14.61C Vancouver
ADS

Mar 22, 2021 5:40 PM -

ਮਾਈਕਲ ਕੋਵਰਿਗ ਦੀ ਸੁਣਵਾਈ 'ਤੇ ਚੀਨ ਦੀ ਚੁੱਪੀ

Share On
beijing-silent-on-michael-kovrigs-trial
FILE - In this file image made from a March 28, 2018, video, Michael Kovrig, an adviser with the International Crisis Group, a Brussels-based non-governmental organization, speaks during an interview in Hong Kong. (AP Photo/File)

ਅੱਜ ਚੀਨ 'ਚ ਮਾਈਕਲ ਕੋਵਰਿਗ ਦੀ ਕੋਰਟ 'ਚ ਸੁਣਵਾਈ ਸੀ।

ਜਸੂਸੀ ਦੇ ਇਲਜ਼ਾਮਾਂ ਹੇਠ ਕਨੇਡੀਅਨ ਮਾਈਕਲ ਕੋਵਰਿਗ ਨੂੰ ਕੋਰਟ 'ਚ ਪੇਸ਼ ਕੀਤਾ ਜਾਣਾ ਸੀ ਪਰ ਇਸ ਮਾਮਲੇ 'ਚ ਕਿਸੇ ਵੀ ਜਾਣਕਾਰੀ ਸੰਬੰਧੀ ਬੇਜਿੰਗ ਨੇ ਚੁੱਪੀ ਧਾਰੀ ਹੋਈ ਹੈ।

ਅੱਜ ਦੇ ਦਿਨ ਦਾ ਅੰਤ ਕੋਰਟ ਦੀਆਂ ਪ੍ਰੋਸੀਡਿੰਗਸ ਬਾਰੇ ਬਿਨਾ ਕਿਸੇ ਐਲਾਨ ਦੇ ਹੀ ਹੋਇਆ।

ਯਾਦ ਰਹੇ ਮਾਈਕਲ ਕੋਵਰਿਗ ਅਤੇ ਮਾਈਕਲ ਸਪੇਵਰ ਦੇ ਟ੍ਰਾਇਲ ਬੰਦ ਦਰਵਾਜਿਆਂ ਪਿੱਛੇ ਹੋ ਰਹੇ ਹਨ।

ਸ਼ੁੱਕਰਵਾਰ ਨੂੰ ਮਾਈਕਲ ਸਪੇਵਰ ਦੇ ਮਾਮਲੇ ਦੀ ਤਰ੍ਹਾਂ ਅੱਜ ਵੀ ਕਨੇਡੀਅਨ ਅੰਬੈਸੀ ਦੇ ਅਧਿਕਾਰੀਆਂ ਨੂੰ ਇੱਕ ਵਾਰ ਫਿਰ ਤੋਂ ਕੋਰਟ 'ਚ ਦਾਖਿਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ।

ਵਿਦੇਸ਼ ਮਾਮਲਿਆਂ ਬਾਰੇ ਮੰਤਰੀ, ਮਾਰਕ ਗਾਰਨੇਉ ਦਾ ਕਹਿਣਾ ਹੈ ਕਿ ਪਾਰਦਰਸ਼ਤਾ ਦੀ ਕਮੀ ਦੇ ਨਾਲ ਸਰਕਾਰ ਬੇਹੱਦ ਚਿੰਤਤ ਹੈ।

ਉਨ੍ਹਾਂ ਕਿਹਾ ਕਿ 26 ਦੇਸ਼ਾਂ ਦੇ ਰਾਜਦੂਤ ਇਸ ਸੁਣਵਾਈ ਦੌਰਾਨ ਕੈਨੇਡਾ ਲਈ ਸਹਿਯੋਗ ਜ਼ਾਹਿਰ ਕਰਨ ਲਈ ਕੋਰਟ ਦੇ ਬਾਹਰ ਮੌਜੂਦ ਰਹੇ ਅਤੇ ਇਸਲਈ ਉਨ੍ਹਾਂ ਦਾ ਧੰਨਵਾਦ ਹੈ।

ਮਾਰਕ ਗਾਰਨੇਉ ਦਾ ਟਵੀਟ:

As Minister of Foreign Affairs, securing the safe return to Canada of Mr. Kovrig and Mr. Spavor is my top priority.

We are deeply troubled by the lack of transparency surrounding the hearings and we continue to work to end their arbitrary detention.

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link