10.59C Vancouver
ADS

Mar 25, 2024 6:24 PM - The Canadian Press

ਨੌਕਰੀਆਂ ’ਚ ਕਟੌਤੀ ਕਰਨ ਦੇ ਮਾਮਲੇ ’ਚ ਬੈੱਲ ਦੇ ਸੀ.ਈ.ਓ. ਨੂੰ ਕੀਤਾ ਗਿਆ ਤਲਬ

Share On
bell-ceo-summoned-to-committee-over-job-cuts-after-not-finding-time-to-appear
CEO Mirko Bibic was originally invited to appear before the Canadian Heritage committee on Feb. 29 and then March 19, but MPs say he has so far been unable to attend.(Photo: The Canadian Press)

ਕੈਨੇਡਾ ਦੇ ਹਾਊਸ ਔਫ ਕੌਮਨਜ਼ ਦੀ ਕਮੇਟੀ ਨੇ ਬੈੱਲ ਕੈਨੇਡਾ ਦੇ ਮੁਖੀ ਨੂੰ ਦੇਸ਼ ਭਰ ਵਿਚ ਹਜ਼ਾਰਾਂ ਨੌਕਰੀਆਂ ਵਿਚ ਕਟੌਤੀ ਕਰਨ ਦੇ ਕੰਪਨੀ ਦੇ ਫੈਸਲੇ ਬਾਰੇ ਪੁੱਛਗਿੱਛ ਲਈ ਤਲਬ ਕੀਤਾ ਹੈ।

ਸੀ.ਈ.ਓ. ਮਿਰਕੋ ਬਿਬਿਕ ਨੂੰ ਪਹਿਲਾਂ 29 ਫਰਵਰੀ ਅਤੇ ਫਿਰ 19 ਮਾਰਚ ਨੂੰ ਹਾਊਸ ਦੀ ਹੈਰੀਟੇਜ ਕਮੇਟੀ ਸਾਹਮਣੇ ਪੇਸ਼ ਹੋਣ ਲਈ ਸੱਦਾ ਦਿੱਤਾ ਗਿਆ ਸੀ ਪਰ ਉਹ ਪੇਸ਼ ਨਹੀਂ ਹੋ ਸਕੇ ਸਨ। ਪਿਛਲੇ ਹਫ਼ਤੇ ਇੱਕ ਬੰਦ ਕਮਰਾ ਮੀਟਿੰਗ ਵਿਚ ਕਮੇਟੀ ਨੇ ਬਿਬਿਕ ਨੂੰ 11 ਅਪ੍ਰੈਲ ਨੂੰ ਸੰਮਨ ਕਰਨ ਲਈ ਸਹਿਮਤੀ ਦਿੱਤੀ। ਜਦੋਂ ਕੋਈ ਗਵਾਹ ਪੇਸ਼ ਹੋਣ ਦੇ ਸੱਦੇ ਨੂੰ ਨਹੀਂ ਮੰਨਦਾ ਤਾਂ ਕਮੇਟੀ ਉਸ ਨੂੰ ਹਾਜ਼ਰੀ ਲਈ ਮਜਬੂਰ ਕਰਨ ਲਈ ਸੰਮਨ ਜਾਰੀ ਕਰ ਸਕਦੀ ਹੈ।

ਬੈੱਲ ਮੀਡੀਆ ਦੀ ਮੂਲ ਕੰਪਨੀ ਬੈੱਲ ਕੈਨੇਡਾ ਐਂਟਰਪ੍ਰਾਈਜਿਜ਼ ਨੇ ਫਰਵਰੀ ਵਿਚ 4,800 ਨੌਕਰੀਆਂ ਖ਼ਤਮ ਕਰਨ ਦੀ ਘੋਸ਼ਣਾ ਕੀਤੀ ਸੀ, ਇਨ੍ਹਾਂ ਵਿਚ ਕਈ ਰੇਡੀਓ ਸਟੇਸ਼ਨ ਵੇਚਣ ਦਾ ਫੈਸਲਾ ਵੀ ਸ਼ਾਮਲ ਸਨ।

ਕੰਪਨੀ ਨੇ ਇਸ ਕਟੌਤੀ ਲਈ ਸਰਕਾਰ ਅਤੇ ਕੈਨੇਡੀਅਨ ਰੇਡੀਓ-ਟੈਲੀਵਿਜ਼ਨ ਅਤੇ ਦੂਰਸੰਚਾਰ ਕਮਿਸ਼ਨ ’ਤੇ ਦੋਹਾਂ ’ਤੇ ਦੋਸ਼ ਲਗਾਉਂਦੇ ਹੋਏ ਕਿਹਾ ਸੀ ਕਿ ਫੈਡਰਲ ਨੇ ਸੰਕਟ ਵਿਚ ਘਿਰੀ ਮੀਡੀਆ ਕੰਪਨੀਆਂ ਨੂੰ ਰਾਹਤ ਪ੍ਰਦਾਨ ਕਰਨ ਵਿਚ ਬਹੁਤ ਦੇਰ ਕੀਤੀ, ਜਿਸ ਲਈ ਕੰਪਨੀ ਨੌਕਰੀਆਂ ਵਿਚ ਕਟੌਤੀ ਕਰਨ ਲਈ ਮਜਬੂਰ ਹੋਈ।

Latest news

b-c-conservatives-slam-eby-cabinet-shuffle
Punjabi

ਬੀ.ਸੀ. ਕੰਜ਼ਰਵੇਟਿਵਜ਼ ਵੱਲੋਂ ਈਬੀ ਦੇ ਕੈਬਨਿਟ ਫੇਰਬਦਲ ਦੀ ਤਿੱਖੀ ਆਲੋਚਨਾ

ਬੀ.ਸੀ.ਦੀ ਵਿਰੋਧੀ ਧਿਰ ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਅਤੇ ਸਰੀ-ਕਲੋਵਰਡੇਲ ਦੀ ਵਿਧਾਇਕ ਏਲੇਨੋਰ ਸਟਰਕੋ ਨੇ ਪ੍ਰੀਮੀਅਰ ਡੇਵਿਡ ਈਬੀ ਦੇ ਨਵੇਂ ਕੈਬਨਿਟ ਫੇਰਬਦਲ 'ਤੇ ਤਿੱਖੇ ਹਮਲੇ ਕੀਤੇ ਹਨ। ਰਸਟੈਡ ਨੇ ਸੂਬਾ ਸਰਕਾਰ ਵਿਚ ਹੋਈਆਂ ਨਵੀਂਆਂ ਨਿਯੁਕਤੀਆਂ ਜਿਸ ਵਿਚ ਜੋਸੀ ਓਸਬੋਰਨ ਨੂੰ ਵਿੱਤ ਮੰਤਰਾਲਾ ਅਤੇ ਰਵੀ ਕਾਹਲੋਂ ਨੂੰ ਹੈਲਥ ਮਿਨਿਸਟਰੀ ਸੌਂਪੀ ਗਈ ਹੈ ਨੂੰ ਮਹਿਜ਼ ਕੁਰਸੀਆਂ ਦੀ ਅਦਲਾ-ਬਦਲੀ ਕਰਾਰ ਦਿੱਤਾ ਹੈ।
shots-fired-at-abbotsford-home-while-family-was-sleeping
Punjabi

ਐਬਟਸਫੋਰਡ ਵਿਚ ਇੱਕ ਘਰ ’ਤੇ ਚੱਲੀਆਂ ਗੋਲੀਆਂ, ਸੁੱਤੇ ਪਰਿਵਾਰ ਦਾ ਹੋਇਆ ਬਚਾਅ

ਐਬਟਸਫੋਰਡ ਵਿਚ ਇੱਕ ਘਰ 'ਤੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ। ਪੁਲਿਸ ਮੁਤਾਬਕ, ਉਨ੍ਹਾਂ ਨੂੰ ਐਤਵਾਰ ਰਾਤ ਲਗਭਗ 1 ਵਜੇ ਮੈਕਮਿਲਨ ਰੋਡ ਨੇੜੇ ਐਂਡਰਬੀ ਸਟ੍ਰੀਟ ਦੇ 2100 ਬਲਾਕ ਵਿਚ ਸਥਿਤ ਇੱਕ ਘਰ 'ਤੇ ਗੋਲੀਆਂ ਚੱਲਣ ਦੀ ਸੂਚਨਾ ਮਿਲੀ। ਜਦੋਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਗੋਲੀਆਂ ਸਿੱਧੀਆਂ ਘਰ ਦੀ ਇਮਾਰਤ 'ਤੇ ਲੱਗੀਆਂ ਸਨ।
bjp-announces-major-organisational-reshuffle-ahead-of-2027-punjab-assembly-polls
Punjabi

2027 ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫੇਰਬਦਲ, ਮਨਪ੍ਰੀਤ ਬਾਦਲ ਤੇ ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਸੰਗਠਨਾਤਮਕ ਪੱਧਰ ’ਤੇ ਵੱਡਾ ਫੇਰਬਦਲ ਕਰਦਿਆਂ ਪੰਜਾਬ ਨਾਲ ਜੁੜੇ ਦੋ ਅਹਿਮ ਚਿਹਰਿਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪਣ ਦਾ ਫੈਸਲਾ ਕੀਤਾ ਹੈ।
historic-energy-deal-reached-between-quebec-and-newfoundland-and-labrador
Punjabi

ਕਿਊਬੈਕ ਅਤੇ ਨਿਊਫਾਊਂਡਲੈਂਡ ਦੇ ਪ੍ਰੀਮੀਅਰ ਵਿਚਾਲੇ ਹੋਵੇਗਾ ਐਨਰਜੀ ਸ਼ੇਅਰ ਐਗਰੀਮੈਂਟ : ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਕਿਊਬੈਕ ਅਤੇ ਨਿਊਫਾਊਂਡਲੈਂਡ-ਲੈਬਰਾਡੋਰ ਦੇ ਪ੍ਰੀਮੀਅਰ ਵਿਚਾਲੇ ਇਤਿਹਾਸਕ ਐਨਰਜੀ ਸ਼ੇਅਰ ਐਗਰੀਮੈਂਟ ਹੋਣ ਦਾ ਐਲਾਨ ਕੀਤਾ ਹੈ, ਜਿਸ ਨਾਲ ਦੋਹਾਂ ਸੂਬਿਆਂ ਵਿਚਕਾਰ ਚਰਚਿਲ ਰਿਵਰ ਦੇ ਪਣ-ਬਿਜਲੀ ਪ੍ਰੋਜੈਕਟ ਨੂੰ ਲੈ ਕੇ ਚੱਲ ਰਿਹਾ ਦਹਾਕਿਆਂ ਪੁਰਾਣਾ ਵਿਵਾਦ ਹੁਣ ਖ਼ਤਮ ਹੋਣ ਦੀ ਉਮੀਦ ਹੈ।
edmonton-teen-girl-dies-after-weekend-shooting
Punjabi

ਐਡਮਿੰਟਨ ਵਿੱਚ ਗੋਲੀਬਾਰੀ ਦੌਰਾਨ 16 ਸਾਲਾ ਲੜਕੀ ਦੀ ਮੌਤ

ਨੌਰਥਈਸਟ ਐਡਮਿੰਟਨ ਦੇ 139 ਐਵੇਨਿਊ ਅਤੇ 32 ਸਟ੍ਰੀਟ ਇਲਾਕੇ ਵਿੱਚ ਐਤਵਾਰ ਗੋਲੀ ਚੱਲੀ, ਜਿਸ ਕਾਰਨ ਨਾਬਾਲਗ ਲੜਕੀ ਦੀ ਮੌਤ ਹੋ ਗਈ ਅਤੇ ਪੁਲਿਸ ਵਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੂੰ ਸਵੇਰੇ ਲਗਭਗ 7 ਵਜੇ ਇਲਾਕੇ ਵਿੱਚ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ, ਜਿੱਥੇ ਪਹੁੰਚਣ 'ਤੇ ਉਨ੍ਹਾਂ ਨੂੰ 16 ਸਾਲਾ ਲੜਕੀ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link