21.09C Vancouver
ADS

Apr 24, 2024 2:37 PM - Connect Newsroom

ਭਾਈ ਅੰਮ੍ਰਿਤਪਾਲ ਸਿੰਘ ਲੜਨਗੇ ਲੋਕ ਸਭਾ ਚੋਣ, ਵਕੀਲ ਰਾਜਦੇਵ ਸਿੰਘ ਖਾਲਸਾ ਨੇ ਦਿੱਤੀ ਜਾਣਕਾਰੀ

Share On
bhai-amritpal-singh-will-contest-the-lok-sabha-elections-lawyer-rajdev-singh-khalsa-informed
He said that he would meet Amritpal tomorrow in Dibrugarh Jail, and also said that he did not want Amritpal Singh to contest the election.(Photo: Instagram/

ਪੰਜਾਬ ਦੀ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਵਲੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੇ ਜਾਣ ਦੀ ਚਰਚਾ ਛਿੜ ਗਈ ਹੈ। ਇਹ ਦਾਅਵਾ ਉਨ੍ਹਾਂ ਦੇ ਵਕੀਲ ਰਾਜਦੇਵ ਸਿੰਘ ਖਾਲਸਾ ਨੇ ਕੀਤਾ।

ਹਾਲਾਂਕਿ, ਇਨ੍ਹਾਂ ਖ਼ਬਰਾਂ ਦਰਮਿਆਨ ਉਨ੍ਹਾਂ ਦੇ ਪਿਤਾ ਤਰਸੇਮ ਸਿੰਘ ਦਾ ਬਿਆਨ ਵੀ ਸਾਹਮਣੇ ਆਇਆ ਹੈ, ਜਿਨ੍ਹਾਂ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਦਾ ਲੋਕ ਸਭਾ ਚੋਣਾਂ ਲੜਨ ਦਾ ਕੋਈ ਇਰਾਦਾ ਨਹੀਂ। ਉਨ੍ਹਾਂ ਕਿਹਾ ਕਿ ਉਹ ਡਿਬਰੂਗੜ੍ਹ ਜੇਲ੍ਹ ਵਿਚ ਕੱਲ੍ਹ ਅੰਮ੍ਰਿਤਪਾਲ ਨਾਲ ਮੁਲਾਕਾਤ ਕਰਨਗੇ, ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਉਹ ਨਹੀਂ ਚਾਹੁੰਦੇ ਕਿ ਅੰਮ੍ਰਿਤਪਾਲ ਸਿੰਘ ਚੋਣ ਲੜਨ।

ਗੌਰਤਲਬ ਹੈ ਕਿ ਮੌਜੂਦਾ ਸਮੇਂ ਅੰਮ੍ਰਿਤਪਾਲ ਸਿੰਘ ਆਪਣੇ ਸਾਥੀਆਂ ਸਮੇਤ ਨੈਸ਼ਨਲ ਸਕਿਓਰਿਟੀ ਐਕਟ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹਨ। ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਅਪ੍ਰੈਲ 2023 ਵਿਚ ਮੋਗਾ ਜ਼ਿਲ੍ਹੇ ਦੇ ਰੋਡੇ ਪਿੰਡ ਤੋਂ ਗ੍ਰਿਫਤਾਰ ਕੀਤਾ ਸੀ।

Latest news

porter-airlines-cuts-fuel-surcharge-on-reward-flights-amid-falling-oil-prices
Punjabi

ਤੇਲ ਦੀਆਂ ਕੀਮਤਾਂ ਘਟੀਆਂ ,ਪੋਰਟਰ ਏਅਰਲਾਈਨ ਨੇ ਘਟਾਇਆ ਰਿਵਾਰਡ ਫਲਾਈਟਾਂ 'ਤੇ ਫਿਊਲ ਸਰਚਾਰਜ

ਕੈਨੇਡੀਅਨ ਏਅਰਲਾਈਨ ਪੋਰਟਰ ਨੇ ਤੇਲ ਦੀਆਂ ਕੀਮਤਾਂ ਵਿਚ ਆਈ ਗਿਰਾਵਟ ਅਤੇ ਬਾਜ਼ਾਰ ਦੇ ਆਮ ਵਾਂਗ ਹੋਣ ਦੇ ਮੱਦੇਨਜ਼ਰ ਨੇ ਆਪਣੀਆਂ ਨਵੀਆਂ VIPorter reward flight ਫਲਾਈਟਾਂ ਦੀ ਬੁਕਿੰਗ 'ਤੇ ਲਗਾਏ ਗਏ ਅਸਥਾਈ ਫਿਊਲ ਸਰਚਾਰਜ ਨੂੰ $40 ਤੋਂ ਘਟਾ ਕੇ $20 ਕਰ ਦਿੱਤਾ ਹੈ, ਜੋ ਕਿ ਮੰਗਲਵਾਰ ਤੋਂ ਲਾਗੂ ਹੋ ਗਿਆ ਹੈ।
u-s-kayaker-dies-after-capsizing-on-b-c-s-okanagan-lake
Punjabi

ਬੀ.ਸੀ. ਦੇ ਓਕਾਨਾਗਨ ਲੇਕ ਵਿਚ ਕਾਯਕਰ ਪਲਟਣ ਕਾਰਨ ਅਮਰੀਕੀ ਨਾਗਰਿਕ ਦੀ ਮੌਤ

ਬੀ. ਸੀ. ਵਿਚ ਕੈਲੋਨਾ ਨੇੜੇ ਓਕਾਨਾਗਨ ਲੇਕ ਵਿਚ ਇੱਕ ਕਾਯਕਰ ਪਲਟਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ। ਵੈਸਟ ਕੈਲੋਨਾ ਆਰ.ਸੀ.ਐਮ.ਪੀ.ਮੁਤਾਬਕ ਇਹ ਹਾਦਸਾ 19 ਜੂਨ ਨੂੰ ਸ਼ਾਮ ਕਰੀਬ 7 ਵਜੇ ਵੈਸਟਬੈਂਕ ਫਸਟ ਨੇਸ਼ਨ ਬੀਚ ਨੇੜੇ ਵਾਪਰਿਆ, ਜਿੱਥੇ ਅਚਾਨਕ ਚੱਲੀਆਂ ਤੇਜ਼ ਹਵਾਵਾਂ ਕਾਰਨ ਕਾਇਕ ਵਿਚ ਸਵਾਰ ਦੋਵੇਂ ਪੈਡਲਰ ਪਾਣੀ ਵਿਚ ਡਿੱਗ ਗਏ ਅਤੇ ਤੈਰ ਕੇ ਕਿਨਾਰੇ ਆਉਣ ਦੀ ਕੋਸ਼ਿਸ਼ ਕਰਨ ਲੱਗੇ ਪਰ ਇਨ੍ਹਾਂ ਵਿਚੋਂ ਇੱਕ ਵਿਅਕਤੀ ਪਾਣੀ ਅੰਦਰ ਡੁੱਬ ਗਿਆ ਜੋ ਬਾਅਦ ਵਿਚ ਉੱਪਰ ਨਹੀਂ ਆ ਸਕਿਆ।
house-destroyed-in-wildfire-near-b-c-s-lytton-village-ahead-of-2021-fire-anniversary
Punjabi

ਲਿਟਨ ਨੇੜੇ ਜੰਗਲੀ ਅੱਗ ਨੇ ਇੱਕ ਘਰ ਕੀਤਾ ਸੁਆਹ, 2021 ਦੀ ਤਬਾਹੀ ਦੀਆਂ ਯਾਦਾਂ ਤਾਜ਼ਾ

ਬੀ.ਸੀ. ਦੇ ਲਿਟਨ ਵੀਲੇਜ ਨੇੜੇ ਬੇਕਾਬੂ ਹੋਈ ਜੰਗਲੀ ਅੱਗ ਵਿਚ ਇੱਕ ਘਰ ਇਸ ਦੀ ਲਪੇਟ ਵਿਚ ਆਉਣ ਨਾਲ ਪੂਰੀ ਤਰ੍ਹਾਂ ਤਬਾਹ ਹੋ ਗਿਆ ਹੈ। ਇਹ ਮੰਦਭਾਗੀ ਘਟਨਾ 2021 ਦੇ ਉਸ ਭਿਆਨਕ ਜੰਗਲੀ ਅੱਗ ਦੀ ਪੰਜਵੀਂ ਬਰਸੀ ਤੋਂ ਮਹਿਜ਼ ਕੁਝ ਦਿਨ ਪਹਿਲਾਂ ਵਾਪਰੀ ਹੈ, ਜਿਸ ਵਿਚ ਇਹ ਪੂਰਾ ਇਲਾਕਾ ਤਬਾਹ ਹੋ ਗਿਆ ਸੀ ਅਤੇ ਦੋ ਲੋਕਾਂ ਦੀ ਜਾਨ ਚਲੀ ਗਈ ਸੀ। ਮੌਜੂਦਾ ਸਮੇਂ ਬਲ ਰਹੀ ਅੱਗ ਦੀ ਲਪੇਟ ਵਿਚ ਆਉਣ ਕਾਰਨ ਹੋਰ ਕਿੰਨੇ structures ਨੂੰ ਨੁਕਸਾਨ ਪਹੁੰਚਿਆ ਹੈ, ਇਸ ਬਾਰੇ ਅਜੇ ਸਥਿਤੀ ਸਪੱਸ਼ਟ ਨਹੀਂ ਹੈ ਕਿਉਂਕਿ ਬਚਾਅ ਟੀਮਾਂ ਅਜੇ ਤੱਕ ਪ੍ਰਭਾਵਿਤ ਇਲਾਕਿਆਂ ਦਾ ਮੁਲਾਂਕਣ ਨਹੀਂ ਕਰ ਸਕੀਆਂ ਹਨ।
carney-pays-tribute-to-air-india-flight-182-victims-vows-stronger-security-measures
Punjabi

ਪੀ.ਐਮ. ਕਾਰਨੀ ਨੇ ਏਅਰ ਇੰਡੀਆ ਫਲਾਈਟ 182 ਦੇ ਪੀੜਤਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਤੋਂ 41 ਸਾਲ ਪਹਿਲਾਂ ਏਅਰ ਇੰਡੀਆ ਦੀ ਫਲਾਈਟ 182 'ਤੇ ਹੋਏ ਬੰਬ ਧਮਾਕੇ ਦੇ ਪੀੜਤਾਂ ਲਈ ਰਾਸ਼ਟਰੀ ਯਾਦਗਾਰੀ ਦਿਵਸ 'ਤੇ ਬਿਆਨ ਜਾਰੀ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਹਮਲੇ ਵਿਚ 268 ਕੈਨੇਡੀਅਨਜ਼ ਸਮੇਤ 329 ਬੇਕਸੂਰ ਲੋਕਾਂ ਦੀ ਜਾਨ ਲਈ ਗਈ,ਜੋ ਕਿ ਕੈਨੇਡਾ ਦੇ ਇਤਿਹਾਸ ਦਾ ਸਭ ਤੋਂ ਘਾਤਕ ਹਮਲਾ ਸੀ।
alberta-reverses-increase-in-minimum-alcohol-prices
Punjabi

ਐਲਬਰਟਾ ਸਰਕਾਰ ਨੇ ਸ਼ਰਾਬ ਦੀ ਘੱਟੋ-ਘੱਟ ਕੀਮਤ ਵਿੱਚ ਵਾਧਾ ਵਾਪਸ ਲਿਆ

ਐਲਬਰਟਾ ਸਰਕਾਰ ਨੇ ਸੂਬੇ ਦੇ ਹੋਸਪਟੈਲਿਟੀ ਸੈਕਟਰ ਨੂੰ ਪ੍ਰਭਾਵਿਤ ਕਰਨ ਵਾਲੇ ਨਿਯਮਾਂ 'ਤੇ ਚੱਲ ਰਹੀ ਬਹਿਸ ਦਰਮਿਆਨ ਸ਼ਰਾਬ ਦੀਆਂ ਕੀਮਤਾਂ ਵਿੱਚ ਕੀਤੇ ਗਏ ਵਾਧੇ ਨੂੰ ਪਲਟਣ ਦਾ ਫ਼ੈਸਲਾ ਕੀਤਾ ਹੈ।ਸਰਵਿਸ ਮੰਤਰੀ ਡੇਲ ਨੈਲੀ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਨੇ ਐਲਬਰਟਾ ਗੇਮਿੰਗ, ਸ਼ਰਾਬ ਅਤੇ ਭੰਗ (AGLC) ਨੂੰ ਬਾਰਾਂ ਅਤੇ ਰੈਸਟੋਰੈਂਟਾਂ ਵਿੱਚ ਦਿੱਤੀ ਜਾਣ ਵਾਲੀ ਸ਼ਰਾਬ ਦੀਆਂ ਘੱਟੋ-ਘੱਟ ਕੀਮਤਾਂ ਵਿੱਚ ਕੀਤੇ ਵਾਧੇ ਨੂੰ ਤੁਰੰਤ ਪ੍ਰਭਾਵ ਤੋਂ ਰੱਦ ਕਰਨ ਦੇ ਨਿਰਦੇਸ਼ ਦਿੱਤੇ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link