18.07C Vancouver
ADS

May 20, 2025 7:10 PM - Connect Newsroom

ਭਗਵੰਤ ਮਾਨ ਸਰਕਾਰ ਨੇ ਕਈ ਵਿਭਾਗਾਂ ਵਿੱਚ ਚੇਅਰਮੈਨ ਅਤੇ ਡਾਇਰੈਕਟਰ ਕੀਤੇ ਨਿਯੁਕਤ

Share On
bhagwant-mann-government-appoints-chairmen-and-directors-in-several-departments
The opposition parties allege that many of them are non-Punjabis, who previously worked for the Aam Aadmi Party in Delhi.(Photo: Facebook/Bhagwant Mann)

ਪੰਜਾਬ ਦੀ ਭਗਵੰਤ ਮਾਨ ਸਰਕਾਰ ਕਈ ਵਿਭਾਗਾਂ, ਕਾਰਪੋਰੇਸ਼ਨਾਂ ਅਤੇ ਬੋਰਡਾਂ ਦੇ ਚੇਅਰਮੈਨ ਤੇ ਮੈਂਬਰ ਨਿਯੁਕਤ ਕਰਨ ਮਗਰੋਂ ਵਿਰੋਧੀ ਧਿਰਾਂ ਦੇ ਨਿਸ਼ਾਨੇ 'ਤੇ ਹੈ। ਵਿਰੋਧੀ ਧਿਰਾਂ ਦਾ ਦੋਸ਼ ਹੈ ਕਿ ਇਨ੍ਹਾਂ ਵਿਚੋਂ ਕਈ ਗ਼ੈਰ ਪੰਜਾਬੀ ਹਨ, ਜੋ ਪਹਿਲਾਂ ਆਮ ਆਦਮੀ ਪਾਰਟੀ ਲਈ ਦਿੱਲੀ ਵਿਚ ਕੰਮ ਕਰਦੇ ਸਨ।

ਖ਼ਾਸ ਤੌਰ 'ਤੇ ਦੋ ਨਾਵਾਂ ਦੀ ਨਿਯੁਕਤੀ 'ਤੇ ਸਵਾਲ ਉੱਠੇ ਹਨ, ਜਿਸ ਵਿਚ ਇੱਕ ਨਾਂ ਰੀਨਾ ਗੁਪਤਾ ਹੈ ਜਿਸ ਨੂੰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਚੇਅਰਪਰਸਨ ਲਾਇਆ ਗਿਆ ਹੈ ਤੇ ਦੂਜਾ ਨਾਮ ਦੀਪਕ ਚੌਹਾਨ ਹੈ, ਜਿਸ ਨੂੰ ਪੰਜਾਬ ਉਦਯੋਗਿਕ ਵਿਕਾਸ ਬੋਰਡ ਦੇ ਚੇਅਰਮੈਨ ਵਜੋਂ ਨਿਯੁਕਤ ਕੀਤਾ ਗਿਆ ਹੈ।

ਭਾਜਪਾ ਆਗੂ ਰਵਨੀਤ ਬਿੱਟੂ ਅਨੁਸਾਰ, ਰੀਨਾ ਨੇ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਤੇ ਉਦਯੋਗਾਂ ਨੂੰ ਜ਼ਿੰਮੇਵਾਰ ਠਹਿਰਾਇਆ ਸੀ ਤੇ ਉਹੀ ਹੁਣ ਪੰਜਾਬ ਵਿਚ ਫੈਸਲੇ ਕਰੇਗੀ, ਉਥੇ ਦੀਪਕ ਚੌਹਾਨ ਦੀ ਨਿਯੁਕਤੀ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਇਹ ਯੋਗਤਾ ਦੀ ਬਜਾਏ ਕੇਜਰੀਵਾਲ ਦੀ ਚਾਪਾਲੂਸੀ ਦੇ ਆਧਾਰ 'ਤੇ ਕੀਤੀ ਗਈ ਹੈ।

Latest news

canada-and-switzerland-set-for-crucial-fifa-world-cup-group-b-clash-in-vancouver
Punjabi

ਕੈਨੇਡਾ ਅਤੇ ਸਵਿਟਜ਼ਰਲੈਂਡ ਅੱਜ ਫੀਫਾ ਵਰਲਡ ਕੱਪ ਦੇ ਅਹਿਮ ਮੁਕਾਬਲੇ 'ਚ ਆਹਮੋ-ਸਾਹਮਣੇ

ਕੈਨੇਡਾ ਅਤੇ ਸਵਿਟਜ਼ਰਲੈਂਡ ਅੱਜ ਵੈਨਕੂਵਰ ਦੇ ਬੀ.ਸੀ. ਪਲੇਸ ਸਟੇਡੀਅਮ ਵਿਚ ਫੀਫਾ ਵਰਲਡ ਕੱਪ ਦੇ ਆਪਣੇ ਆਖਰੀ ਗਰੁੱਪ ਬੀ ਮੈਚ ਲਈ ਆਹਮੋ-ਸਾਹਮਣੇ ਹੋਣਗੇ। ਕੈਨੇਡੀਅਨ ਕੈਪਟਨ ਅਲਫੋਂਸੋ ਡੇਵਿਸ ਦੇ ਵੀ ਇਸ ਟੂਰਨਾਮੈਂਟ ਵਿਚ ਉਤਰਨ ਦੀ ਉਮੀਦ ਹੈ, ਜੋ ਹੈਮਸਟ੍ਰਿੰਗ ਦੀ ਸੱਟ ਕਾਰਨ ਕੈਨੇਡਾ ਦੇ ਪਹਿਲੇ ਦੋ ਗਰੁੱਪ ਮੈਚਾਂ ਵਿਚ ਨਹੀਂ ਖੇਡ ਸਕੇ ਸਨ।
porter-airlines-cuts-fuel-surcharge-on-reward-flights-amid-falling-oil-prices
Punjabi

ਤੇਲ ਦੀਆਂ ਕੀਮਤਾਂ ਘਟੀਆਂ ,ਪੋਰਟਰ ਏਅਰਲਾਈਨ ਨੇ ਘਟਾਇਆ ਰਿਵਾਰਡ ਫਲਾਈਟਾਂ 'ਤੇ ਫਿਊਲ ਸਰਚਾਰਜ

ਕੈਨੇਡੀਅਨ ਏਅਰਲਾਈਨ ਪੋਰਟਰ ਨੇ ਤੇਲ ਦੀਆਂ ਕੀਮਤਾਂ ਵਿਚ ਆਈ ਗਿਰਾਵਟ ਅਤੇ ਬਾਜ਼ਾਰ ਦੇ ਆਮ ਵਾਂਗ ਹੋਣ ਦੇ ਮੱਦੇਨਜ਼ਰ ਨੇ ਆਪਣੀਆਂ ਨਵੀਆਂ VIPorter reward flight ਫਲਾਈਟਾਂ ਦੀ ਬੁਕਿੰਗ 'ਤੇ ਲਗਾਏ ਗਏ ਅਸਥਾਈ ਫਿਊਲ ਸਰਚਾਰਜ ਨੂੰ $40 ਤੋਂ ਘਟਾ ਕੇ $20 ਕਰ ਦਿੱਤਾ ਹੈ, ਜੋ ਕਿ ਮੰਗਲਵਾਰ ਤੋਂ ਲਾਗੂ ਹੋ ਗਿਆ ਹੈ।
u-s-kayaker-dies-after-capsizing-on-b-c-s-okanagan-lake
Punjabi

ਬੀ.ਸੀ. ਦੇ ਓਕਾਨਾਗਨ ਲੇਕ ਵਿਚ ਕਾਯਕਰ ਪਲਟਣ ਕਾਰਨ ਅਮਰੀਕੀ ਨਾਗਰਿਕ ਦੀ ਮੌਤ

ਬੀ. ਸੀ. ਵਿਚ ਕੈਲੋਨਾ ਨੇੜੇ ਓਕਾਨਾਗਨ ਲੇਕ ਵਿਚ ਇੱਕ ਕਾਯਕਰ ਪਲਟਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ। ਵੈਸਟ ਕੈਲੋਨਾ ਆਰ.ਸੀ.ਐਮ.ਪੀ.ਮੁਤਾਬਕ ਇਹ ਹਾਦਸਾ 19 ਜੂਨ ਨੂੰ ਸ਼ਾਮ ਕਰੀਬ 7 ਵਜੇ ਵੈਸਟਬੈਂਕ ਫਸਟ ਨੇਸ਼ਨ ਬੀਚ ਨੇੜੇ ਵਾਪਰਿਆ, ਜਿੱਥੇ ਅਚਾਨਕ ਚੱਲੀਆਂ ਤੇਜ਼ ਹਵਾਵਾਂ ਕਾਰਨ ਕਾਇਕ ਵਿਚ ਸਵਾਰ ਦੋਵੇਂ ਪੈਡਲਰ ਪਾਣੀ ਵਿਚ ਡਿੱਗ ਗਏ ਅਤੇ ਤੈਰ ਕੇ ਕਿਨਾਰੇ ਆਉਣ ਦੀ ਕੋਸ਼ਿਸ਼ ਕਰਨ ਲੱਗੇ ਪਰ ਇਨ੍ਹਾਂ ਵਿਚੋਂ ਇੱਕ ਵਿਅਕਤੀ ਪਾਣੀ ਅੰਦਰ ਡੁੱਬ ਗਿਆ ਜੋ ਬਾਅਦ ਵਿਚ ਉੱਪਰ ਨਹੀਂ ਆ ਸਕਿਆ।
house-destroyed-in-wildfire-near-b-c-s-lytton-village-ahead-of-2021-fire-anniversary
Punjabi

ਲਿਟਨ ਨੇੜੇ ਜੰਗਲੀ ਅੱਗ ਨੇ ਇੱਕ ਘਰ ਕੀਤਾ ਸੁਆਹ, 2021 ਦੀ ਤਬਾਹੀ ਦੀਆਂ ਯਾਦਾਂ ਤਾਜ਼ਾ

ਬੀ.ਸੀ. ਦੇ ਲਿਟਨ ਵੀਲੇਜ ਨੇੜੇ ਬੇਕਾਬੂ ਹੋਈ ਜੰਗਲੀ ਅੱਗ ਵਿਚ ਇੱਕ ਘਰ ਇਸ ਦੀ ਲਪੇਟ ਵਿਚ ਆਉਣ ਨਾਲ ਪੂਰੀ ਤਰ੍ਹਾਂ ਤਬਾਹ ਹੋ ਗਿਆ ਹੈ। ਇਹ ਮੰਦਭਾਗੀ ਘਟਨਾ 2021 ਦੇ ਉਸ ਭਿਆਨਕ ਜੰਗਲੀ ਅੱਗ ਦੀ ਪੰਜਵੀਂ ਬਰਸੀ ਤੋਂ ਮਹਿਜ਼ ਕੁਝ ਦਿਨ ਪਹਿਲਾਂ ਵਾਪਰੀ ਹੈ, ਜਿਸ ਵਿਚ ਇਹ ਪੂਰਾ ਇਲਾਕਾ ਤਬਾਹ ਹੋ ਗਿਆ ਸੀ ਅਤੇ ਦੋ ਲੋਕਾਂ ਦੀ ਜਾਨ ਚਲੀ ਗਈ ਸੀ। ਮੌਜੂਦਾ ਸਮੇਂ ਬਲ ਰਹੀ ਅੱਗ ਦੀ ਲਪੇਟ ਵਿਚ ਆਉਣ ਕਾਰਨ ਹੋਰ ਕਿੰਨੇ structures ਨੂੰ ਨੁਕਸਾਨ ਪਹੁੰਚਿਆ ਹੈ, ਇਸ ਬਾਰੇ ਅਜੇ ਸਥਿਤੀ ਸਪੱਸ਼ਟ ਨਹੀਂ ਹੈ ਕਿਉਂਕਿ ਬਚਾਅ ਟੀਮਾਂ ਅਜੇ ਤੱਕ ਪ੍ਰਭਾਵਿਤ ਇਲਾਕਿਆਂ ਦਾ ਮੁਲਾਂਕਣ ਨਹੀਂ ਕਰ ਸਕੀਆਂ ਹਨ।
carney-pays-tribute-to-air-india-flight-182-victims-vows-stronger-security-measures
Punjabi

ਪੀ.ਐਮ. ਕਾਰਨੀ ਨੇ ਏਅਰ ਇੰਡੀਆ ਫਲਾਈਟ 182 ਦੇ ਪੀੜਤਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਤੋਂ 41 ਸਾਲ ਪਹਿਲਾਂ ਏਅਰ ਇੰਡੀਆ ਦੀ ਫਲਾਈਟ 182 'ਤੇ ਹੋਏ ਬੰਬ ਧਮਾਕੇ ਦੇ ਪੀੜਤਾਂ ਲਈ ਰਾਸ਼ਟਰੀ ਯਾਦਗਾਰੀ ਦਿਵਸ 'ਤੇ ਬਿਆਨ ਜਾਰੀ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਹਮਲੇ ਵਿਚ 268 ਕੈਨੇਡੀਅਨਜ਼ ਸਮੇਤ 329 ਬੇਕਸੂਰ ਲੋਕਾਂ ਦੀ ਜਾਨ ਲਈ ਗਈ,ਜੋ ਕਿ ਕੈਨੇਡਾ ਦੇ ਇਤਿਹਾਸ ਦਾ ਸਭ ਤੋਂ ਘਾਤਕ ਹਮਲਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link