12.67C Vancouver
ADS

May 26, 2021 5:43 PM -

ਬੀ.ਸੀ. ਵਾਈਲਡਫਾਇਰ ਸਰਵਿਸ ਦੇ 41 ਫਾਇਰਫਾਈਟਰ ਮੈਨੀਟੋਬਾ 'ਚ ਅੱਗਾਂ ਨਾਲ ਨਜਿੱਠਣ 'ਚ ਕਰਨਗੇ ਮਦਦ

Share On
bc-wildfire-service-will-send-41-firefighters-and-two-support-staff-to-manitoba-to-help-with-firefighting-efforts
BC Wildfire Service will send 41 firefighters and two support staff to Manitoba to help with firefighting efforts in that province. (Photo = BC Wildfire Service/Twitter)

ਬੀ.ਸੀ. 'ਚ ਫੌਰੈਸਟ, ਲੈਂਡਸ, ਨੈਚੁਰਲ ਰਿਸੋਰਸ ਆਪ੍ਰੇਸ਼ਨ ਅਤੇ ਰੂਰਲ ਡਿਵੈਲਪਮੈਂਟ ਮੰਤਰੀ, ਕੈਟਰੀਨ ਕੌਨਰੋਏ (Minister of Forests, Lands, Natural Resource Operations and Rural Development, Katrine Conroy) ਦਾ ਕਹਿਣਾ ਹੈ ਕਿ ਬੀ.ਸੀ. ਵਾਈਲਡਫਾਇਰ ਸਰਵਿਸ ਦੀਆਂ ਸੇਵਾਵਾਂ ਮੈਨੀਟੋਬਾ ਨੂੰ ਭੇਜੀਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਬੀ.ਸੀ. ਦਾ ਇਤਿਹਾਸ ਰਿਹਾ ਹੈ ਕਿ ਮੁਸ਼ਕਿਲ ਘੜੀ 'ਚ ਲੋਕਾਂ ਦੀ ਮਦਦ ਕੀਤੀ ਜਾਂਦੀ ਹੈ ਅਤੇ ਅੱਜ ਫਿਰ ਬੀ.ਸੀ. ਅਜਿਹਾ ਕਰ ਰਿਹਾ ਹੈ।

ਕੁਲ 41 ਫਾਇਰਫਾਈਟਰ ਅਤੇ 2 ਸੱਪੋਰਟ ਸਟਾਫ਼ ਨੂੰ ਮੈਨੀਟੋਬਾ ਭੇਜਿਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਫਾਇਰਫਾਈਟਿੰਗ ਦੀਆਂ ਕੋਸ਼ਿਸ਼ਾਂ 'ਚ ਮਦਦ ਪ੍ਰਦਾਨ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਸ ਪ੍ਰੀਕਿਰਿਆ ਦਾ ਹਿੱਸਾ ਬਣ ਰਹੇ ਲੋਕਾਂ ਲਈ ਕੋਵਿਡ-19 ਸੰਬੰਧੀ ਸਾਵਧਾਨੀ ਵਰਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਬੀ.ਸੀ. ਵਾਈਲਡਫਾਇਰ ਸਰਵਿਸ ਇਸ ਤੋਂ ਜਾਣੂ ਹੈ ਕਿ ਹੋਰ ਜਿਉਰਿਸਡਿਕਸ਼ਨਸ ਦੇ ਨਾਲ ਅੱਗਬੁਝਾਊ ਟੀਮਾਂ ਦੇ ਰਿਸੋਰਸਿਸ ਸਾਂਝੇ ਕੀਤੇ ਜਾਣਾ ਅਹਿਮ ਹੈ ਅਤੇ ਇਸ ਵੇਲੇ ਮੈਨੀਟੋਬਾ ਦੀ ਲੋੜ ਲਈ ਪਹੁੰਚ ਦਾ ਸਵਾਗਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਹਾਲ ਦੀ ਘੜੀ ਬੀ.ਸੀ. 'ਚ ਅੱਗਾਂ ਦੀ ਸਥਿਤੀ ਅਜਿਹੀ ਹੈ, ਜਿਸ ਮੌਕੇ ਮੈਨੀਟੋਬਾ ਨੂੰ ਸਹਾਇਤਾ ਪ੍ਰਦਾਨ ਕਰਨਾ ਮੁਸ਼ਕਿਲ ਨਹੀਂ ਹੈ।

Latest news

quebec-premier-open-to-return-of-u-s-wines-if-trade-gains-are-made
Punjabi

Quebec premier open to return of U.S. wines if trade gains are made

ਕੈਨੇਡਾ ਦੀ ਅਮਰੀਕਾ ਨਾਲ ਚੱਲ ਰਹੀ ਵਪਾਰ ਵਾਰਤਾ ਵਿਚ ਸ਼ਰਾਬ ਦੇ ਮੁੱਦੇ ਨੂੰ ਲੈ ਕੇ ਚੱਲ ਰਹੇ ਟਕਰਾਅ ਵਿਚਕਾਰ ਕਿਊਬੈਕ ਦੀ ਪ੍ਰੀਮੀਅਰ Christine Fréchette ਨੇ ਸੂਬੇ ਦੇ liquor ਸਟੋਰਾਂ ਵਿਚ ਅਮਰੀਕੀ wines ਦੀ ਵਾਪਸੀ ਦੀ ਇਜਾਜ਼ਤ ਦੇਣ ਲਈ ਸਹਿਮਤੀ ਦੇਣ ਦਾ ਸੰਕੇਤ ਦਿੱਤਾ ਹੈ ਪਰ ਕਿਹਾ ਕਿ ਉਹ ਇਸ ਤੋਂ ਪਹਿਲਾਂ ਟ੍ਰੇਡ ਮੋਰਚੇ 'ਤੇ ਕੋਈ ਸਫਲਤਾ ਦੇਖਣਾ ਚਾਹੁੰਦੇ ਹਨ।
merritt-closes-hiking-and-biking-trails-amid-wildfire-risk
Punjabi

ਮੈਰਿਟ ਵਿੱਚ ਜੰਗਲੀ ਖੇਤਰਾਂ ਦੇ ਹਾਈਕਿੰਗ ਅਤੇ ਬਾਈਕਿੰਗ ਟ੍ਰੇਲ 15 ਸਤੰਬਰ ਤੱਕ ਬੰਦ

ਬੀ.ਸੀ. ਦੇ ਮੈਰਿਟ ਸ਼ਹਿਰ ਦੇ ਆਲੇ-ਦੁਆਲੇ ਮਨੁੱਖੀ ਕਾਰਨਾਂ ਕਰਕੇ ਜੰਗਲੀ ਅੱਗ ਭੜਕਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਸਿਟੀ ਦੇ ਫਾਇਰ ਚੀਫ਼ ਨੇ ਉਨ੍ਹਾਂ ਦੇ ਘੇਰੇ ਅੰਦਰ ਆਉਂਦੇ ਸਾਰੇ ਜੰਗਲੀ ਖੇਤਰ ਵਿਚ ਹਾਈਕਿੰਗ ਅਤੇ ਬਾਈਕਿੰਗ ਲਈ ਵਰਤੇ ਜਾਣ ਵਾਲੇ ਰਸਤੇ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ ਦਿੱਤਾ ਹੈ। ਇਹ ਫੈਸਲਾ ਸ਼ਹਿਰ ਦੇ ਬਾਇ ਲਾਅ ਤਹਿਤ ਲਿਆ ਗਿਆ ਹੈ, ਜੋ ਪ੍ਰਸ਼ਾਸਨ ਨੂੰ ਜਨਜੀਵਨ ਅਤੇ ਸੰਪਤੀ ਦੀ ਸੁਰੱਖਿਆ ਲਈ ਅਜਿਹੇ ਖੇਤਰਾਂ ਨੂੰ ਬੰਦ ਕਰਨ ਦਾ ਅਧਿਕਾਰ ਦਿੰਦਾ ਹੈ।
overnight-highway-99-closures-planned-in-delta-for-bridge-work
Punjabi

ਡੈਲਟਾ ਵਿੱਚ ਬ੍ਰਿਜ ਕੰਮ ਲਈ ਹਾਈਵੇ 99 ’ਤੇ ਰਾਤ ਸਮੇਂ ਬੰਦ ਰਹਿਣਗੀਆਂ ਲੇਨਾਂ

ਡੈਲਟਾ ਵਿਚ ਹਾਈਵੇਅ 99 'ਤੇ ਡਰਾਈਵਰਾਂ ਨੂੰ ਅੱਜ ਤੋਂ ਦੋ ਰਾਤਾਂ ਦੇਰੀ ਦਾ ਸਾਹਮਣਾ ਕਰਨਾ ਪਵੇਗਾ। ਸ਼ਹਿਰ ਵਲੋਂ 78th ਸਟ੍ਰੀਟ ਓਵਰਪਾਸ ਲਈ ਨਵੇਂ ਪੁਲ ਦੇ ਗਰਡਰ ਲਗਾਉਣ ਦੇ ਕੰਮ ਦੇ ਚੱਲਦਿਆਂ ਟ੍ਰੈਫ਼ਿਕ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਸੋਮਵਾਰ ਅਤੇ ਮੰਗਲਵਾਰ ਰਾਤ ਹਾਈਵੇ 99 ਪੂਰੀ ਤਰ੍ਹਾਂ ਬੰਦ ਰਹੇਗਾ। ਇਹ ਸ਼ਾਮ ਨੂੰ ਸਿੰਗਲ ਲੇਨ ਨੂੰ ਬੰਦ ਕਰਨ ਨਾਲ ਸ਼ੁਰੂ ਹੋਵੇਗਾ ਤੇ ਇੱਕ ਘੰਟੇ ਬਾਅਦ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਜਾਵੇਗਾ।
canadian-armed-forces-on-standby-as-b-c-wildfires-displace-thousands-in-okanagan
Punjabi

ਬੀ.ਸੀ. ਵਿਚ ਜੰਗਲੀ ਅੱਗ ਦੇ ਮੱਦੇਨਜ਼ਰ ਕੈਨੇਡੀਅਨ ਆਰਮਡ ਫੋਰਸਿਜ਼ ਸਟੈਂਡਬਾਏ 'ਤੇ

ਬੀ. ਸੀ. ਵਿਚ ਜੰਗਲੀ ਅੱਗ ਦੇ ਸੰਕਟ ਅਤੇ ਓਕਾਨਾਗਨ ਖੇਤਰ ਵਿਚ ਹਜ਼ਾਰਾਂ ਲੋਕਾਂ ਦੇ ਬੇਘਰ ਹੋਣ ਦੇ ਮੱਦੇਨਜ਼ਰ ਕੈਨੇਡੀਅਨ ਆਰਮਡ ਫੋਰਸਿਜ਼ ਨੂੰ ਪ੍ਰਭਾਵਿਤ ਇਲਾਕਿਆਂ ਵਿਚ ਮਦਦ ਲਈ ਸਟੈਂਡਬਾਏ ਰਹਿਣ ਦੇ ਹੁਕਮ ਦਿੱਤੇ ਗਏ ਹਨ। ਰੱਖਿਆ ਮੰਤਰੀ ਡੇਵਿਡ ਮੈਕਗਿੰਟੀ ਨੇ ਪੁਸ਼ਟੀ ਕੀਤੀ ਕਿ ਬੀ.ਸੀ. ਸਰਕਾਰ ਦੇ ਆਦੇਸ਼ ਮਿਲਦੇ ਹੀ ਫੌਜੀ ਸਹਾਇਤਾ ਨੂੰ ਤਾਇਨਾਤ ਕਰ ਦਿੱਤਾ ਜਾਵੇਗਾ।
vancouver-police-seek-public-help-identifying-suspect-in-kitsilano-assault
Punjabi

ਕਿਟਸੀਲਾਨੋ ਹਮਲੇ ਦੇ ਸ਼ੱਕੀ ਦੀ ਪਛਾਣ ਲਈ ਵੈਨਕੂਵਰ ਪੁਲਿਸ ਨੇ ਲੋਕਾਂ ਤੋਂ ਮੰਗੀ ਮਦਦ

ਵੈਨਕੂਵਰ ਪੁਲਿਸ ਨੇ ਕਿਟਸੀਲਾਨੋ ਇਲਾਕੇ ਵਿਚ ਇੱਕ ਬਜ਼ੁਰਗ 'ਤੇ ਹਮਲਾ ਕਰਨ ਵਾਲੇ ਸ਼ੱਕੀ ਵਿਅਕਤੀ ਦੀ ਪਛਾਣ ਕਰਨ ਲਈ ਆਮ ਜਨਤਾ ਤੋਂ ਮਦਦ ਮੰਗੀ ਹੈ ਅਤੇ ਉਸ ਦੀ ਇੱਕ ਤਸਵੀਰ ਵੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਘਟਨਾ 31 ਜੁਲਾਈ ਨੂੰ ਵਾਪਰੀ, ਜਾਂਚਕਰਤਾ ਦਾ ਮੰਨਣਾ ਹੈ ਕਿ 73 ਸਾਲਾ ਬਜ਼ੁਰਗ ਨੇ ਇੱਕ ਅਣਪਛਾਤੇ ਵਿਅਕਤੀ ਨੂੰ ਉੱਥੋਂ ਲੰਘਣ ਵਾਲੇ ਲੋਕਾਂ 'ਤੇ ਉੱਚੀ-ਉੱਚੀ ਚੀਕਣ ਤੋਂ ਰੋਕਿਆ ਸੀ ਅਤੇ ਉੱਥੋਂ ਚਲੇ ਜਾਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link