22.47C Vancouver
ADS

Aug 23, 2022 3:40 PM - ANI

27 ਅਗਸਤ ਤੱਕ ਪੁਲਿਸ ਰਿਮਾਂਡ 'ਤੇ ਭੇਜੇ ਗਏ ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ

Share On
bharat-bhushan-ashu-sent-to-police-remand-till-august-27
Former minister and Congress leader Bharat Bhushan Ashu (File Photo : ANI)

ਸਾਬਕਾ ਮੰਤਰੀ ਅਤੇ ਕਾਂਗਰਸ ਆਗੂ ਭਾਰਤ ਭੂਸ਼ਣ ਆਸ਼ੂ ਨੂੰ 27 ਅਗਸਤ ਯਾਨੀ ਸ਼ਨੀਵਾਰ ਤੱਕ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ।

ਵਿਜੀਲੈਂਸ ਬਿਊਰੋ ਨੇ ਉਨ੍ਹਾਂ ਨੂੰ ਸੋਮਵਾਰ ਨੂੰ ਅਨਾਜ ਦੀ ਢੋਆ-ਢੁਆਈ ਦੇ ਟੈਂਡਰ ਘੁਟਾਲੇ ਵਿਚ ਗ੍ਰਿਫ਼ਤਾਰ ਕੀਤਾ ਸੀ।

ਇਹ ਮਾਮਲਾ ਵਾਹਨਾਂ ਦੇ ਜਾਅਲੀ ਰਜਿਸਟ੍ਰੇਸ਼ਨ ਨੰਬਰਾਂ 'ਤੇ ਟਰਾਂਸਪੋਰਟੇਸ਼ਨ ਟੈਂਡਰ ਵੰਡਣ ਨਾਲ ਸਬੰਧਤ ਹੈ। ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਲੁਧਿਆਣਾ ਵਿਖੇ ਵਿਜੀਲੈਂਸ ਬਿਊਰੋ ਦੇ ਦਫ਼ਤਰ ਦੇ ਬਾਹਰ ਕਾਂਗਰਸੀ ਵਰਕਰਾਂ ਨੇ ਰੋਸ ਪ੍ਰਦਰਸ਼ਨ ਵੀ ਕੀਤਾ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ, ਇਸ ਮਾਮਲੇ ਵਿਚ ਮੁਲਜ਼ਮ ਠੇਕੇਦਾਰ ਤੇਲੂ ਰਾਮ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਉਹ ਪੁਲੀਸ ਰਿਮਾਂਡ 'ਤੇ ਹੈ। ਵਿਜੀਲੈਂਸ ਬਿਊਰੋ ਦੀ ਜਾਂਚ ਦੌਰਾਨ ਮੁਲਜ਼ਮ ਤੇਲੂ ਰਾਮ ਨੇ ਦੱਸਿਆ ਕਿ ਉਹ ਸੀਜ਼ਨ 2020-21 ਦੇ ਟੈਂਡਰ ਲੈਣ ਲਈ ਭਾਰਤ ਭੂਸ਼ਣ ਆਸ਼ੂ ਨੂੰ ਉਨ੍ਹਾਂ ਦੇ ਪੀ. ਏ. ਮੀਨੂੰ ਮਲਹੋਤਰਾ ਰਾਹੀਂ ਮਿਲਿਆ ਸੀ, ਜਿਸ ਨੇ ਉਸ ਨੂੰ ਖੁਰਾਕ ਤੇ ਸਿਵਲ ਸਪਲਾਈਜ਼ ਦੇ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਨੂੰ ਮਿਲਣ ਲਈ ਕਿਹਾ।

ਵਿਜੀਲੈਂਸ ਬਿਊਰੋ ਦਾ ਕਹਿਣਾ ਹੈ, "ਮੁਲਜ਼ਮ ਤੇਲੂ ਰਾਮ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਜਦੋਂ ਉਹ ਆਰ. ਕੇ. ਸਿੰਗਲਾ ਨੂੰ ਮਿਲਿਆ ਤਾਂ ਉਸ ਨੇ ਸਾਬਕਾ ਮੰਤਰੀ ਦੀ ਤਰਫੋਂ 30 ਲੱਖ ਰੁਪਏ ਦੀ ਮੰਗ ਕੀਤੀ ਅਤੇ ਵੱਖ-ਵੱਖ ਦਿਨਾਂ ਵਿਚ ਉਸ ਨੇ ਸਿੰਗਲਾ ਨੂੰ 20 ਲੱਖ ਰੁਪਏ, ਪੀ. ਏ. ਮੀਨੂ ਮਲਹੋਤਰਾ ਨੂੰ 6 ਲੱਖ ਰੁਪਏ ਅਤੇ ਅਫਸਰਾਂ ਨੂੰ ਪੈਸੇ ਦਿੱਤੇ ਸਨ।" ਬੁਲਾਰੇ ਨੇ ਅੱਗੇ ਦੱਸਿਆ ਕਿ ਉਪਰੋਕਤ ਖੁਲਾਸੇ ਅਤੇ ਤੱਥਾਂ ਦੇ ਆਧਾਰ 'ਤੇ ਉਕਤ ਵਿਅਕਤੀਆਂ ਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਇਸ ਮਾਮਲੇ ਵਿਚ ਦੋਸ਼ੀ ਵਜੋਂ ਨਾਮਜ਼ਦ ਕੀਤਾ ਗਿਆ ਹੈ।

Latest news

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link