12.73C Vancouver
ADS

Jun 4, 2024 6:03 AM - Connect Newsroom

ਭਗਵੰਤ ਮਾਨ ਦੇ 13-0 ਵਾਲੇ ਦਾਅਵੇ ਦੀ ਨਿਕਲੀ ਫੂਕ? ਕਾਂਗਰਸ ਮਾਰ ਰਹੀ ਬਾਜ਼ੀ

Share On
bhagwant-manns-13-0-claim-turned-out-to-be-a-blow-congress-is-making-a-bet
Congress, which won 8 seats last time, is hoping for a better performance this time. However, it will take some time for the situation to become clear.(Photo: Facebook/Bhagwant Mann)

ਲੋਕ ਸਭਾ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਸ਼ੁਰੂਆਤੀ ਰੁਝਾਨਾਂ ਵਿਚ ਐਨਡੀਏ ਅੱਗੇ ਚੱਲ ਰਿਹਾ ਹੈ। ਇਸ ਤੋਂ ਇਲਾਵਾ ਇੰਡੀਆ ਗੱਠਜੋੜ ਵੀ ਤਕੜੀ ਟੱਕਰ ਦੇ ਰਿਹਾ ਹੈ। ਪੰਜਾਬ ਦੀ ਗੱਲ ਕਰੀਏ ਤਾਂ ਇਥੇ ਕਾਂਗਰਸ ਨੂੰ ਸ਼ੁਰੂਆਤੀ ਰੁਝਾਨਾਂ ਵਿਚ ਚੋਖਾ ਹੁੰਗਾਰਾ ਮਿਲ ਰਿਹਾ ਹੈ।

ਸ਼ੁਰੂਆਤੀ ਰੁਝਾਨਾਂ ’ਚ ਕਾਂਗਰਸ ਸਭ ਤੋਂ ਅੱਗੇ ਅਤੇ ‘ਆਪ’ ਪਿੱਛੇ ਨਜ਼ਰ ਆ ਰਹੀ ਹੈ। ਇਸ ਸਮੇਂ ਸਭ ਤੋਂ ਵੱਧ ਚਰਚਾ ਮੁੱਖ ਮੰਤਰੀ ਭਗਵੰਤ ਮਾਨ ਦੇ 13-0 ਵਾਲੇ ਦਾਅਵੇ ਦੀ ਹੋ ਰਹੀ ਹੈ। ਦੱਸ ਦੇਈਏ ਕਿ ਮਾਨ ਨੇ ਦਾਅਵਾ ਕੀਤਾ ਸੀ ਕਿ ਆਪ ਪੰਜਾਬ ਦੀਆਂ ਸਾਰੀਆਂ ਲੋਕ ਸਭਾ ਸੀਟਾਂ ਉਤੇ ਜਿੱਤ ਹਾਸਲ ਕਰੇਗੀ, ਪਰ ਹੁਣ ਤੱਕ ਦੇ ਆਏ ਰੁਝਾਨ ਕੁਝ ਹੋਰ ਹੀ ਇਸ਼ਾਰਾ ਕਰ ਰਹੇ ਹਨ।

ਪਿਛਲੀ ਵਾਰ 8 ਸੀਟਾਂ ਜਿੱਤਣ ਵਾਲੀ ਕਾਂਗਰਸ ਨੂੰ ਇਸ ਵਾਰ ਬਿਹਤਰ ਪ੍ਰਦਰਸ਼ਨ ਦੀ ਉਮੀਦ ਦਿਖਾਈ ਦੇ ਰਹੀ ਹੈ। ਹਾਲਾਂਕਿ ਸਥਿਤੀ ਸਪੱਸ਼ਟ ਹੋਣ ’ਚ ਅਜੇ ਕੁਝ ਸਮਾਂ ਲੱਗੇਗਾ।

ਰੁਝਾਨਾਂ ਵਿਚ ਹੁਸ਼ਿਆਰਪੁਰ, ਅਨੰਦਪੁਰ ਸਾਹਿਬ ਅਤੇ ਸੰਗਰੂਰ ਤੋਂ ਆਮ ਆਦਮੀ ਪਾਰਟੀ ਅੱਗੇ ਹੈ। ਗੁਰਦਾਸਪੁਰ, ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ ਅਤੇ ਪਟਿਆਲਾ ਤੋਂ ਕਾਂਗਰਸ ਅੱਗੇ ਹੈ। ਜਿਸ ਵਿਚ ਜਲੰਧਰ ਤੋਂ ਚਰਨਜੀਤ ਸਿੰਘ ਚੰਨੀ ਦੀ ਸੀਟ ਤਕਰੀਬਨ ਤੈਅ ਹੈ। ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ ਕਾਫੀ ਫਰਕ (54000) ਨਾਲ ਅੱਗੇ ਹੈ। ਫਰੀਦਕੋਟ ਤੋਂ ਸਰਬਜੀਤ ਖਾਲਸਾ ਅੱਗੇ (26000) ਹੈ।

Latest news

canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
canada-confirms-trade-deal-with-u-s-details-expected-friday
Punjabi

ਕੈਨੇਡਾ-ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਦੀ ਪੁਸ਼ਟੀ, ਸ਼ੁੱਕਰਵਾਰ ਨੂੰ ਸਾਹਮਣੇ ਆ ਸਕਦੇ ਹਨ ਵੇਰਵੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇੱਕ ਬਿਆਨ ਜਾਰੀ ਕਰਦਿਆਂ ਪੁਸ਼ਟੀ ਕਰ ਦਿੱਤੀ ਹੈ ਕਿ ਕੈਨੇਡਾ ਅਮਰੀਕਾ ਨਾਲ ਵਪਾਰਕ ਸਮਝੌਤਾ ਕਰਨ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿਚ ਦੇਸ਼ ਦੇ ਸਭ ਤੋਂ ਮਹੱਤਵਪੂਰਨ ਹਰ ਸੈਕਟਰ ਲਈ ਸਭ ਤੋਂ ਵਧੀਆ ਡੀਲ ਹੋਵੇਗੀ ਅਤੇ ਉਨ੍ਹਾਂ ਭਵਿੱਖ ਦੇ ਵਪਾਰਕ ਸਬੰਧਾਂ ਵਿਚ ਵਧੇਰੇ ਸਥਿਰਤਾ ਆਉਣ ਦੀ ਵੀ ਉਮੀਦ ਜਤਾਈ ਹੈ।
various-sikh-organisations-support-punjab-bandh-call
Punjabi

'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਕੀਤਾ ਸਮਰਥਨ

ਪੰਜਾਬ ਦੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ 'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 'ਪੰਜਾਬ ਬੰਦ' ਦਾ ਸਮਰਥਨ ਕਰਦਿਆਂ 21 ਅਗਸਤ ਨੂੰ ਕਮੇਟੀ ਦੇ ਦਫ਼ਤਰ ਅਤੇ ਸਬੰਧਤ ਸਾਰੇ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
vancouver-granville-street-homicide-35-year-old-man-arrested
Punjabi

ਵੈਨਕੂਵਰ ਪੁਲਿਸ ਨੇ ਗ੍ਰੈਨਵਿਲ ਸਟ੍ਰੀਟ ਕਤਲ ਮਾਮਲੇ ’ਚ 35 ਸਾਲਾ ਵਿਅਕਤੀ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਪਿਛਲੇ ਸਾਲ ਦੇ ਅਖੀਰ ਵਿਚ ਗ੍ਰੈਨਵਿਲ ਸਟ੍ਰੀਟ 'ਤੇ ਹੋਏ ਕਤਲ ਦੇ ਮਾਮਲੇ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ 'ਤੇ ਸੈਕਿੰਡ ਡਿਗਰੀ ਮਰਡਰ ਦਾ ਚਾਰਜ ਲਗਾਇਆ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਦੀ ਪਛਾਣ 35 ਸਾਲਾ ਜੇਮਜ਼ ਕ੍ਰਿਸਟੋਫਰ ਹੋਲਮਗ੍ਰੇਨ ਦੱਸੀ ਗਈ ਹੈ। ਇਹ ਮਾਮਲਾ 17 ਨਵੰਬਰ 2025 ਦਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link