11.92C Vancouver
ADS

Nov 9, 2021 10:35 PM - The Canadian Press

ਸਰੀ 'ਚ ਪੁਲਿਸ ਹਿਰਾਸਤ 'ਚ ਔਰਤ ਨੂੰ ਪਹੁੰਚਾਇਆ ਹਸਪਤਾਲ, ਆਈ.ਆਈ.ਓ. ਵੱਲੋਂ ਕੀਤੀ ਜਾ ਰਹੀ ਜਾਂਚ

Share On
bcs-police-watchdog-called-to-investigate-an-incident-in-surrey-after-a-woman-hospitalized
The RCMP say BC's police watchdog has been called to investigate an incident in Surrey last Friday night that resulted in one woman being hospitalized. (Photo - Surrey RCMP/Twitter)

ਬੀ.ਸੀ. 'ਚ ਪੁਲਿਸ ਵਾਚਡੌਗ ਨੂੰ ਸਰੀ 'ਚ ਵਾਪਰੀ ਇੱਕ ਘਟਨਾ ਸੰਬੰਧੀ ਸੂਚਿਤ ਕੀਤਾ ਗਿਆ ਹੈ।

ਆਰ.ਸੀ.ਐਮ.ਪੀ. ਦਾ ਕਹਿਣਾ ਹੈ ਕਿ ਬੀਤੇ ਸ਼ੁੱਕਰਵਾਰ ਸਰੀ 'ਚ ਵਾਪਰੀ ਪੁਲਿਸ ਸੰਬੰਧੀ ਕਾਰਵਾਈ ਦੌਰਾਨ ਇੱਕ ਔਰਤ ਹਸਪਤਾਲ ਪਹੁੰਚ ਗਈ ਸੀ।

ਪੁਲਿਸ ਦਾ ਕਹਿਣਾ ਹੈ ਕਿ ਔਰਤ ਨੂੰ ਆਊਟਸਟੈਂਡਿੰਗ ਵਾਰੰਟ ਦੇ ਲਈ ਗ੍ਰਿਫਤਾਰ ਕੀਤਾ ਗਿਆ ਸੀ।

ਮੈਡਿਕਲ ਟੀਮ ਵੱਲੋਂ ਹਰੀ ਝੰਡੀ ਤੋਂ ਬਾਅਦ ਇਸ ਔਰਤ ਨੂੰ ਡਿਟੈਚਮੈਂਟ ਲਿਜਾਇਆ ਗਿਆ ਸੀ।

ਇਸ ਤੋਂ ਬਾਅਦ ਐਤਵਾਰ ਸਵੇਰੇ ਇੱਕ ਗਾਰਡ ਨੇ ਵੇਖਿਆ ਕਿ ਔਰਤ ਆਪਣੇ ਸੈੱਲ 'ਚ ਫਰਸ਼ 'ਤੇ ਡਿੱਗੀ ਹੋਈ ਸੀ।

ਬਾਅਦ 'ਚ ਪਤਾ ਲੱਗਿਆ ਕਿ ਔਰਤ ਬੇਹੋਸ਼ ਹੋ ਗਈ ਸੀ।

ਪੁਲਿਸ ਨੇ ਦੱਸਿਆ ਕਿ ਇੱਕ ਨਰਸ ਨੇ ਜੀਵਨ ਬਚਾਉਣ ਲਈ ਜਰੂਰੀ ਪ੍ਰੀਕਿਰਿਆ ਦੀ ਵਰਤੋਂ ਕੀਤੀ ਅਤੇ ਫਿਰ ਗੰਭੀਰ ਹਾਲਤ 'ਚ ਔਰਤ ਨੂੰ ਹਸਪਤਾਲ ਪਹੁੰਚਾਇਆ ਗਿਆ।

ਹੁਣ ਇੰਡੀਪੈਂਡੈਂਟ ਇਨਵੈਸਟੀਗੇਸ਼ਨਸ ਆਫਿਸ ਯਾਨੀ ਕਿ ਆਈ.ਆਈ.ਓ. ਵੱਲੋਂ ਜਾਂਚ ਕੀਤੀ ਜਾਵੇਗੀ ਕਿ ਔਰਤ ਦੀ ਇਸ ਹਾਲਤ ਲਈ ਪੁਲਿਸ ਦੀ ਕਾਰਵਾਈ ਤਾਂ ਕਾਰਨ ਨਹੀਂ ਸੀ।

Latest news

poilievre-attacks-carney-government-over-ev-mandate
Punjabi

EV ਮੈਨਡੇਟ ਨੂੰ ਲੈ ਕੇ ਪੌਲੀਐਵ ਦਾ ਕਾਰਨੀ ਸਰਕਾਰ ’ਤੇ ਹਮਲਾ

ਕੈਨੇਡਾ ਦੀ ਮੁੱਖ ਵਿਰੋਧੀ ਧਿਰ ਦੇ ਲੀਡਰ ਪੀਅਰ ਪੌਲੀਐਵ ਨੇ ਪ੍ਰਧਾਨ ਮੰਤਰੀ ਮਾਰਕ ਕਾਰਨੀ 'ਤੇ ਹਮਲਾ ਕਰਦਿਆਂ ਦੋਸ਼ ਲਗਾਇਆ ਹੈ ਕਿ ਸਰਕਾਰ EV ਆਦੇਸ਼ ਨੂੰ ਵਾਪਸ ਲੈ ਕੇ ਪਿਛਲੇ ਦਰਵਾਜ਼ੇ ਰਾਹੀਂ ਇਨ੍ਹਾਂ ਨੂੰ ਨਵੇਂ ਤਰੀਕੇ ਨਾਲ ਲਿਆਉਣ ਦੀ ਯੋਜਨਾ ਬਣਾ ਰਹੀ ਹੈ। ਕੈਨੇਡਾ ਗਜ਼ਟ ਵਿਚ ਦਿੱਤੇ ਗਏ ਨੋਟਿਸ ਮੁਤਾਬਕ, ਸਰਕਾਰ ਨੇ ਪੁਰਾਣੇ EV Sales Mandate ਨੂੰ ਰੱਦ ਕਰਨ ਦੀ ਪ੍ਰਕਿਰਿਆ ਹਾਲ ਹੀ ਵਿਚ ਸ਼ੁਰੂ ਕੀਤੀ ਹੈ, ਜਿਸ ਤਹਿਤ ਇਸ ਸਾਲ 20 ਫੀਸਦੀ ਨਵੀਆਂ ਗੱਡੀਆਂ ਦਾ ਇਲੈਕਟ੍ਰਿਕ ਹੋਣਾ ਲਾਜ਼ਮੀ ਕੀਤਾ ਗਿਆ ਸੀ।
metro-vancouver-workers-escalate-job-action-over-burrard-inlet-dredging
Punjabi

ਵੈਨਕੂਵਰ 'ਚ ਦੋ ਪਾਣੀ ਦੀ ਮੁੱਖ ਕੰਮ ਵਾਲੀਆਂ ਥਾਵਾਂ 'ਤੇ ਕਾਮਿਆਂ ਨੇ ਕੰਟਰੈਕਟ ਵਿਵਾਦ ਕਾਰਨ ਕੰਮ ਕੀਤਾ ਬੰਦ

ਮੈਟਰੋ ਵੈਨਕੂਵਰ ਦੇ ਬਾਹਰੀ ਕਾਮਿਆਂ ਨੇ ਆਪਣੇ ਕੰਟਰੈਕਟ ਵਿਵਾਦ ਨੂੰ ਲੈ ਕੇ ਨੌਰਥ ਵੈਨਕੂਵਰ ਵਿਚ ਦੋ ਪਾਣੀ ਦੀ ਮੁੱਖ ਕੰਮ ਵਾਲੀਆਂ ਥਾਵਾਂ 'ਤੇ ਮੰਗਲਵਾਰ ਨੂੰ ਕੰਮ ਬੰਦ ਕਰ ਦਿੱਤਾ ਹੈ, ਜਿਸ ਕਾਰਨ ਵੱਡੇ ਤੇਲ ਅਤੇ ਮਾਲਵਾਹਕ ਜਹਾਜ਼ ਲਈ ਬੁਰਾਰਡ ਇਨਲੇਟ ਦੇ ਅਹਿਮ ਪ੍ਰੋਜੈਕਟ ਵਿਚ ਦੇਰੀ ਹੋ ਸਕਦੀ ਹੈ।
hit-and-run-in-nanaimo-leaves-one-person-dead
Punjabi

ਨੈਨਾਇਮੋ ’ਚ ਹਿੱਟ-ਐਂਡ-ਰਨ ਹਾਦਸਾ, ਇੱਕ ਵਿਅਕਤੀ ਦੀ ਹੋਈ ਮੌਤ

ਨੈਨਾਇਮੋ ਆਰ.ਸੀ.ਐਮ.ਪੀ. ਵੱਲੋਂ 16 ਅਗਸਤ ਨੂੰ ਵਾਪਰੇ ਇੱਕ ਹਿੱਟ-ਐਂਡ-ਰਨ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ, ਜਿਸ ਵਿਚ ਇੱਕ ਵਿਅਕਤੀ ਦੀ ਮੌਤ ਹੋ ਗਈ। ਪੁਲਿਸ ਮੁਤਾਬਕ, ਘਟਨਾ ਉਸ ਦਿਨ ਤੜਕੇ ਕਰੀਬ 1:48 ਵਜੇ ਐਲਬਰਟ ਸਟ੍ਰੀਟ ਅਤੇ ਡਨਸਮੁਇਰ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਵਾਪਰੀ, ਜਿੱਥੇ ਇੱਕ ਗੱਡੀ ਨੇ ਪੈਦਲ ਚੱਲ ਰਹੇ ਵਿਅਕਤੀ ਨੂੰ ਟੱਕਰ ਮਾਰ ਦਿੱਤੀ।
amritpal-singh-may-contest-from-dhuri-could-take-on-cm-bhagwant-mann
Punjabi

ਅੰਮ੍ਰਿਤਪਾਲ ਸਿੰਘ ਨੂੰ ਧੂਰੀ ਤੋਂ ਚੋਣ ਲੜਾਉਣ ’ਤੇ ਵਿਚਾਰ, ਭਗਵੰਤ ਮਾਨ ਨੂੰ ਦੇਣਗੇ ਟੱਕਰ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕੇ ਧੂਰੀ ਤੋਂ ਚੋਣ ਮੈਦਾਨ ਵਿੱਚ ਉਤਾਰਨ ’ਤੇ ਵਿਚਾਰ ਕੀਤਾ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਤੋਂ ਇਲਾਵਾ ਧੂਰੀ ਤੋਂ ਚੋਣ ਲੜਨ ਵਿੱਚ ਦਿਲਚਸਪੀ ਦਿਖਾਈ ਹੈ।
9-migrants-bodies-recovered-after-boat-capsizes-off-libya
Punjabi

ਲੀਬੀਆ ’ਚ ਕਿਸ਼ਤੀ ਪਲਟਣ ਮਗਰੋਂ 9 ਪ੍ਰਵਾਸੀਆਂ ਦੀਆਂ ਲਾਸ਼ਾਂ ਬਰਾਮਦ

ਲੀਬੀਆ ਦੀ ਰਾਜਧਾਨੀ ਤ੍ਰਿਪੋਲੀ ਦੇ ਪੂਰਬੀ ਇਲਾਕੇ ਵਿੱਚ ਕਿਸ਼ਤੀ ਪਲਟਣ ਦੀ ਘਟਨਾ ਤੋਂ ਬਾਅਦ ਪਿਛਲੇ ਦੋ ਦਿਨਾਂ ਦੌਰਾਨ ਲਗਭਗ 9 ਪ੍ਰਵਾਸੀਆਂ ਦੀਆਂ ਲਾਸ਼ਾਂ ਸਮੁੰਦਰੀ ਤੱਟ ਤੋਂ ਬਰਾਮਦ ਕੀਤੀਆਂ ਗਈਆਂ ਹਨ। ਤ੍ਰਿਪੋਲੀ ਰੈੱਡ ਕ੍ਰੇਸੈਂਟ ਮੁਤਾਬਕ ਲਾਸ਼ਾਂ ਤਾਜੌਰਾ ਇਲਾਕੇ ਤੋਂ ਮਿਲੀਆਂ ਹਨ, ਜੋ ਤ੍ਰਿਪੋਲੀ ਤੋਂ ਲਗਭਗ 22 ਕਿਲੋਮੀਟਰ ਦੂਰ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link