12.52C Vancouver
ADS

May 27, 2021 7:38 PM -

ਬੀ.ਸੀ.ਐਸ.ਸੀ. ਨੇ ਲਗਾਏ ਜੈਫਰੀ ਰਾਜੇ ਸਿੱਧੂ ਤੇ ਕੰਪਨੀ ਤੇ ਇੱਕ ਇਨਵੈਸਟਰ ਨਾਲ $1.75 ਮਿਲੀਅਨ ਦੀ ਠੱਗੀ ਮਾਰਨ ਦੇ ਇਲਜ਼ਾਮ

Share On
bcsc-alleges-that-vancouver-man-and-company-defrauded-investor-of-1-75-million
The British Columbia Securities Commission (BCSC) is alleging that a Vancouver man and a company run by his father defrauded a B.C. investor and illegally distributed securities. (Photo - BCSC)

ਬ੍ਰਿਟਿਸ਼ ਕੋਲੰਬੀਆ ਸਿਕਿਉਰਿਟੀਸ ਕਮਿਸ਼ਨ (British Columbia Securities Commission) ਨੇ ਇਲਜ਼ਾਮ ਲਗਾਏ ਹਨ ਕਿ ਵੈਨਕੂਵਰ ਦੇ ਇੱਕ ਆਦਮੀ ਅਤੇ ਉਸ ਦੇ ਪਿਓ ਦੀ ਇੱਕ ਕੰਪਨੀ ਨੇ ਬੀ.ਸੀ. ਇਨਵੈਸਟਰ ਨਾਲ ਠੱਗੀ ਮਾਰੀ ਹੈ।

ਇਲਜ਼ਾਮ ਲਗਾਏ ਗਏ ਹਨ ਕਿ ਗੈਰਕਨੂੰਨੀ ਢੰਗ ਨਾਲ ਸਿਕਿਓਰਿਟੀਸ ਵੰਡੀਆਂ ਗਈਆਂ ਹਨ।

ਇੱਕ ਨੋਟਿਸ ਆਫ ਹੀਅਰਿੰਗ 'ਚ ਕਿਹਾ ਗਿਆ ਹੈ ਕਿ ਜੈਫਰੀ ਰਾਜੇ ਸਿੱਧੂ ਦੀ ਇਨਵੈਸਟਰ ਨਾਲ ਇੱਕ ਸੋਸ਼ਲ ਨੈਟਵਰਕ ਵੈਬਸਾਈਟ 'ਤੇ ਮੁਲਾਕਾਤ ਹੋਈ ਸੀ ਅਤੇ ਜਾਣਕਾਰੀ ਦਿੱਤੀ ਗਈ ਕਿ ਉਹ ਮੌਰਗੇਜ ਫ੍ਰੀ ਘਰ ਦੀ ਮਾਲਿਕ ਹੈ ਅਤੇ ਉਸ ਦੀ ਇਨਕਮ ਦਰਮਿਆਨੀ ਹੈ।

ਸਿੱਧੂ ਨੇ ਰੈਕਮੈਂਡ ਕੀਤਾ ਕਿ ਇਨਵੈਸਟਰ ਨੇ ਉਸ ਦੇ ਘਰ ਲਈ ਮੌਰਗੇਜ ਲੈਣੀ ਚਾਹੀਦੀ ਹੈ ਅਤੇ ਉਸ ਦੇ ਪੈਸੇ ਨੂੰ ਰੀਅਲ ਐਸਟੇਟ 'ਚ ਲਗਾਉਣਾ ਚਾਹੀਦਾ ਹੈ।

ਸਿੱਧੂ ਨੇ ਇਨਵੈਸਟਰ ਨੂੰ ਇੱਕ ਪ੍ਰਾਈਵੇਟ ਫਰਮ ਤੋਂ ਕਥਿਤ ਤੌਰ 'ਤੇ 2 ਮਿਲੀਅਨ 70 ਹਜ਼ਾਰ ਡਾਲਰ ਦੀ ਮੌਰਗੇਜ ਹਾਸਿਲ ਕਰਵਾਈ।

ਇਸ ਤੋਂ ਬਾਅਦ ਸਿੱਧੂ ਨੇ ਇਨਵੈਸਟਰ ਨੂੰ ਇੱਕ ਕੰਪਨੀ ਨਾਲ ਮਿਲਵਾਇਆ ਜਿਸ ਦਾ ਮਾਲਿਕ ਉਸ ਦਾ ਪਿਓ ਸੀ।

ਇਸ ਵਿੱਚ ਇਨਵੈਸਟਰ ਦੇ $1.75 ਮਿਲੀਅਨ ਇਨਵੈਸਟ ਕਰਵਾਏ ਗਏ।

ਇਨਵੈਸਟਰ ਨੂੰ ਕਿਹਾ ਗਿਆ ਸੀ ਕਿ ਬ੍ਰੇਸਟੈਕ ਇੰਡਸਟਰੀਸ ਗਰੁੱਪ ਲਿਮਿਟਿਡ 'ਚ ਪੈਸਾ ਲਗਾਉਣ 'ਤੇ ਉਸ ਦਾ ਇੱਕ ਸਾਲ 'ਚ ਪੈਸਾ ਤਿੱਗਣਾ ਹੋ ਜਾਵੇਗਾ।

ਹਾਲਾਂਕਿ ਕਥਿਤ ਤੌਰ 'ਤੇ ਇਸ ਦੌਰਾਨ ਕਈ ਜਾਣਕਾਰੀਆਂ ਸਾਂਝੀਆਂ ਨਹੀਂ ਕੀਤੀਆਂ ਗਈਆਂ।

ਇਹ ਇਲਜ਼ਾਮ ਫਿਲਹਾਲ ਸਾਬਿਤ ਨਹੀਂ ਹੋਏ ਹਨ।

Latest news

b-c-wildfire-official-warns-of-arson-risk-as-major-fires-intensify
Punjabi

ਬੀ.ਸੀ. ਵਿੱਚ ਵਾਈਲਡਫਾਇਰ ਦੀ ਸਥਿਤੀ ਗੰਭੀਰ, ਜਾਣਬੁੱਝ ਕੇ ਅੱਗ ਲਗਾਉਣ ਵਾਲਿਆਂ ਨੂੰ ਦਿੱਤੀ ਚਿਤਾਵਨੀ

ਬੀ.ਸੀ. ਵਾਈਲਡਫਾਇਰ ਸਰਵਿਸ ਦੇ ਨਿਰਦੇਸ਼ਕ ਕਲਿਫ ਚੈਪਮੈਨ ਨੇ ਸੂਬੇ ਵਿਚ ਵਾਈਲਡਫਾਇਰ ਦੇ ਮੌਜੂਦਾ ਹਾਲਾਤ 'ਤੇ ਚਿੰਤਾ ਜਤਾਉਂਦਿਆਂ ਜਾਣਬੁੱਝ ਕੇ ਲਗਾਈ ਜਾਣ ਵਾਲੀ ਅੱਗ ਨੂੰ ਲੈ ਕੇ ਚਿਤਾਵਨੀ ਦਿੱਤੀ ਹੈ। ਉਨ੍ਹਾਂ ਅੱਜ ਜੰਗਲਾਤ ਮੰਤਰੀ ਰਵੀ ਪਰਮਾਰ ਅਤੇ Eਐਮਰਜੈਂਸੀ ਪ੍ਰਬੰਧਨ ਮੰਤਰੀ ਕੈਲੀ ਗ੍ਰੀਨ ਨਾਲ ਪ੍ਰੈਸ ਕਾਨਫਰੰਸ ਵਿਚ ਸ਼ਾਮਲ ਹੁੰਦਿਆਂ ਕਿਹਾ ਕਿ ਉਨ੍ਹਾਂ ਦਾ ਡਿਪਾਰਟਮੈਂਟ ਕਿਸੇ ਵੀ ਸ਼ੱਕੀ ਅੱਗ ਦੀ ਜਾਂਚ ਲਈ ਆਰ.ਸੀ.ਐੱਮ.ਪੀ. ਨਾਲ ਮਿਲ ਕੇ ਕੰਮ ਕਰ ਰਿਹਾ ਹੈ ਅਤੇ ਕ੍ਰਾਈਮ Stoppers ਨਾਲ ਵੀ ਹੱਥ ਮਿਲਾਇਆ ਗਿਆ ਹੈ।
more-than-29-000-canadians-sign-petition-calling-for-removal-of-u-s-ambassador-pete-hoekstra
Punjabi

29,000 ਤੋਂ ਵੱਧ ਕੈਨੇਡੀਅਨਾਂ ਨੇ ਅਮਰੀਕੀ ਰਾਜਦੂਤ ਨੂੰ ਹਟਾਉਣ ਦੀ ਮੰਗ ਵਾਲੀ ਪਟੀਸ਼ਨ ’ਤੇ ਕੀਤੇ ਦਸਤਖਤ

ਕੈਨੇਡਾ ਦੀ ਰਾਜਨੀਤੀ ਵਿਚ ਦਖਲ ਦੇਣ ਅਤੇ ਵਿਵਾਦਪੂਰਨ ਬਿਆਨਬਾਜ਼ੀ ਦੇ ਦੋਸ਼ਾਂ ਤਹਿਤ ਅਮਰੀਕੀ ਰਾਜਦੂਤ ਪੀਟ ਹੋਇਕਸਟਰਾ ਨੂੰ ਹਟਾਉਣ ਲਈ 29,000 ਤੋਂ ਵੱਧ ਕੈਨੇਡੀਅਨ ਨਾਗਰਿਕਾਂ ਨੇ ਇੱਕ ਔਨਲਾਈਨ ਪਟੀਸ਼ਨ 'ਤੇ ਦਸਤਖਤ ਕੀਤੇ ਹਨ, ਜਿਸ ਨੂੰ ਇਸੇ ਫਾਲ ਵਿਚ ਗ੍ਰੀਨ ਪਾਰਟੀ ਦੀ ਲੀਡਰ ਐਲਿਜ਼ਾਬੈਥ ਮੇਅ ਵਲੋਂ ਹਾਊਸ ਔਫ਼ ਕਾਮਨਜ਼ ਵਿਚ ਪੇਸ਼ ਕੀਤੇ ਜਾਣ ਦੀ ਉਮੀਦ ਹੈ।
b-c-man-charged-after-police-find-more-than-14-000-child-exploitation-images-and-videos
Punjabi

ਸਰੀ 'ਚ 37 ਸਾਲਾ ਮੁਲਜ਼ਮ ਨੂੰ ਬੱਚਿਆਂ ਦੇ ਗਲਤ ਵੀਡੀਓ ਅਤੇ ਤਸਵੀਰਾਂ ਰੱਖਣ ਦੇ ਮਾਮਲੇ 'ਚ ਕੀਤਾ ਗਿਆ ਚਾਰਜ

ਸਰੀ ਵਿਚ ਇੱਕ 37 ਸਾਲਾ ਮੁਲਜ਼ਮ ਨੂੰ ਬੱਚਿਆਂ ਦੇ 14,000 ਦੇ ਕਰੀਬ ਗਲਤ ਵੀਡੀਓ ਅਤੇ ਤਸਵੀਰਾਂ ਰੱਖਣ ਦੇ ਮਾਮਲੇ ਵਿਚ ਚਾਰਜ ਕੀਤਾ ਗਿਆ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਉਨ੍ਹਾਂ ਨੂੰ ਇੱਕ ਸ਼ੱਕੀ ਕੋਲ ਬੱਚਿਆਂ ਦੇ ਜਿਨਸੀ ਸ਼ੋਸ਼ਣ ਸੰਬੰਧੀ ਸਮੱਗਰੀ ਹੋਣ ਦੀ ਗੁਪਤ ਸੂਚਨਾ ਮਿਲੀ ਸੀ, ਜਿਸ ਦੇ ਆਧਾਰ 'ਤੇ ਇਹ ਜਾਂਚ ਮਈ 2025 ਵਿਚ ਸ਼ੁਰੂ ਹੋਈ ਸੀ।
canada-u-s-trade-talks-enter-final-stage-as-possible-deal-takes-shape
Punjabi

ਕੈਨੇਡਾ-ਅਮਰੀਕਾ ਵਿਚਾਲੇ ਸੰਭਾਵੀ ਟਰੇਡ ਡੀਲ 'ਤੇ ਆਖਰੀ ਦੌਰ ਦੀ ਗੱਲਬਾਤ

ਕੈਨੇਡਾ-ਅਮਰੀਕਾ ਵਪਾਰ ਮੰਤਰੀ ਡੋਮਿਨਿਕ ਲੇਬਲੈਂਕ ਅਤੇ ਉਨ੍ਹਾਂ ਦੇ ਅਮਰੀਕੀ ਹਮਰੁਤਬਾ ਜੈਮੀਸਨ ਗ੍ਰੀਰ ਵਲੋਂ ਸੋਮਵਾਰ ਤੱਕ ਟਰੰਪ ਕੋਲ ਸੰਭਾਵੀ ਡੀਲ ਦੀ ਰੂਪ-ਰੇਖਾ ਪੇਸ਼ ਕੀਤੀ ਜਾ ਸਕਦੀ ਹੈ। ਇਹ ਕਦਮ 19 ਅਗਸਤ ਤੋਂ ਕੈਨੇਡੀਅਨ ਨਿਰਯਾਤ 'ਤੇ ਲੱਗਣ ਵਾਲੇ 50 ਫ਼ੀਸਦੀ ਨਵੇਂ ਟੈਰਿਫਸ ਤੋਂ ਬਚਣ ਲਈ ਦੋਵਾਂ ਦੇਸ਼ਾਂ ਵਿਚਾਲੇ ਚੱਲ ਰਹੀ ਆਖਰੀ ਦੌਰ ਦੀ ਗੱਲਬਾਤ ਦਾ ਹਿੱਸਾ ਹੈ।
68-year-old-woman-dies-after-being-struck-by-vehicle-in-north-burnaby
Punjabi

ਨੌਰਥ ਬਰਨਬੀ ਵਿੱਚ ਵਾਹਨ ਦੀ ਟੱਕਰ ਲੱਗਣ ਨਾਲ 68 ਸਾਲਾ ਔਰਤ ਦੀ ਮੌਤ

ਨੌਰਥ ਬਰਨਬੀ ਵਿਚ ਇੱਕ ਸੜਕ ਹਾਦਸੇ ਵਿਚ ਇੱਕ ਪੈਦਲ ਜਾ ਰਹੀ 68 ਸਾਲਾ ਮਹਿਲਾ ਦੀ ਮੌਤ ਹੋਣ ਦੀ ਖ਼ਬਰ ਹੈ। ਬਰਨਬੀ ਆਰਸੀਐਮਪੀ ਮੁਤਾਬਕ, ਘਟਨਾ ਸੋਮਵਾਰ ਸ਼ਾਮ ਲਗਭਗ 6:30 ਵਜੇ ਪੇਂਡਰ ਸਟ੍ਰੀਟ ਅਤੇ ਮੈਕਡੋਨਲਡ ਐਵੇਨਿਊ ਦੇ ਖੇਤਰ ਵਿਚ ਵਾਪਰੀ। ਪੁਲਿਸ ਅਨੁਸਾਰ, ਇਸ ਟੱਕਰ ਵਿਚ ਬਰਨਬੀ ਦੀ ਰਹਿਣ ਵਾਲੀ ਔਰਤ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link