17.2C Vancouver
ADS

Jul 12, 2022 2:01 PM - ANI

ਪੰਜਾਬ 'ਚ ਭਗਵੰਤ ਮਾਨ ਸਰਕਾਰ ਵੱਲੋਂ ਰਾਘਵ ਚੱਢਾ ਸੂਬੇ ਦੀ ਸਲਾਹਕਾਰ ਕਮੇਟੀ ਦੇ ਚੇਅਰਮੈਨ ਨਿਯੁਕਤ

Share On
bhagwant-mann-appoint-rajya-sabha-mp-raghav-chadha-as-chairman-of-advisory-committee
Punjab Chief Minister Bhagwant Mann meets MP Raghav Chadha (Photo : ANI)

ਪੰਜਾਬ ਵਿਚ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਸੂਬੇ ਦੀ ਸਲਾਹਕਾਰ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤ ਕੀਤਾ ਗਿਆ ਹੈ।

ਸੀ. ਐੱਮ. ਓ. ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਮੁੱਖ ਮੰਤਰੀ ਨੇ ਸੋਮਵਾਰ ਨੂੰ ਹਰੀ ਝੰਡੀ ਦਿੱਤੀ। ਰਾਘਵ ਚੱਢਾ ਮਾਡਰਨ ਸਕੂਲ, ਬਾਰਾਖੰਬਾ ਅਤੇ ਲੰਡਨ ਸਕੂਲ ਆਫ ਇਕਨਾਮਿਕਸ ਵਰਗੀਆਂ ਦੁਨੀਆ ਭਰ ਦੀਆਂ ਚੋਟੀ ਦੀਆਂ ਵਿਦਿਅਕ ਸੰਸਥਾਵਾਂ ਦੇ ਸਾਬਕਾ ਵਿਦਿਆਰਥੀ ਹਨ ਅਤੇ ਪੇਸ਼ੇ ਤੋਂ ਚਾਰਟਰਡ ਅਕਾਊਂਟੈਂਟ ਹਨ।

ਉਨ੍ਹਾਂ ਨੂੰ ਦੁਨੀਆ ਦੀਆਂ ਕੁਝ ਵੱਡੀਆਂ ਕਾਰਪੋਰੇਟ ਫਰਮਾਂ ਨਾਲ ਕੰਮ ਕਰਨ ਦਾ ਤਜਰਬਾ ਹਾਸਲ ਹੈ।

ਦਿੱਲੀ ਵਿਚ ਉਹ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਵਿੱਤ ਮੰਤਰੀ ਮਨੀਸ਼ ਸਿਸੋਦੀਆ ਦੇ ਵਿੱਤੀ ਸਲਾਹਕਾਰ ਰਹਿ ਚੁੱਕੇ ਹਨ। ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਅਨੁਸਾਰ, ਰਾਘਵ ਚੱਢਾ ਦੇ ਪਰਿਵਾਰ ਦਾ ਪਿਛੋਕੜ ਜਲੰਧਰ ਦਾ ਹੈ, ਜੋ ਕੰਮ ਦੀ ਭਾਲ ਵਿਚ ਕੁਝ ਦਹਾਕੇ ਪਹਿਲਾਂ ਦਿੱਲੀ ਸ਼ਿਫਟ ਹੋ ਗਿਆ ਸੀ।

ਮੁੱਖ ਮੰਤਰੀ ਦਫ਼ਤਰ ਦਾ ਕਹਿਣਾ ਹੈ ਕਿ ਚੱਢਾ ਨੇ ਦਿੱਲੀ ਦੀ ਪੰਜਾਬੀ ਅਕਾਦਮੀ ਦੀ ਕਾਇਆ ਕਲਪ ਕਰਨ ਵਿਚ ਮਹੱਤਵਪੂਰਨ ਯੋਗਦਾਨ ਪਾਇਆ ਹੈ, ਜਿਸ ਨਾਲ ਰਾਸ਼ਟਰੀ ਰਾਜਧਾਨੀ ਵਿਚ ਪੰਜਾਬੀ ਭਾਸ਼ਾ ਤੇ ਸੱਭਿਆਚਾਰ ਨੂੰ ਬਲ ਮਿਲਿਆ ਹੈ। ਰਾਘਵ ਚੱਢਾ ਸਰਕਾਰ ਨੂੰ ਵਿੱਤੀ ਮਾਮਲਿਆਂ 'ਤੇ ਸਲਾਹ ਦੇਣਗੇ। ਸੂਬਾ ਸਰਕਾਰ ਨੇ ਉਮੀਦ ਜਤਾਈ ਕਿ ਕਰਜ਼ੇ ਦੇ ਬੋਝ ਹੇਠ ਦੱਬੇ ਪੰਜਾਬ ਨੂੰ ਬਾਹਰ ਕੱਢਣ ਵਿਚ ਚੱਢਾ ਦਾ ਤਜਰਬਾ ਮਹੱਤਵਪੂਰਨ ਭੂਮਿਕਾ ਨਿਭਾਏਗਾ।

Latest news

surrey-medical-school-welcomes-first-class-as-b-c-expands-family-doctor-training
Punjabi

ਸਰੀ 'ਚ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਨਵੇਂ ਮੈਡੀਕਲ ਸਕੂਲ ਨੇ ਪਹਿਲੇ 48 ਵਿਦਿਆਰਥੀਆਂ ਦਾ ਕੀਤਾ ਸਵਾਗਤ

ਬੀ.ਸੀ.ਵਿਚ ਫੈਮਿਲੀ ਡਾਕਟਰਾਂ ਦੀ ਕਮੀ ਨੂੰ ਦੂਰ ਕਰਨ ਦੇ ਮਕਸਦ ਨਾਲ ਸੂਬਾ ਸਰਕਾਰ ਵਲੋਂ ਉਠਾਏ ਕਦਮਾਂ ਤਹਿਤ ਸਰੀ ਵਿਚ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਨਵੇਂ ਸਟੀਫਨਜ਼ ਫੈਮਿਲੀ ਸਕੂਲ ਆਫ਼ ਮੈਡੀਸਨ ਵਿਚ ਪਹਿਲੇ ਬੈਚ ਦੀ ਪੜ੍ਹਾਈ ਸ਼ੁਰੂ ਹੋ ਗਈ ਹੈ, ਜਿੱਥੇ ਬੁੱਧਵਾਰ ਨੂੰ 48 ਮੈਡੀਕਲ ਵਿਦਿਆਰਥੀ ਦੇ ਪਹਿਲੇ ਬੈਚ ਨੇ ਆਪਣੀ ਕਲਾਸ ਦੀ ਸ਼ੁਰੂਆਤ ਕਰ ਦਿੱਤੀ ਹੈ।
vancouver-home-sales-fall-nearly-10-in-july-erasing-june-gains
Punjabi

ਜੁਲਾਈ 'ਚ ਵੈਨਕੂਵਰ ਹਾਊਸਿੰਗ ਮਾਰਕੀਟ ਫਿਰ ਸੁਸਤ, ਘਰਾਂ ਦੀ ਵਿਕਰੀ ਕਰੀਬ 10 ਫੀਸਦੀ ਘਟੀ

ਵੈਨਕੂਵਰ-ਖੇਤਰ ਵਿਚ ਜੁਲਾਈ ਮਹੀਨੇ ਘਰਾਂ ਦੀ ਵਿਕਰੀ ਵਿਚ ਸਾਲ ਪਹਿਲਾਂ ਦੇ ਮੁਕਾਬਲੇ ਕਰੀਬ 10 ਫੀਸਦੀ ਦੀ ਗਿਰਾਵਟ ਦਰਜ ਹੋਈ ਹੈ, ਜਿਸ ਨੇ ਜੂਨ ਮਹੀਨੇ ਦੌਰਾਨ ਹੋਏ ਵਾਧੇ ਦੇ ਪ੍ਰਭਾਵ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਹੈ। ਗ੍ਰੇਟਰ ਵੈਨਕੂਵਰ ਰੀਅਲਟਰਸ ਮੁਤਾਬਕ, ਪਿਛਲੇ ਮਹੀਨੇ ਕੁੱਲ 2,061 ਘਰਾਂ ਦੀ ਵਿਕਰੀ ਹੋਈ, ਜੋ ਜੁਲਾਈ 2025 ਦੇ ਮੁਕਾਬਲੇ 9.8 ਫੀਸਦੀ ਘੱਟ ਹਨ।
indian-origin-hiker-missing-on-vancouver-island-massive-search-operation-underway
Punjabi

ਵੈਨਕੂਵਰ ਆਈਲੈਂਡ 'ਚ ਹਾਈਕਿੰਗ ਦੌਰਾਨ ਭਾਰਤੀ ਮੂਲ ਦਾ 25 ਸਾਲਾ ਨੌਜਵਾਨ ਲਾਪਤਾ, ਵੱਡੇ ਪੱਧਰ 'ਤੇ ਖੋਜ ਜਾਰੀ

ਵੈਨਕੂਵਰ ਆਈਲੈਂਡ ਵਿਚ ਹਾਈਕਿੰਗ ਲਈ ਨਿਕਲੇ ਇੱਕ ਭਾਰਤੀ ਮੂਲ ਦੇ ਨੌਜਵਾਨ ਕੇਸ਼ਵ ਜਿੰਦਲ ਦੇ ਲਾਪਤਾ ਹੋਣ ਦੀ ਖ਼ਬਰ ਹੈ। ਆਰ.ਸੀ.ਐਮ.ਪੀ. ਮੁਤਾਬਕ, ਜਿੰਦਲ ਨੂੰ ਆਖਰੀ ਵਾਰ 3 ਅਗਸਤ ਯਾਨੀ ਸੋਮਵਾਰ ਦੁਪਹਿਰ ਨੂੰ ਸਟ੍ਰੈਥਕੋਨਾ ਵਿਚਮਾਊਂਟ ਅਲਬਰਟ ਐਡਵਰਡ ਵਿਖੇ ਹਾਈਕਿੰਗ ਕਰਦੇ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਉਸ ਦਾ ਕੋਈ ਅਤਾ ਪਤਾ ਨਹੀਂ ਹੈ।
westjet-resumes-normal-operations-after-flight-attendant-strike
Punjabi

ਵੈਸਟਜੈੱਟ ਨੇ ਮੁੜ ਸ਼ੁਰੂ ਕੀਤਾ ਕੰਮਕਾਜ, ਸਾਰੀਆਂ ਉਡਾਣਾਂ ਹੁਣ ਸਮੇਂ ਸਿਰ ਚੱਲੀਆਂ

ਕੈਨੇਡਾ ਦੀ ਦੂਜੀ ਸਭ ਤੋਂ ਵੱਡੀ ਏਅਰਲਾਈਨ ਵੈਸਟਜੈੱਟ ਨੇ ਆਮ ਕਾਰਜ ਬਹਾਲ ਹੋਣ ਦਾ ਐਲਾਨ ਕੀਤਾ ਹੈ। ਕੰਪਨੀ ਨੇ ਦੱਸਿਆ ਕਿ ਉਹ ਹੁਣ ਪੂਰੀ ਤਰ੍ਹਾਂ ਆਪਣੇ ਆਮ ਕੰਮਕਾਜ 'ਤੇ ਪਰਤ ਆਈ ਹੈ ਅਤੇ ਪਿਛਲੇ ਵੀਕੈਂਡ 'ਤੇ ਰੱਦ ਹੋਈਆਂ ਉਡਾਣਾਂ ਦੇ ਯਾਤਰੀਆਂ ਨੂੰ ਦੁਬਾਰਾ ਟਿਕਟਾਂ ਬੁੱਕ ਕਰਕੇ ਦਿੱਤੀਆਂ ਜਾ ਰਹੀਆਂ ਹਨ।
trump-says-us-iran-talks-made-very-good-progress-raising-hopes-of-easing-tensions
Punjabi

ਈਰਾਨ ਗੱਲਬਾਤ ‘ਚ ਤਰੱਕੀ ਦੇ ਸੰਕੇਤ, ਤਣਾਅ ਘਟਣ ਦੀ ਉਮੀਦ: ਡੋਨਲਡ ਟਰੰਪ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਉਨ੍ਹਾਂ ਦੇ ਪ੍ਰਸ਼ਾਸਨ ਦੀ ਈਰਾਨ ਨਾਲ ਮੰਗਲਵਾਰ ਨੂੰ ਸਾਰਾ ਦਿਨ ਚੱਲੀ ਗੱਲਬਾਤ ਬਹੁਤ ਵਧੀਆ ਰਹੀ ਹੈ। ਇਸ ਨਾਲ ਪੰਜ ਮਹੀਨਿਆਂ ਤੋਂ ਜਾਰੀ ਟਕਰਾਅ ਦੇ ਜਲਦ ਖ਼ਤਮ ਹੋਣ ਦੀਆਂ ਉਮੀਦਾਂ ਵਧ ਗਈਆਂ ਹਨ। ਇਸ ਬਿਆਨ ਤੋਂ ਬਾਅਦ ਏਸ਼ੀਆਈ ਬਾਜ਼ਾਰਾਂ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਸ਼ੇਅਰ ਬਾਜ਼ਾਰਾਂ ਵਿੱਚ ਤੇਜ਼ੀ ਦੇਖਣ ਨੂੰ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link