14.56C Vancouver
ADS

Aug 19, 2024 5:50 PM - Connect Newsroom

ਭਗਵੰਤ ਮਾਨ ਵਲੋਂ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਦਾ ਨਕਦ ਇਨਾਮਾਂ ਨਾਲ ਸਨਮਾਨ

Share On
bhagwant-mann-honored-the-punjabi-players-of-the-indian-hockey-team-with-cash-prizes
Apart from this, Rs 15 lakh each was given as honor to the players who participated in shooting, athlete and golf, thus in total the Punjab government has given Rs 9.35 crore prize money to the players.(Photo: Facebook/Bhagwant Mann)

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿਚ ਸਮਾਪਤ ਹੋਈਆਂ ਪੈਰਿਸ ਓਲੰਪਿਕ ਖੇਡਾਂ ਵਿਚ ਦੇਸ਼ ਲਈ ਕਾਂਸੀ ਦਾ ਤਗ਼ਮਾ ਲਿਆਉਣ ਵਾਲੀ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਨੂੰ ਇੱਕ-ਇੱਕ ਕਰੋੜ ਰੁਪਏ ਦੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਹੈ।

ਇਸ ਤੋਂ ਇਲਾਵਾ ਨਿਸ਼ਾਨੇਬਾਜ਼ੀ, ਐਥਲੀਟ ਅਤੇ ਗੋਲਫ ਵਿਚ ਹਿੱਸਾ ਲੈ ਕੇ ਆਏ ਖਿਡਾਰੀਆਂ ਨੂੰ ਵੀ 15-15 ਲੱਖ ਰੁਪਏ ਸਨਮਾਨ ਵਜੋਂ ਦਿੱਤੇ ਗਏ, ਇਸ ਤਰ੍ਹਾਂ ਕੁੱਲ ਮਿਲਾ ਕੇ ਪੰਜਾਬ ਸਰਕਾਰ ਨੇ ਖਿਡਾਰੀਆਂ ਨੂੰ 9.35 ਕਰੋੜ ਰੁਪਏ ਇਨਾਮੀ ਰਾਸ਼ੀ ਦਿੱਤੀ ਹੈ।

ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Latest news

18-year-old-shooting-suspect-turns-himself-in-to-burnaby-rcmp
Punjabi

18 ਸਾਲਾ ਗੋਲੀਬਾਰੀ ਦੇ ਮੁਲਜ਼ਮ ਨੇ ਬਰਨਬੀ RCMP ਅੱਗੇ ਕੀਤਾ ਆਤਮ-ਸਮਰਪਣ

ਬਰਨਬੀ ਵਿਚ ਪਿਛਲੇ ਸਾਲ ਦਸੰਬਰ ਵਿਚ ਹੋਈ ਇੱਕ ਸ਼ੂਟਿੰਗ ਦੇ ਮਾਮਲੇ ਵਿਚ ਵਾਂਟੇਡ ਚੱਲ ਰਹੇ 18 ਸਾਲਾ ਸ਼ੱਕੀ ਨੌਜਵਾਨ ਨੇ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ ਰੋਨਿਨ ਤਾਜਾਲੀ ਵਜੋਂ ਹੋਈ ਹੈ, ਜਿਸ 'ਤੇ ਉੱਤਰੀ ਬਰਨਬੀ ਵਿਚ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰਨ ਦੇ ਦੋਸ਼ ਸਨ।
leaders-condemn-nanaksar-gurdwara-attack-call-for-action-against-anti-sikh-hate
Punjabi

ਆਗੂਆਂ ਵੱਲੋਂ ਨਾਨਕਸਰ ਗੁਰਦੁਆਰਾ ਹਮਲੇ ਦੀ ਨਿੰਦਾ, ਸਿੱਖ ਵਿਰੋਧੀ ਨਫ਼ਰਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਐਡਮਿੰਟਨ ਸਟ੍ਰੈਥਕੋਨਾ ਤੋਂ ਫੈਡਰਲ ਐਨ.ਡੀ.ਪੀ. ਦੀ ਐਮਪੀ ਹੀਥਰ ਮੈਕਫਰਸਨ ਸਮੇਤ ਦੇਸ਼ ਦੇ ਤਮਾਮ ਲੀਡਰਾਂ ਨੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਿੱਖ ਸੰਗਤ ਨਾਲ ਇੱਕਜੁਟਤਾ ਪ੍ਰਗਟਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕੈਨੇਡਾ ਵਿਚ ਵੱਧ ਰਹੀ ਸਿੱਖ ਵਿਰੋਧੀ ਨਫਰਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

ਕੈਨੇਡਾ ਅਤੇ ਅਮਰੀਕਾ ਵਿਚਾਲੇ ਵਾਸ਼ਿੰਗਟਨ ਵਿਚ ਚੱਲ ਰਹੀ ਵਪਾਰਕ ਵਾਰਤਾ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਹਮਲਾ ਬੋਲਦਿਆਂ ਚਿਤਾਵਨੀ ਦਿੱਤੀ ਹੈ ਕਿ ਇੱਕਪਾਸੜ ਅਮਰੀਕੀ ਟੈਰਿਫਸ ਨੂੰ ਪ੍ਰਵਾਨ ਕਰਨ ਨਾਲ ਕੈਨੇਡਾ ਉਦਯੋਗਿਕ ਪੱਖੋਂ ਤਬਾਹ ਹੋ ਸਕਦਾ ਹੈ।
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
42-year-old-man-charged-in-immigration-fraud-case-arrest-warrant-issued
Punjabi

42-Year-Old Man Charged in Immigration Fraud Case, Arrest Warrant Issued

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਇੱਕ 42 ਸਾਲਾ ਵਿਅਕਤੀ ਖਿਲਾਫ ਗੈਰ-ਕਾਨੂੰਨੀ ਤਰੀਕੇ ਨਾਲ ਲੋਕਾਂ ਨੂੰ ਕੈਨੇਡਾ ਵਿਚ ਦਾਖਲ ਕਰਵਾਉਣ ਅਤੇ ਇਮੀਗ੍ਰੇਸ਼ਨ ਫਰੌਡ ਦੇ ਪੰਜ ਚਾਰਜ ਲਗਾਏ ਹਨ ਅਤੇ ਉਸ ਦੀ ਗ੍ਰਿਫਤਾਰੀ ਲਈ ਵਾਰੰਟ ਜਾਰੀ ਕੀਤੇ ਗਏ ਹਨ। ਮੁਲਜ਼ਮ ਦੀ ਪਛਾਣ 42 ਸਾਲਾ ਅਬੁਲ ਕਾਸਿਮ ਵਜੋਂ ਹੋਈ, ਜੋ ਪਹਿਲਾਂ ਮਾਂਟਰੀਅਲ ਵਿਚ ਰਹਿ ਰਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link