15.9C Vancouver
ADS

Jun 10, 2024 3:47 PM - Connect Newsroom

ਕੰਗਣਾ ਰਣੌਤ ਦੇ ਮਾਮਲੇ ਵਿਚ ਭਗਵੰਤ ਮਾਨ ਦੀ ਪਹਿਲੀ ਪ੍ਰਤੀਕਿਰਿਆ ਆਈ ਸਾਹਮਣੇ

Share On
bhagwant-maans-first-reaction-in-the-case-of-kangana-ranaut-came-out
The Chief Minister said that as a Member of Parliament, Kangana Ranaut's calling the entire Punjab as a terrorist for this slapping incident is also wrong.(Photo: Facebook/Bhagwant Mann)

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੰਗਣਾ ਰਣੌਤ ਦੇ ਮਾਮਲੇ ਵਿਚ ਪਹਿਲੀ ਪ੍ਰਤੀਕਰਿਆ ਸਾਹਮਣੇ ਆਈ ਹੈ। ਭਗਵੰਤ ਮਾਨ ਨੇ ਕਿਹਾ ਕਿ ਕੁਲਵਿੰਦਰ ਕੌਰ ਦੇ ਮਨ ਵਿਚ ਗੁੱਸਾ ਸੀ ਪਰ ਅਜਿਹਾ ਨਹੀਂ ਹੋਣਾ ਚਾਹੀਦਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਸੰਸਦ ਮੈਂਬਰ ਹੋਣ ਦੇ ਨਾਤੇ ਕੰਗਣਾ ਰਣੌਤ ਵਲੋਂ ਇਸ ਥੱਪੜ ਕਾਂਡ ਲਈ ਪੂਰੇ ਪੰਜਾਬ ਨੂੰ ਅੱਤਵਾਦੀ ਕਹਿਣਾ ਵੀ ਗਲਤ ਹੈ।

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇਸ਼ ਦਾ ਅਹਿਮ ਹਿੱਸਾ ਹੈ, ਇਸ ਨੂੰ ਕੁਝ ਹੋਵੇਗਾ ਤਾਂ ਪੂਰੇ ਦੇਸ਼ ਨੂੰ ਸੱਟ ਪਹੁੰਚੇਗੀ।

ਗੌਰਤਲਬ ਹੈ ਕਿ ਸੀਆਈਐੱਸਐੱਫ ਦੀ ਸਿਪਾਹੀ ਕੁਲਵਿੰਦਰ ਕੌਰ ਵਲੋਂ ਥੱਪੜ ਮਾਰੇ ਜਾਣ ਤੋਂ ਬਾਅਦ ਕੰਗਣਾ ਰਣੌਤ ਨੇ ਕਿਹਾ ਸੀ ਕਿ ਮੈਂ ਠੀਕ ਹਾਂ ਪਰ ਮੇਰੀ ਚਿੰਤਾ ਪੰਜਾਬ ਵਿਚ ਵਧ ਰਹੇ ਉਗਰਵਾਦ ਅਤੇ ਅੱਤਵਾਦ ਨੂੰ ਲੈ ਕੇ ਹੈ, ਜਿਸ ਨੂੰ ਕਿਵੇਂ ਵੀ ਕਰਕੇ ਹੈਂਡਲ ਕਰਨਾ ਪਵੇਗਾ।

ਦੱਸ ਦੇਈਏ ਕਿ ਕੰਗਣਾ ਰਣੌਤ 6 ਜੂਨ ਨੂੰ ਚੰਡੀਗੜ੍ਹ ਏਅਰਪੋਰਟ ਤੋਂ ਦਿੱਲੀ ਲਈ ਰਵਾਨਾ ਹੋਣ ਵਾਲੀ ਸੀ ਜਦੋਂ ਇਹ ਘਟਨਾ ਵਾਪਰੀ।

Latest news

canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
canada-confirms-trade-deal-with-u-s-details-expected-friday
Punjabi

ਕੈਨੇਡਾ-ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਦੀ ਪੁਸ਼ਟੀ, ਸ਼ੁੱਕਰਵਾਰ ਨੂੰ ਸਾਹਮਣੇ ਆ ਸਕਦੇ ਹਨ ਵੇਰਵੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇੱਕ ਬਿਆਨ ਜਾਰੀ ਕਰਦਿਆਂ ਪੁਸ਼ਟੀ ਕਰ ਦਿੱਤੀ ਹੈ ਕਿ ਕੈਨੇਡਾ ਅਮਰੀਕਾ ਨਾਲ ਵਪਾਰਕ ਸਮਝੌਤਾ ਕਰਨ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿਚ ਦੇਸ਼ ਦੇ ਸਭ ਤੋਂ ਮਹੱਤਵਪੂਰਨ ਹਰ ਸੈਕਟਰ ਲਈ ਸਭ ਤੋਂ ਵਧੀਆ ਡੀਲ ਹੋਵੇਗੀ ਅਤੇ ਉਨ੍ਹਾਂ ਭਵਿੱਖ ਦੇ ਵਪਾਰਕ ਸਬੰਧਾਂ ਵਿਚ ਵਧੇਰੇ ਸਥਿਰਤਾ ਆਉਣ ਦੀ ਵੀ ਉਮੀਦ ਜਤਾਈ ਹੈ।
various-sikh-organisations-support-punjab-bandh-call
Punjabi

'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਕੀਤਾ ਸਮਰਥਨ

ਪੰਜਾਬ ਦੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ 'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 'ਪੰਜਾਬ ਬੰਦ' ਦਾ ਸਮਰਥਨ ਕਰਦਿਆਂ 21 ਅਗਸਤ ਨੂੰ ਕਮੇਟੀ ਦੇ ਦਫ਼ਤਰ ਅਤੇ ਸਬੰਧਤ ਸਾਰੇ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
vancouver-granville-street-homicide-35-year-old-man-arrested
Punjabi

ਵੈਨਕੂਵਰ ਪੁਲਿਸ ਨੇ ਗ੍ਰੈਨਵਿਲ ਸਟ੍ਰੀਟ ਕਤਲ ਮਾਮਲੇ ’ਚ 35 ਸਾਲਾ ਵਿਅਕਤੀ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਪਿਛਲੇ ਸਾਲ ਦੇ ਅਖੀਰ ਵਿਚ ਗ੍ਰੈਨਵਿਲ ਸਟ੍ਰੀਟ 'ਤੇ ਹੋਏ ਕਤਲ ਦੇ ਮਾਮਲੇ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ 'ਤੇ ਸੈਕਿੰਡ ਡਿਗਰੀ ਮਰਡਰ ਦਾ ਚਾਰਜ ਲਗਾਇਆ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਦੀ ਪਛਾਣ 35 ਸਾਲਾ ਜੇਮਜ਼ ਕ੍ਰਿਸਟੋਫਰ ਹੋਲਮਗ੍ਰੇਨ ਦੱਸੀ ਗਈ ਹੈ। ਇਹ ਮਾਮਲਾ 17 ਨਵੰਬਰ 2025 ਦਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link