18.34C Vancouver
ADS

May 11, 2026 2:04 PM - Connect Newsroom - Jasmine Singh

ਮੁੱਖ ਮੰਤਰੀ ਮਾਨ ਦੇ ਚਚੇਰੇ ਭਰਾ ਗਿਆਨ ਸਿੰਘ ਮਾਨ ਭਾਜਪਾ'ਚ ਹੋਏ ਸ਼ਾਮਲ

Share On
bhagwant-manns-cousin-gyan-singh-mann-joins-bjp
Gyan Singh Mann was inducted into the BJP in Chandigarh in the presence of Punjab BJP president Sunil Jakhar and Haryana Chief Minister Nayab Singh Saini.(Photo: Facebook/BJP Punjab)

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਚਚੇਰੇ ਭਰਾ ਗਿਆਨ ਸਿੰਘ ਮਾਨ ਆਮ ਆਦਮੀ ਪਾਰਟੀ ਛੱਡ ਕੇ ਅਧਿਕਾਰਤ ਤੌਰ 'ਤੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਚੰਡੀਗੜ੍ਹ ਵਿਖੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ।

ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਗਿਆਨ ਸਿੰਘ ਮਾਨ ਨੇ ਕਿਹਾ ਕਿ ਉਹ 2014 ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ,ਪਰ 2022 ਵਿੱਚ ਸਰਕਾਰ ਬਣਾਉਣ ਤੋਂ ਬਾਅਦ,ਆਮ ਆਦਮੀ ਪਾਰਟੀ ਇੱਕ ਆਮ ਪਾਰਟੀ ਤੋਂ ਇੱਕ ਖਾਸ ਪਾਰਟੀ ਵਿੱਚ ਬਦਲ ਗਈ ਹੈ।

ਉਨ੍ਹਾਂ ਆਮ ਆਦਮੀ ਪਾਰਟੀ 'ਤੇ ਦੋਸ਼ ਲਾਇਆ ਕਿ ਪੰਜਾਬ ਵਿੱਚ ਚੁਣੇ ਗਏ ਰਾਜ ਸਭਾ ਮੈਂਬਰਾਂ ਵਿੱਚੋਂ ਕੋਈ ਵੀ ਪਾਰਟੀ ਵਰਕਰ ਨਹੀਂ ਸੀ ਅਤੇ ਹੁਣ ਪੰਜਾਬ ਦੀ ਹਾਲਤ ਇਸ ਕਦਰ ਵਿਗੜੀ ਹੋਈ ਹੈ ਕਿ ਨਸ਼ਾ ਹਰ ਘਰ ਵਿੱਚ ਫੈਲ ਗਿਆ ਹੈ ਤੇ ਭ੍ਰਿਸ਼ਟਾਚਾਰ,ਬੇਰੁਜ਼ਗਾਰੀ ਵੱਧ ਰਹੀ ਹੈ। ਪੰਜਾਬ ਦੀ ਇਸ ਬਦਤਰ ਹਾਲਤ ਨੂੰ ਵੇਖਦਿਆਂ ਹੀ ਉਹ ਆਮ ਆਦਮੀ ਪਾਰਟੀ ਛੱਡ ਰਹੇ ਹਨ।

Latest news

maninder-dhaliwal-and-satinder-gill-murder-case-two-accused-plead-not-guilty
Punjabi

ਮਨਿੰਦਰ ਧਾਲੀਵਾਲ ਤੇ ਸਤਿੰਦਰ ਗਿੱਲ ਕਤਲ ਮਾਮਲਾ: ਦੋ ਮੁਲਜ਼ਮਾਂ ਨੇ ਦੱਸਿਆ ਖੁਦ ਨੂੰ ਬੇਕਸੂਰ

ਬੀ.ਸੀ. ਦੇ ਵਿਸਲਰ ਵਿਲੇਜ ਵਿਖੇ Sundial ਹੋਟਲ ਦੇ ਬਾਹਰ ਜੁਲਾਈ 2022 ਵਿਚ ਮਨਿੰਦਰ ਧਾਲੀਵਾਲ ਅਤੇ ਸਤਿੰਦਰ ਗਿੱਲ ਦੀ ਦਿਨ-ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰਨ ਦੇ ਮਾਮਲੇ ਵਿਚ ਵੈਨਕੂਵਰ ਲਾਅ ਕੋਰਟ ਵਿਚ ਜਿਊਰੀ ਮੁਕੱਦਮੇ ਦਾ ਸਾਹਮਣਾ ਕਰ ਰਹੇ 28 ਸਾਲਾ ਗੁਰਸਿਮਰਨ ਸਹੋਤਾ ਤੇ 24 ਸਾਲਾ ਤਨਵੀਰ ਖੱਖ ਨੇ ਫਸਟ ਡਿਗਰੀ ਮਰਡਰ ਦੇ ਦੋਸ਼ ਵਿਚ ਖੁਦ ਨੂੰ ਬੇਕਸੂਰ ਦੱਸਿਆ ਹੈ।
poilievre-in-new-york-for-9-11-25th-anniversary-events-trade-meetings
Punjabi

ਪੌਲੀਐਵ ਦਾ ਨਿਊਯਾਰਕ ਦੌਰਾ, 9/11 ਦੀ 25ਵੀਂ ਬਰਸੀ ਸਮਾਗਮ ’ਚ ਹੋਣਗੇ ਸ਼ਾਮਲ

ਕੰਜ਼ਰਵੇਟਿਵ ਲੀਡਰ ਪੀਅਰ ਪੌਲੀਐਵ ਇਸ ਵੇਲੇ ਨਿਊਯਾਰਕ ਦੇ ਦੌਰੇ 'ਤੇ ਹਨ, ਜਿੱਥੇ ਉਹ ਸ਼ੁੱਕਰਵਾਰ ਨੂੰ 11 ਸਤੰਬਰ ਦੇ ਅੱਤਵਾਦੀ ਹਮਲੇ ਦੀ 25ਵੀਂ ਬਰਸੀ ਦੇ ਸਬੰਧ ਵਿਚ ਆਯੋਜਿਤ ਹੋਣ ਵਾਲੇ ਯਾਦਗਾਰੀ ਸਮਾਗਮਾਂ ਵਿਚ ਵੀ ਸ਼ਿਰਕਤ ਕਰਨਗੇ। ਪੌਲੀਐਵ ਬੁੱਧਵਾਰ ਰਾਤ ਨੂੰ ਹੀ ਰਵਾਨਾ ਹੋ ਗਏ ਸਨ।
carney-cabinet-meets-in-banff-as-zelenskyy-prepares-to-address-ministers
Punjabi

ਬੈਨਫ ਵਿੱਚ ਕਾਰਨੀ ਦੀ ਅਗਵਾਈ ਹੇਠ ਕੈਬਨਿਟ ਮੀਟਿੰਗ, ਜ਼ੇਲੇਨਸਕੀ ਕਰਨਗੇ ਸੰਬੋਧਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਅਗਵਾਈ ਵਿਚ ਅੱਜ ਐਲਬਰਟਾ ਦੇ mountain resort town Banff ਵਿਚ ਕੈਬਨਿਟ ਦੀ ਅਹਿਮ ਮੀਟਿੰਗ ਸ਼ੁਰੂ ਹੋਈ ਹੈ, ਜਿਸ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਵੀ ਸੰਬੋਧਨ ਕਰਨ ਵਾਲੇ ਹਨ, ਜੋ ਆਪਣੀ ਪਤਨੀ Olena Zelenska ਨਾਲ ਬੁੱਧਵਾਰ ਰਾਤ ਕੈਲਗਰੀ ਪਹੁੰਚੇ ਹਨ।
canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link