17.82C Vancouver
ADS

Feb 8, 2020 12:35 AM -

ਬੀ.ਸੀ. ਦੇ ਸਿਹਤ ਅਧਿਕਾਰੀਆਂ ਨੇ ਮੁਸ਼ਕਿਲ ਘੜੀ 'ਚ ਬ੍ਰਿਟਿਸ਼ ਕੋਲੰਬੀਅਨਸ ਨੂੰ ਇੱਕਜੁਟ ਹੋਣ ਨੂੰ ਕਿਹਾ

Share On
bcs-health-officials-ask-british-columbians-to-come-together-in-time-of-uncertainity
BC provincial health officer Dr. Bonie Henry and health minister Adrian Dix talking to media in Vancouver. January 31, 2020. Connect News/Jawad Siddiqui

ਕੋਰੋਨਾਵਾਇਰਸ ਨੂੰ ਲੈਕੇ ਬੀ.ਸੀ. ਦੇ ਸਿਹਤ ਮੰਤਰੀ ਅਤੇ ਸੂਬਾਈ ਸਿਹਤ ਅਫਸਰ ਨੇ ਇੱਕ ਸਾਂਝਾ ਬਿਆਨ ਜਾਰੀ ਕੀਤਾ ਹੈ।

ਉਨ੍ਹਾਂ ਕਿਸੇ ਵੀ ਬਿਮਾਰ ਵਿਅਕਤੀ ਨੂੰ ਆਪਣੇ ਪੱਧਰ 'ਤੇ ਸਾਵਧਾਨੀ ਵਰਤਦੇ ਹੋਏ, ਖੁਦ ਨੂੰ ਇਕੱਲੇ 'ਚ ਰੱਖਣ ਦੀ ਸਲਾਹ ਦਿੱਤੀ ਹੈ।

ਬ੍ਰਿਟਿਸ਼ ਕੋਲੰਬੀਆ ਦੇ ਸਿਹਤ ਅਧਿਕਾਰੀਆਂ ਦਾ ਕਹਿਣਾ ਹੈ ਕਿ ਵੁਹਾਨ ਤੋਂ ਵੈਨਕੂਵਰ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚੇ ਹਵਾਈ ਜਹਾਜ ਦੇ, ਅੱਗੇ ਵਧਣ ਤੋਂ ਪਹਿਲਾਂ, ਇਥੇ ਰੁਕਣ ਦੇ ਸਮੇਂ ਦੌਰਾਨ ਕਿਸੇ ਦੀ ਵੀ ਸਿਹਤ ਨਹੀਂ ਵਿਗੜੀ, ਅਤੇ ਕੋਈ ਵੀ ਅਜਿਹਾ ਯਾਤਰੀ ਨਹੀਂ ਸੀ, ਜਿਸਨੂੰ ਕਿ ਇਥੇ ਸੂਬੇ 'ਚ ਠਿਹਰਾਇਆ ਗਿਆ ਹੋਵੇ।

ਕੋਰੋਨਾ ਵਾਇਰਸ ਪੀੜਤ ਯਾਤਰੀਆਂ ਨੂੰ ਲਿਜਾ ਰਹੀਆਂ 2 ਫਲਾਈਟਸ ਵੈਨਕੂਵਰ 'ਚ ਉੱਤਰੀਆਂ ਸਨ।

ਪਹਿਲੇ ਮਾਮਲੇ 'ਚ ਔਂਟੈਰੀਓ ਜਾ ਰਿਹਾ ਹਵਾਈ ਜਹਾਜ, ਤੇਲ ਭਰਵਾਉਣ ਲਈ ਵੈਨਕੂਵਰ ਉਤਰਿਆ ਸੀ, ਅਤੇ ਫੇਰ ਔਂਟੈਰੀਓ 'ਚ ਟ੍ਰੈਂਟਨ ਲਈ ਰਵਾਨਾ ਹੋਇਆ।

ਦੂਜੇ ਮਾਮਲੇ 'ਚ ਅਮਰੀਕੀ ਸਰਕਾਰ ਦਾ ਹਵਾਈ ਜਹਾਜ ਸ਼ੁੱਕਰਵਾਰ ਸਵੇਰੇ ਵੈਨਕੂਵਰ 'ਚ ਉੱਤਰਿਆ ਸੀ, ਜਿਸ ਵਿੱਚ 39 ਕਨੇਡੀਅਨ ਸਵਾਰ ਸਨ।

ਇਸ ਦੂਜੀ ਫਲਾਈਟ ਸੰਬੰਧੀ ਵਿਦੇਸ਼ ਮਾਮਲਿਆਂ ਬਾਰੇ ਮੰਤਰੀ, ਫ੍ਰਾਂਸੂਆ ਫਿਲਿਪ ਸ਼ੈਂਪੇਨ ਨੇ ਵੀ ਇੱਕ ਟਵੀਟ ਰਾਹੀਂ ਜਾਣਕਾਰੀ ਸਾਂਝੀ ਕੀਤੀ, ਅਤੇ ਕਿਹਾ ਕਿ ਅਮਰੀਕੀ ਹਵਾਈ ਜਹਾਜ ਤੇ ਸਵਾਰ, ਸਾਰੇ 39 ਕਨੇਡੀਅਨ ਟ੍ਰੈਂਟਨ ਪਹੁੰਚ ਗਏ ਹਨ।

ਕੋਰੋਨਾ ਵਾਇਰਸ ਸੰਬੰਧੀ ਵਰਤੀ ਜਾ ਰਹੀ ਸਾਵਧਾਨੀ ਨੂੰ ਲੈਕੇ, ਕੁਝ ਨਵੇਂ ਅੰਕੜੇ ਉਜਾਗਰ ਹੋਏ ਹਨ, ਜਿਸ ਅਨੁਸਾਰ, ਬੀ.ਸੀ. 'ਚ ਹੁਣ ਤਕ ਸੈਂਕੜੇ ਲੋਕਾਂ ਦੇ ਟੈਸਟ ਹੋ ਚੁੱਕੇ ਹਨ, ਪਰ ਸਿਰਫ 4 ਮਾਮਲੇ ਪਾਜੀਟਿਵ ਪਾਏ ਗਏ ਹਨ।

ਬੀ.ਸੀ. ਸੈਂਟਰ ਫਾਰ ਡਿਜ਼ੀਜ ਕੰਟਰੋਲ ਵੱਲੋਂ, ਸ਼ੁੱਕਰਵਾਰ ਨੂੰ ਜਾਣਕਾਰੀ ਸਾਂਝੀ ਕੀਤੀ ਗਈ ਕਿ, ਹੁਣ ਤਕ 210 ਲੋਕਾਂ ਦੇ 318 sample ਲਏ ਗਏ ਹਨ, ਜਿਸ ਵਿੱਚੋਂ 4 ਨੂੰ ਪਾਜੀਟਿਵ ਪਾਇਆ ਗਿਆ ਹੈ।

ਸਿਹਤ ਅਧਿਕਾਰੀਆਂ ਅਨੁਸਾਰ ਕੁਝ ਲੋਕਾਂ ਨੂੰ ਇੱਕ ਤੋਂ ਵੱਧ ਵਾਰ ਟੈਸਟ ਕਰਨ ਦੀ ਲੋੜ ਪਈ ਸੀ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link