11.35C Vancouver
ADS

Apr 5, 2021 8:22 PM -

ਸੂਬੇ 'ਚ ਇੰਡੋਰ ਡਾਈਨਿੰਗ ਦੀ ਪਬੰਧੀ ਦਾ ਉਲੰਘਣ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤੀ: ਮਾਈਕ ਫਾਰਨਵਰਥ

Share On
bcs-public-safety-minister-is-promising-consequences-for-businesses-flouting-provincial-health-orders-against-indoor-dining
BC's public safety minister is promising consequences for businesses flouting provincial health orders against indoor dining as COVID-19 cases hit record highs. (Phpto - B.C. Government)

ਬੀ.ਸੀ. ਦੇ ਪਬਲਿਕ ਸੇਫਟੀ ਮੰਤਰੀ ਦਾ ਕਹਿਣਾ ਹੈ ਕਿ ਸੂਬੇ ਦੇ ਸਿਹਤ ਨਿਯਮਾਂ ਅਤੇ ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਸਖਤੀ ਦਾ ਸਾਹਮਣਾ ਕਰਨਾ ਪਵੇਗਾ।

ਮਾਈਕ ਫਾਰਨਵਰਥ ਨੇ ਇਹ ਚੇਤਾਵਨੀ ਉਸ ਵੇਲੇ ਜਾਰੀ ਕੀਤੀ ਹੈ ਜਦ ਵੈਨਕੂਵਰ ਦੇ 2 ਰੈਸਟੂਰੈਂਟਾਂ ਨੂੰ ਇੰਡੋਰ ਡਾਈਨਿੰਗ ਸੰਬੰਧੀ ਸੇਵਾਵਾਂ ਬੰਦ ਕਰਨ ਦੇ ਨੋਟਿਸ ਜਾਰੀ ਕੀਤੇ ਗਏ ਹਨ।

ਦੋਵਾਂ ਰੈਸਟੂਰੈਂਟਾਂ ਨੂੰ ਬੰਦ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਉਨ੍ਹਾਂ ਕਿਹਾ ਕਿ ਵੈਨਕੂਵਰ ਕੋਸਟਲ ਹੈਲਥ, ਜਾਂ ਕਿਸੇ ਵੀ ਹੈਲਥ ਅਥਾਰਿਟੀ ਵੱਲੋਂ ਜਾਰੀ ਬੰਦ ਕਰਨ ਦੇ ਨਿਰਦੇਸ਼ਾਂ (closure orders) ਦੀ ਪਾਲਣਾ ਕਰਨ ਦੀ ਲੋੜ ਹੈ।

ਯਾਦ ਰਹੇ ਵੈਨਕੂਵਰ ਦਾ ਇੱਕ ਰੈਸਟੂਰੈਂਟ (ਕੋਰਡੂਰ ਰੈਸਟੂਰੈਂਟ), ਜਿਸ ਨੂੰ ਸ਼ਨੀਵਾਰ ਨੂੰ ਲੋਕਾਂ ਦੇ ਇਕੱਠ ਵਿਚਾਲੇ ਬੰਦ ਕਰਵਾਇਆ ਗਿਆ ਸੀ, ਉਨ੍ਹਾਂ ਇੱਕ ਔਨਲਾਈਨ ਪੋਸਟ 'ਚ ਲਿਖਿਆ ਸੀ ਕਿ 2 ਦਿਨ ਲਈ ਬੰਦ ਰਹਿਣ ਤੋਂ ਬਾਅਦ ਇਹ ਫਿਰ ਤੋਂ ਸੇਵਾਵਾਂ ਸ਼ੁਰੂ ਕਰਨਗੇ।

Latest news

ontario-announces-major-changes-to-immigrant-nominee-program
Punjabi

ਓਨਟਾਰੀਓ ਸਰਕਾਰ ਨੇ Immigrant Nominee Program ਵਿੱਚ ਕੀਤੇ ਵੱਡੇ ਬਦਲਾਅ

ਓਨਟਾਰੀਓ ਸਰਕਾਰ ਨੇ ਆਪਣੇ Immigrant Nominee Program ਵਿਚ ਵੱਡੇ ਸੁਧਾਰਾਂ ਦਾ ਐਲਾਨ ਕੀਤਾ ਹੈ। ਇਸ ਨਵੇਂ ਬਦਲਾਅ ਤਹਿਤ ਮੌਜੂਦਾ 8 ਸਟ੍ਰੀਮਸ ਨੂੰ ਘਟਾ ਕੇ ਚਾਰ ਕਰ ਦਿੱਤਾ ਗਿਆ ਹੈ, ਤਾਂ ਜੋ ਬਿਨੈਕਾਰਾਂ ਅਤੇ ਇਪਲੋਇਰਸ ਲਈ ਰਸਤਾ ਵਧੇਰੇ ਸਪੱਸ਼ਟ ਅਤੇ ਆਸਾਨ ਹੋ ਸਕੇ। ਇਸ ਪ੍ਰੋਗਰਾਮ ਤਹਿਤ ਸਭ ਤੋਂ ਪਹਿਲਾਂ ਓਨਟਾਰੀਓ ਵਰਕਫੋਰਸ Priority ਸਟ੍ਰੀਮ ਸ਼ੁਰੂ ਕੀਤਾ ਜਾ ਰਿਹਾ ਹੈ, ਜੋ ਯੋਗ ਵਿਦੇਸ਼ੀ ਕਾਮਿਆਂ ਲਈ ਪੀ. ਆਰ. ਦਾ ਰਾਹ ਵੀ ਖੋਲ੍ਹੇਗਾ।
indo-pacific-key-to-canadas-trade-diversification-strategy-maninder-sidhu
Punjabi

ਇੰਡੋ-ਪੈਸੀਫਿਕ ਖੇਤਰ ਕੈਨੇਡਾ ਦੀ ਵਪਾਰਕ ਰਣਨੀਤੀ ਦਾ ਅਹਿਮ ਹਿੱਸਾ: ਮਨਿੰਦਰ ਸਿੱਧੂ

ਕੈਨੇਡਾ ਦੇ ਅੰਤਰਰਾਸ਼ਟਰੀ ਵਪਾਰ ਮੰਤਰੀ ਮਨਿੰਦਰ ਸਿੱਧੂ ਨੇ ਅਮਰੀਕਾ ਤੋਂ ਇਲਾਵਾ ਹੋਰ ਬਾਜ਼ਾਰਾਂ ਵਿਚ ਨਿਰਯਾਤ ਵਧਾਉਣ ਦੇ ਟੀਚੇ ਲਈ ਇੰਡੋ-ਪੈਸੀਫਿਕ ਖੇਤਰ ਨੂੰ ਬੇਹੱਦ ਅਹਿਮ ਦੱਸਿਆ ਹੈ। ਸਿੱਧੂ ਪਿਛਲੇ ਦਿਨਾਂ ਤੋਂ 300 ਮੈਂਬਰੀ ਕਾਰੋਬਾਰੀ ਵਫ਼ਦ ਨਾਲ ਜਾਪਾਨ ਦੇ 4 ਦਿਨਾਂ ਦੌਰੇ 'ਤੇ ਸਨ, ਜੋ ਕਿ ਇੰਡੋ-ਪੈਸੀਫਿਕ ਲਈ ਹੁਣ ਤੱਕ ਦਾ ਕੈਨੇਡਾ ਸਭ ਤੋਂ ਵੱਡਾ ਵਫ਼ਦ ਰਿਹਾ ਹੈ। ਇਸ ਖੇਤਰ ਵਿਚ ਕੈਨੇਡਾ ਦੇ ਤਿੰਨ ਸਭ ਤੋਂ ਵੱਡੇ ਵਪਾਰਕ ਭਾਈਵਾਲ ਹਨ, ਜਿਨ੍ਹਾਂ ਵਿਚ ਚੀਨ, ਜਾਪਾਨ ਅਤੇ ਸਾਊਥ ਕੋਰੀਆ ਸ਼ਾਮਲ ਹਨ ਪਰ ਇੱਥੇ ਵਪਾਰ ਅਤੇ ਨਿਵੇਸ਼ ਨੂੰ ਵਧਾਉਣ ਦੇ ਯਤਨ ਹਮੇਸ਼ਾ ਸਫ਼ਲ ਨਹੀਂ ਰਹੇ ਸਨ।
japanese-prime-minister-sanae-takaichi-to-visit-india-from-july-1-to-3
Punjabi

ਜਾਪਾਨ ਦੀ ਪ੍ਰਧਾਨ ਮੰਤਰੀ ਸਾਨਾਏ ਤਾਕਾਈਚੀ 1 ਤੋਂ 3 ਜੁਲਾਈ ਤੱਕ ਭਾਰਤ ਦੇ ਦੌਰੇ 'ਤੇ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ 'ਤੇ ਜਾਪਾਨ ਦੀ ਪ੍ਰਧਾਨ ਮੰਤਰੀ ਸਾਨਾਏ ਤਾਕਾਈਚੀ 1 ਜੁਲਾਈ ਤੋਂ 3 ਜੁਲਾਈ ਤੱਕ ਨਵੀਂ ਦਿੱਲੀ ਦਾ ਅਧਿਕਾਰਿਕ ਦੌਰਾ ਕਰਨਗੇ। ਇਸ ਦੌਰਾਨ ਉਹ ਪ੍ਰਧਾਨ ਮੰਤਰੀ ਮੋਦੀ ਨਾਲ ਮਿਲ ਕੇ 16ਵੇਂ ਭਾਰਤ-ਜਾਪਾਨ ਸਾਲਾਨਾ ਸਿਖਰ ਸੰਮੇਲਨ ਦੀ ਸਾਂਝੀ ਅਗਵਾਈ ਕਰਨਗੇ। ਇਹ ਪ੍ਰਧਾਨ ਮੰਤਰੀ ਤਾਕਾਈਚੀ ਦਾ ਭਾਰਤ ਦਾ ਪਹਿਲਾ ਅਧਿਕਾਰਿਕ ਦੌਰਾ ਹੋਵੇਗਾ।
death-toll-from-venezuela-earthquakes-rises-to-589-as-international-rescue-efforts-intensify
Punjabi

ਵੈਨੇਜ਼ੁਏਲਾ ਭੂਚਾਲ: ਮ੍ਰਿਤਕਾਂ ਦੀ ਗਿਣਤੀ 589 ਤੱਕ ਪਹੁੰਚੀ, ਬਚਾਅ ਮੁਹਿੰਮ ਤੇਜ਼

ਵੈਨੇਜ਼ੁਏਲਾ ਵਿੱਚ ਬੁੱਧਵਾਰ ਨੂੰ ਆਏ 7.2 ਅਤੇ 7.5 ਦੀ ਤੀਬਰਤਾ ਵਾਲੇ ਦੋ ਜ਼ੋਰਦਾਰ ਭੂਚਾਲਾਂ ਤੋਂ ਬਾਅਦ ਮਲਬੇ ਹੇਠਾਂ ਫਸੇ ਲੋਕਾਂ ਦੀ ਭਾਲ ਲਈ ਅੰਤਰਰਾਸ਼ਟਰੀ ਬਚਾਅ ਟੀਮਾਂ ਨੇ ਤੇਜ਼ੀ ਨਾਲ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਅਧਿਕਾਰੀਆਂ ਨੇ ਦੱਸਿਆ ਹੈ ਕਿ ਮ੍ਰਿਤਕਾਂ ਦੀ ਗਿਣਤੀ ਵਧ ਕੇ 589 ਹੋ ਗਈ ਹੈ ਅਤੇ ਲਗਭਗ 3000 ਲੋਕ ਜ਼ਖਮੀ ਹੋਏ ਹਨ।
b-c-premier-david-eby-cuts-china-trade-trip-short-amid-pipeline-debate
Punjabi

ਪ੍ਰੀਮੀਅਰ ਈਬੀ ਨੇ ਚੀਨ ਦਾ ਵਪਾਰਕ ਦੌਰਾ ਘਟਾਇਆ, ਨਵੀਂ ਪਾਈਪਲਾਈਨ 'ਤੇ ਸਿਆਸਤ ਗਰਮ

ਪ੍ਰੀਮੀਅਰ ਡੇਵਿਡ ਈਬੀ ਨੇ ਚੀਨ ਲਈ ਆਪਣੇ ਵਪਾਰਕ ਦੌਰੇ ਨੂੰ ਘਟਾ ਕੇ ਤਿੰਨ ਦਿਨਾਂ ਲਈ ਕਰ ਦਿੱਤਾ ਹੈ, ਪਹਿਲਾਂ ਇਹ 27 ਜੂਨ ਤੋਂ 3 ਜੁਲਾਈ ਤੱਕ ਦੇ ਇੱਕ ਹਫ਼ਤੇ ਲਈ ਤੈਅ ਕੀਤਾ ਗਿਆ ਸੀ। ਇਸ ਵਿਜ਼ਿਟ ਵਿਚ ਕਟੌਤੀ ਉਦੋਂ ਕੀਤੀ ਗਈ ਹੈ ਜਦੋਂ ਐਲਬਰਟਾ ਵਲੋਂ 1 ਜੁਲਾਈ ਨੂੰ ਨਵੀਂ ਤੇਲ ਪਾਈਪਲਾਈਨ ਲਈ ਫੈਡਰਲ ਮਨਜ਼ੂਰੀ ਵਾਸਤੇ ਰਸਮੀ ਤੌਰ 'ਤੇ ਅਰਜ਼ੀ ਦੇਣ ਦੀ ਉਮੀਦ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link