13.86C Vancouver
ADS

Oct 5, 2022 12:23 AM - The Canadian Press

ਦਰਦਨਾਕ: ਬੀ.ਸੀ. ਦੇ ਡੌਸਨ ਕਰੀਕ ਇਲਾਕੇ 'ਚ ਹਾਈਕਿੰਗ ਕਰਦੇ ਪਰਿਵਾਰ 'ਤੇ ਝੱਪਟਿਆ ਰਿੱਛ, 2 ਔਰਤਾਂ ਦੀ ਹਾਲਤ ਨਾਜ਼ੁਕ

Share On
bccos-investigating-after-3-people-injured-in-a-bear-attack
RCMP say two women have suffered life-threatening injuries after a bear attacked a family near Dawson Creek, then guarded the victims from help when officers arrived. (Photo - BC CO/Twitter)

ਬੀ.ਸੀ. ਦੇ ਡੌਸਨ ਕਰੀਕ ਇਲਾਕੇ 'ਚ 2 ਔਰਤਾਂ ਨਾਲ ਰਿੱਛ ਦੇ ਹਮਲੇ ਸੰਬੰਧੀ ਭਿਆਨਕ ਘਟਨਾ ਵਾਪਰ ਗਈ ਹੈ।

ਆਰ.ਸੀ.ਐਮ.ਪੀ. ਦਾ ਕਹਿਣਾ ਹੈ ਕਿ 2 ਔਰਤਾਂ ਨੂੰ ਰਿੱਛ ਦੇ ਹਮਲੇ 'ਚ ਜਾਨਲੇਵਾ ਸੱਟਾਂ ਲੱਗੀਆਂ ਹਨ।

ਪਹਿਲਾਂ ਰਿੱਛ ਨੇ ਇੱਕ ਪਰਿਵਾਰ 'ਤੇ ਹਮਲਾ ਕਰ ਦਿੱਤਾ ਅਤੇ ਫਿਰ ਮੌਕੇ 'ਤੇ ਪਹੁੰਚੇ ਅਫਸਰਾਂ ਨੂੰ ਪੀੜਤਾਂ ਤਕ ਪਹੁੰਚਣ ਤੋਂ ਅੜਿੱਕਾ ਪੇਸ਼ ਕੀਤਾ।

ਬੀ.ਸੀ. ਕੰਜ਼ਰਵੇਸ਼ਨ ਆਫਿਸਰ ਸਰਵਿਸ ਦਾ ਕਹਿਣਾ ਹੈ ਕਿ 4 ਲੋਕਾਂ ਦਾ ਪਰਿਵਾਰ ਹਾਈਕਿੰਗ ਲਈ ਗਿਆ ਸੀ ਅਤੇ ਜਦ ਇੱਕ ਰਿੱਛ ਉਨ੍ਹਾਂ ਵੱਲ ਵਧਿਆ ਤਾਂ ਉਨ੍ਹਾਂ ਭੱਜ ਕੇ ਬਚਣ ਦੀ ਕੋਸ਼ਿਸ਼ ਕੀਤੀ।

ਇਸੇ ਦੌਰਾਨ ਰਿੱਛ ਨੇ 2 ਔਰਤਾਂ 'ਤੇ ਹਮਲਾ ਕੀਤਾ ਅਤੇ ਫਿਰ ਇੱਕ ਟੀਨੇਜਰ ਲੜਕੇ ਨੂੰ ਵੀ ਜਖਮੀ ਕਰ ਦਿੱਤਾ।

ਪੁਲਿਸ ਮੌਕੇ 'ਤੇ ਪਹੁੰਚੀ ਤਾਂ ਉਨ੍ਹਾਂ 30 ਸਾਲ ਅਤੇ 48 ਸਾਲ ਦੀਆਂ 2 ਔਰਤਾਂ ਨੂੰ ਬੁਰੀ ਤਰ੍ਹਾਂ ਜਖਮੀ ਪਾਇਆ।

ਰਿੱਛ ਮੌਕੇ ਤੋਂ ਜਾ ਨਹੀਂ ਰਿਹਾ ਸੀ ਅਤੇ ਉਸ ਨੂੰ ਢੇਰ ਕਰ ਦਿੱਤਾ ਗਿਆ।

ਇੱਕ ਔਰਤ ਨੂੰ ਏਅਰਲਿਫਟ ਕਰ ਹਸਪਤਾਲ ਪਹੁੰਚਾਇਆ ਗਿਆ ਅਤੇ 2 ਹੋਰ ਪੀੜਤਾਂ ਨੂੰ ਡੌਸਨ ਕਰੀਕ ਦੇ ਹਸਪਤਾਲ ਪਹੁੰਚਾਇਆ ਗਿਆ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link