Feb 7, 2025 5:35 PM - Connect Newsroom

ਪੰਜਾਬ-ਹਰਿਆਣਾ ਦੇ ਸ਼ੂੰਭ ਅਤੇ ਖਨੌਰੀ ਬਾਰਡਰ ’ਤੇ 12 ਅਤੇ 13 ਫਰਵਰੀ ਨੂੰ ਕਿਸਾਨ ਮਹਾਂਪੰਚਾਇਤਾਂ ਹੋਣ ਜਾ ਰਹੀਆਂ ਹਨ। ਕਿਸਾਨ ਲੀਡਰਾਂ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ 4 ਜਨਵਰੀ ਨੂੰ ਲੱਖਾਂ ਕਿਸਾਨ ਖਨੌਰੀ ਬਾਰਡਰ ਪੁੱਜੇ ਸਨ, ਉਸ ਤੋਂ ਵੱਧ ਕਿਸਾਨਾਂ ਵੱਲੋਂ ਮਹਾਂਪੰਚਾਇਤਾਂ ਵਿੱਚ ਸ਼ਾਮਲ ਹੋਣ ਦਾ ਅਨੁਮਾਨ ਹੈ।
ਇਸ ਵਿਚਕਾਰ ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ ਨੇ ਸ਼ੁੱਕਰਵਾਰ ਨੂੰ ਕਿਸਾਨ ਅੰਦੋਲਨ ਦੇ ਪ੍ਰਮੁੱਖ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲ ਕੇ ਉਨ੍ਹਾਂ ਦਾ ਹਾਲ ਜਾਣਿਆ ਅਤੇ ਦੋਵਾਂ ਕਿਸਾਨ ਸੰਗਠਨਾਂ ਦੇ ਪ੍ਰਮੁੱਖ ਆਗੂਆਂ ਨੇ ਕਿਹਾ ਕਿ 14 ਫਰਵਰੀ ਨੂੰ ਕੇਂਦਰ ਨਾਲ ਹੋਣ ਵਾਲੀ ਮੀਟਿੰਗ ਵਿਚ ਜੇ ਕਿਸਾਨਾਂ ਦੀਆਂ ਮੰਗਾਂ ਦਾ ਕੋਈ ਠੋਸ ਹੱਲ ਨਾ ਕੱਢਿਆ ਗਿਆ ਤਾਂ ਪੂਰੇ ਦੇਸ਼ ਦੇ ਕਿਸਾਨ-ਮਜ਼ਦੂਰ ਬੀਜੇਪੀ ਦੀ ਰਾਜਨੀਤਕ ਵਿਚਾਰਧਾਰਾ ਦਾ ਡਟ ਕੇ ਵਿਰੋਧ ਕਰਨ ਲਈ ਅੰਦੋਲਨ ਵਿਚ ਉਤਰਨਗੇ।



