of-edmonton-based-infantry-battalion-removed-amid-investigation
Punjabi

ਐਡਮਿੰਟਨ ਬੇਸਡ ਫੌਜੀ ਬਟਾਲੀਅਨ ਦੇ ਦੋ ਸੀਨੀਅਰ ਅਧਿਕਾਰੀ ਜਾਂਚ ਦੌਰਾਨ ਅਹੁਦਿਆਂ ਤੋਂ ਹਟਾਏ ਗਏ

ਐਡਮਿੰਟਨ ਬੇਸਡ ਇਨਫੈਂਟਰੀ ਬਟਾਲੀਅਨ ਦੇ ਦੋ ਸੀਨੀਅਰ ਆਗੂਆਂ ਨੂੰ ਜਾਂਚ ਪੂਰੀ ਹੋਣ ਤੱਕ ਉਨ੍ਹਾਂ ਨੂੰ ਅਹੁਦਿਆਂ ਤੋਂ ਅਸਥਾਈ ਤੌਰ 'ਤੇ ਹਟਾ ਦਿੱਤਾ ਗਿਆ ਹੈ। ਨੈਸ਼ਨਲ ਡਿਫੈਂਸ ਵਿਭਾਗ ਮੁਤਾਬਕ ਲੈਫਟੀਨੈਂਟ-ਕਰਨਲ ਜੇਸਨ ਹਡਸਨ ਅਤੇ ਚੀਫ ਵਾਰੰਟ ਅਫ਼ਸਰ ਕਿਮ ਡੋਅਰ ਨੂੰ 3rd ਬਟਾਲੀਅਨ, ਪ੍ਰਿੰਸਿਸ ਪੈਟਰੀਸ਼ੀਆ ਦੀ ਕੈਨੇਡੀਅਨ ਲਾਈਟ ਇਨਫੈਂਟਰੀ ਵਿੱਚੋਂ ਹਟਾਇਆ ਗਿਆ ਹੈ।
marco-rubio-meets-uae-leaders-in-abu-dhabi-to-discuss-iran-and-regional-security
Punjabi

ਅਬੂ ਧਾਬੀ ਵਿੱਚ ਮਾਰਕੋ ਰੂਬੀਓ ਅਤੇ ਯੂ.ਏ.ਈ. ਨੇਤਾਵਾਂ ਦੀ ਅਹਿਮ ਮੀਟਿੰਗ

ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਯੂ.ਏ.ਈ. ਦੇ ਆਪਣੇ ਦੌਰੇ ਦੌਰਾਨ ਅਬੂ ਧਾਬੀ ਵਿੱਚ ਯੂ.ਏ.ਈ. ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਅਤੇ ਹੋਰ ਸੀਨੀਅਰ ਨੇਤਾਵਾਂ ਨਾਲ ਮੁਲਾਕਾਤ ਕੀਤੀ। ਜਾਣਕਾਰੀ ਅਨੁਸਾਰ ਦੋਵਾਂ ਧਿਰਾਂ ਨੇ ਇਰਾਨ ਨਾਲ ਰਾਸ਼ਟਰਪਤੀ ਡੋਨਲਡ ਟਰੰਪ ਦੇ ਸਮਝੌਤੇ, ਹੋਰਮੁਜ਼ ਔਫ ਸਟ੍ਰੇਟ ਰਾਹੀਂ ਜਹਾਜ਼ਾਂ ਦੇ ਸੁਰੱਖਿਅਤ ਰਸਤੇ ਨੂੰ ਯਕੀਨੀ ਬਣਾਉਣ ਦੀਆਂ ਕੋਸ਼ਿਸ਼ਾਂ ਅਤੇ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਬਣਾਈ ਰੱਖਣ ਬਾਰੇ ਚਰਚਾ ਕੀਤੀ।
missing-person-for-location-ganavi-ksheer-sagar
Punjabi

ਸਰੀ ਵਿੱਚ 12 ਸਾਲਾ ਲੜਕੀ ਲਾਪਤਾ,ਪੁਲਿਸ ਨੇ ਲੋਕਾਂ ਤੋਂ ਮੰਗੀ ਮਦਦ

ਸਰੀ ਦੀ ਇੱਕ 12 ਸਾਲਾ ਲੜਕੀ ਲਾਪਤਾ ਹੋ ਗਈ ਹੈ। ਪੁਲਿਸ ਵਲੋਂ ਉਸ ਦੀ ਪਛਾਣ ਗਣਵੀ ਕਸ਼ੀਰ ਸਾਗਰ ਦੱਸੀ ਗਈ ਹੈ। ਐਸ.ਪੀ.ਐਸ.ਮੁਤਾਬਕ, ਉਸ ਨੂੰ ਆਖਰੀ ਵਾਰ ਮੰਗਲਵਾਰ ਸਵੇਰ 8:15 ਵਜੇ ਦੇ ਕਰੀਬ ਨੌਰਥ ਸਰੀ ਦੀ 146 ਸਟ੍ਰੀਟ ਦੇ 6200 ਬਲਾਕ ਵਿਚ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਉਸ ਦਾ ਕੋਈ ਅਤਾ-ਪਤਾ ਨਹੀਂ ਹੈ।
lytton-wildfire-brought-under-control-as-24-fires-remain-active-across-b-c
Punjabi

ਲਿਟਨ ਨੇੜੇ ਜੰਗਲੀ ਅੱਗ ਕਾਬੂ ਹੇਠ, ਬੀ.ਸੀ. ਵਿੱਚ 24 ਵਾਈਲਡਫਾਇਰ ਸਰਗਰਮ

ਬੀ.ਸੀ. ਦੇ ਲਿਟਨ ਵੀਲੇਜ ਨੇੜੇ ਬਲ ਰਹੀ ਜੰਗਲੀ ਅੱਗ ਕੰਟਰੋਲ ਕਰ ਲਈ ਗਈ ਹੈ। ਇਹ ਲੰਘੇ ਸ਼ੁੱਕਰਵਾਰ ਨੂੰ ਲੱਭੀ ਗਈ ਸੀ ਅਤੇ ਇਸ ਦੇ ਸ਼ੁਰੂ ਹੋਣ ਪਿੱਛੇ ਮਨੁੱਖੀ ਕਾਰਨ ਮੰਨਿਆ ਜਾਂਦਾ ਹੈ। ਇਹ ਇੱਕ ਹੀ ਰਾਤ ਵਿਚ ਛੇ ਗੁਣਾ ਵੱਧ ਗਈ ਸੀ ਅਤੇ ਇਸ ਕਾਰਨ ਨਿਕਾਸੀ ਦੇ ਹੁਕਮ ਦਿੱਤੇ ਗਏ ਸਨ ਤੇ ਇਲਾਕੇ ਵਿਚੋਂ ਲੰਘਣ ਵਾਲਾ ਹਾਈਵੇਅ 1 ਵੀ ਬੰਦ ਕਰਨਾ ਪਿਆ ਸੀ।
severe-heatwave-in-france-claims-58-lives-40-drown-while-trying-to-escape-the-heat
Punjabi

ਫਰਾਂਸ 'ਚ ਭਿਆਨਕ ਹੀਟਵੇਵ: 58 ਲੋਕਾਂ ਦੀ ਮੌਤ, 40 ਲੋਕ ਡੁੱਬਣ ਕਾਰਨ ਗੁਆ ਬੈਠੇ ਜਾਨ

ਫਰਾਂਸ ਵਿੱਚ ਗਰਮੀ ਕਾਰਨ 58 ਲੋਕਾਂ ਦੀ ਮੌਤ ਹੋ ਗਈ। ਰਿਪੋਰਟ ਮੁਤਾਬਕ ਲੋਕ ਗਰਮੀ ਤੋਂ ਬਚਣ ਲਈ ਨਦੀਆਂ, ਝੀਲਾਂ ਅਤੇ ਨਹਿਰਾਂ ਵਿੱਚ ਨਹਾਉਣ ਜਾ ਰਹੇ ਹਨ। ਇਸ ਦੇ ਚੱਲਦੇ ਕੁਝ ਦਿਨਾਂ ਵਿੱਚ 40 ਲੋਕਾਂ ਦੀ ਡੱਬ ਕੇ ਮੌਤ ਹੋ ਗਈ,ਜਿਨ੍ਹਾਂ ਵਿੱਚ ਜ਼ਿਆਦਾਤਰ ਨੌਜਵਾਨ ਸ਼ਾਮਲ ਹਨ। ਇਸ ਦੇ ਨਾਲ ਹੀ 2 ਬੱਚਿਆਂ ਸਮੇਤ 18 ਲੋਕਂ ਦੀ ਗਰਮੀ ਵਿੱਚ ਲੂ ਲੱਗਣ ਨਾਲ ਮੌਤ ਹੋ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link