15.52C Vancouver
ADS

Aug 29, 2025 6:06 PM - Connect Newsroom

ਕਮਲੂਪਸ ਵਿੱਚ ਬੀਸੀ ਟ੍ਰਾਂਜ਼ਿਟ ਸੇਵਾਵਾਂ ਦਾ ਕੀਤਾ ਜਾ ਰਿਹੈ ਵਿਸਥਾਰ

Share On
bc-transit-services-expand-in-kamloops
“This expansion supports a more inclusive, connected community and ensures that transit keeps pace with the needs of our growing province.”(Image: This image was shared by BC Transit on X)

ਬੀ. ਸੀ. ਸਰਕਾਰ ਵਲੋਂ ਕਮਲੂਪਸ, ਕੋਮੌਕਸ ਵੈਲੀ ਅਤੇ ਫੋਰਟ ਸੇਂਟ ਜੌਨ ਵਿਚ ਟਰਾਂਜ਼ਿਟ ਸਰਵਿਸ ਦਾ ਵਿਸਥਾਰ ਕੀਤਾ ਜਾ ਰਿਹਾ ਹੈ। ਇਸ ਤਹਿਤ 1 ਸਤੰਬਰ ਤੋਂ ਕਾਨੂੰਨੀ ਛੁੱਟੀਆਂ 'ਤੇ ਵੀ ਹੈਂਡੀਡਾਰਟ ਸਰਵਿਸ ਉਪਲਬਧ ਹੋਵੇਗੀ। ਕਮਲੂਪਸ ਵਿਚ ਕਈ ਰੂਟ 'ਤੇ ਹੈਂਡੀਡਾਰਟ ਸਰਵਿਸ ਨੂੰ ਰੈਗੂਲਰ ਪਬਲਿਕ ਟਰਾਂਜ਼ਿਟ ਸਰਵਿਸ ਦੇ ਬਰਾਬਰ ਵੀ ਕੀਤਾ ਜਾ ਰਿਹਾ ਹੈ।

ਸੂਬਾ ਸਰਕਾਰ ਵਿਚ ਟਰਾਂਜ਼ਿਟ ਲਈ ਪਾਰਲੀਮੈਂਟਰੀ ਸਕੱਤਰ ਜਾਰਜ ਐਂਡਰਸਨ ਨੇ ਕਿਹਾ ਕਿ ਕਾਨੂੰਨੀ ਛੁੱਟੀਆਂ 'ਤੇ ਹੈਂਡੀਡਾਰਟ ਸੇਵਾਵਾਂ ਦੇ ਵਿਸਥਾਰ ਦਾ ਮਤਲਬ ਹੈ ਕਿ ਕੋਮੌਕਸ ਵੈਲੀ ਅਤੇ ਫੋਰਟ ਸੇਂਟ ਜੌਨ ਵਿਚ ਵੱਧ ਤੋਂ ਵੱਧ ਲੋਕਾਂ ਦੀ ਸੇਫ ਅਤੇ ਭਰੋਸੇਮੰਦ ਆਵਾਜਾਈ ਤੱਕ ਪਹੁੰਚ ਹੋਵੇਗੀ। ਐਂਡਰਸਨ ਨੇ ਕਿਹਾ ਕਿ ਸੂਬੇ ਭਰ ਵਿਚ ਰਾਈਡਰਸ਼ਿਪ ਦੀ ਵਧਦੀ ਮੰਗ ਨੂੰ ਪੂਰਾ ਕਰਨ ਲਈ ਬੀ.ਸੀ. ਟ੍ਰਾਂਜ਼ਿਟ ਅਤੇ ਬੀ.ਸੀ. ਸਰਕਾਰ ਸਥਾਨਕ ਸਰਕਾਰਾਂ ਨਾਲ ਸਾਂਝੇਦਾਰੀ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਟਰਾਂਸਪੋਟਸ਼ਨ ਅਤੇ ਆਵਾਜਾਈ ਮੰਤਰਾਲੇ ਨੇ ਬੀ. ਸੀ. ਟ੍ਰਾਂਜ਼ਿਟ ਦੇ ਓਪਰੇਟਿੰਗ ਫੰਡ ਵਿਚ ਲਗਾਤਾਰ ਵਾਧਾ ਕੀਤਾ ਹੈ ਤਾਂ ਜੋ ਮੈਟਰੋ ਵੈਨਕੂਵਰ ਤੋਂ ਬਾਹਰ ਦੇ ਲੋਕਾਂ ਨੂੰ ਉਨ੍ਹਾਂ ਦੀਆਂ ਲੋੜ ਅਨੁਸਾਰ ਟਰਾਂਜ਼ਿਟ ਸੇਵਾਵਾਂ ਤੱਕ ਪਹੁੰਚ ਮਿਲਣਾ ਯਕੀਨੀ ਬਣਾਇਆ ਜਾ ਸਕੇ। ਐਂਡਰਸਨ ਨੇ ਕਿਹਾ ਕਿ ਸੂਬਾ ਸਰਕਾਰ 2017 ਤੋਂ ਬੀ.ਸੀ. ਟ੍ਰਾਂਜ਼ਿਟ ਲਈ ਓਪਰੇਟਿੰਗ ਬਜਟ ਵਿਚ ਲਗਭਗ 70 ਫੀਸਦੀ ਵਾਧਾ ਕਰ ਚੁੱਕੀ ਹੈ ਅਤੇ ਟ੍ਰਾਂਜ਼ਿਟ ਵਿਸਥਾਰ ਨੂੰ ਲਾਗੂ ਕਰਨਾ ਜਾਰੀ ਰੱਖਿਆ ਹੈ ਜਿਸ ਨਾਲ ਪੂਰੇ ਬੀ.ਸੀ. ਵਿਚ ਲੋਕਾਂ ਨੂੰ ਲਾਭ ਹੋਵੇਗਾ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link